ਸੂਬਾ ਸਰਕਾਰ ਸੂਬੇ ਦੀ ਵਿੱਤੀ ਸਿਹਤ ਨੂੰ ਸੁਧਾਰਨ ਅਤੇ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਵਚਨਬੱਧ : ਹਰਪਾਲ ਚੀਮਾ
Published : Aug 1, 2022, 7:25 pm IST
Updated : Aug 1, 2022, 7:25 pm IST
SHARE ARTICLE
 Harpal Cheema
Harpal Cheema

ਪੰਜਾਬ ਨੇ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਜੀਐਸਟੀ ਵਿੱਚ 24.15% ਅਤੇ ਆਬਕਾਰੀ ਵਸੂਲੀ ਵਿੱਚ 41.23% ਵਾਧਾ ਦਰਜ ਕੀਤਾ

ਸੀ.ਸੀ.ਐਲ ਸਬੰਧੀ ਕਰਜ਼ੇ ਦੀ ਵਿਆਜ ਦਰ ਨੂੰ 8.25% ਤੋਂ 7.35% ਕਰਵਾਇਆ, 3,094 ਕਰੋੜ ਰੁਪਏ ਦੀ ਬਚਤ ਹੋਵੇਗੀ

ਚਾਰ ਮਹੀਨਿਆਂ ਦੌਰਾਨ 10,366 ਕਰੋੜ ਰੁਪਏ ਦੀ ਕਰਜ਼ਾ ਅਦਾਇਗੀ ਜਦਕਿ ਇਸੇ ਮਿਆਦ ਦੌਰਾਨ ਸਿਰਫ਼ 8,100 ਕਰੋੜ ਰੁਪਏ ਦਾ ਕਰਜਾ ਲਿਆ

ਚੰਡੀਗੜ੍ਹ -  ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਦੇ ਹੋਏ ਸੂਬੇ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਜੀ.ਐਸ.ਟੀ ਵਸੂਲੀ ਵਿੱਚ 24.15 ਫੀਸਦੀ ਅਤੇ ਆਬਕਾਰੀ ਵਸੂਲੀ ਵਿੱਚ 41.23 ਫੀਸਦੀ ਦੀ ਵਿਕਾਸ ਦਰ ਦਰਜ ਕੀਤੀ ਹੈ। 

Harpal Singh CheemaHarpal Singh Cheema

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸਲ ਪ੍ਰਾਪਤੀ ਵਾਧਾ ਵਿੱਤੀ ਸਾਲ 2022-23 ਲਈ ਜੀ.ਐਸ.ਟੀ ਵਿੱਚ 27 ਫੀਸਦੀ ਦੇ ਅਨੁਮਾਨਿਤ ਬਜਟ ਵਾਧੇ ਦੇ ਬਹੁਤ ਨੇੜੇ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਲ 2021 ਦੇ ਮੁਕਾਬਲੇ ਇਸ ਸਾਲ ਅਪ੍ਰੈਲ ਵਿੱਚ 3.46 ਫੀਸਦੀ, ਮਈ ਵਿੱਚ 44.79 ਫੀਸਦੀ, ਜੂਨ ਵਿੱਚ 51.49 ਫੀਸਦੀ ਅਤੇ ਜੁਲਾਈ ਵਿੱਚ 13.05 ਫੀਸਦੀ ਦੀ ਵਾਧਾ ਦਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੀਂ ਆਬਕਾਰੀ ਨੀਤੀ ਦੀ ਸਫਲਤਾ ਆਪਣੇ ਮੂਹੋਂ ਆਪ ਬੋਲਦੀ ਹੈ ਕਿਉਂਕਿ ਵਿੱਤੀ ਸਾਲ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਆਬਕਾਰੀ ਵਸੂਲੀ ਵਿੱਚ 41.23 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਕੁੱਲ ਆਬਕਾਰੀ ਵਸੂਲੀ 2741.35 ਕਰੋੜ ਰਹੀ, ਜਦੋਂ ਕਿ ਪਿਛਲੇ ਸਾਲ ਦੇ ਦੌਰਾਨ ਇਸੇ ਮਿਆਦ ਲਈ ਆਬਕਾਰੀ ਵਸੂਲੀ 1941.05 ਕਰੋੜ ਸੀ।

GST GST

ਸੂਬਾ ਸਰਕਾਰ ਦੀ ਇੱਕ ਹੋਰ ਵੱਡੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਚੀਮਾ ਨੇ ਕਿਹਾ ਕਿ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2017 ਵਿੱਚ ਸੀ.ਸੀ.ਐਲ ਫਰਕ ਲਈ ਲਏ ਗਏ ਕਰਜ਼ੇ ਦੀ ਰਕਮ 30,584 ਕਰੋੜ ਰੁਪਏ ਸੀ ਅਤੇ ਇਸ ਕਰਜ਼ੇ ਦੀ 8.25 ਫੀਸਦੀ ਵਿਆਜ ਦਰ 'ਤੇ ਮਹੀਨਾਵਾਰ ਕਿਸ਼ਤ 270 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੈਂਕ ਕੰਸੋਰਟੀਅਮ ਨਾਲ ਗੱਲਬਾਤ ਕਰਕੇ ਇਸ ਕਰਜ਼ੇ ਦੀ ਵਿਆਜ ਦਰ ਨੂੰ 7.35 ਪ੍ਰਤੀਸ਼ਤ (1 ਅਪ੍ਰੈਲ, 2022 ਤੋਂ ਪ੍ਰਭਾਵੀ) 'ਤੇ ਤੈਅ ਕਰਵਾਇਆ ਹੈ ਜਿਸ ਨਾਲ ਜੋ ਕਰਜ਼ਾ ਸਤੰਬਰ 2034 ਤੱਕ ਅਦਾ ਕੀਤਾ ਜਾਣਾ ਸੀ, ਉਹ ਮੌਜੂਦਾ ਰਫ਼ਤਾਰ ਨਾਲ ਅਕਤੂਬਰ 2033 ਵਿੱਚ ਹੀ ਨਿਪਟਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਖਜ਼ਾਨੇ ਨੂੰ 3,094 ਕਰੋੜ ਰੁਪਏ ਦੀ ਬਚਤ ਹੋਵੇਗੀ।

ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਆਪਣਾ ਮਾਲੀਆ ਵਧਾਉਣ ਬਲਕਿ ਆਪਣੇ ਕਰਜ਼ਿਆਂ ਦੀ ਅਦਾਇਗੀ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ, ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਰਾਜ ਵੱਲੋ ਚਾਰ ਮਹੀਨਿਆਂ ਦੌਰਾਨ 10,366 ਕਰੋੜ ਰੁਪਏ ਦੀ ਕਰਜ਼ਾ ਅਦਾਇਗੀ ਕੀਤੀ ਗਈ ਜਦਕਿ ਇਸੇ ਮਿਆਦ ਦੌਰਾਨ ਸਿਰਫ਼ 8,100 ਕਰੋੜ ਰੁਪਏ ਦਾ ਕਰਜਾ ਲਿਆ ਜਿਸ ਨਾਲ 2266.94 ਕਰੋੜ ਰੁਪਏ ਦੇ ਕਰਜੇ ਦੀ ਕਟੌਤੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਦਾਇਗੀਆਂ ਵਿੱਚ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਬੈਂਕ (ਪੀ.ਐਸ.ਏ.ਸੀ.ਬੀ) ਅਤੇ ‘ਪਨਸਪ’ ਵਰਗੀਆਂ ਸੰਸਥਾਵਾਂ ਨੂੰ ਬਚਾਉਣ ਲਈ ਅਦਾ ਕੀਤੇ ਗਏ ਭੁਗਤਾਨਾਂ ਤੋਂ ਇਲਾਵਾ ਬਿਜਲੀ ਸਬਸਿਡੀ ਲਈ ਮਹੀਨਾਵਾਰ ਅਦਾਇਗੀਆਂ ਵੀ ਸ਼ਾਮਲ ਹਨ।

PUNSUPPUNSUP

ਕੇਂਦਰ ਸਰਕਾਰ ਤੋਂ ਮਿਲਣ ਵਾਲੇ ਜੀ.ਐਸ.ਟੀ ਮੁਆਵਜ਼ੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਚੀਮਾ ਨੇ ਕਿਹਾ ਕਿ ਪੰਜਾਬ ਅਤੇ ਹੋਰ ਰਾਜਾਂ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਬੇਨਤੀ ਕੀਤੀ ਹੈ ਕਿ ਜੀ.ਐਸ.ਟੀ ਮੁਆਵਜ਼ੇ ਨੂੰ ਕੁਝ ਹੋਰ ਸਾਲਾਂ ਲਈ ਵਧਾਇਆ ਜਾ ਸਕਦਾ ਹੈ ਕਿਉਂਕਿ ਕੁਝ ਰਾਜਾਂ ਦੀ ਵਿੱਤੀ ਸਿਹਤ ਅਜੇ ਵੀ ਠੀਕ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਮਾਲੀਏ ਨੂੰ ਵਧਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ ਜਦਕਿ ਪਿਛਲੀ ਕਾਂਗਰਸ ਸਰਕਾਰ ਅਜਿਹੇ ਉਪਰਾਲੇ ਕਰਨ ਵਿੱਚ ਅਸਫਲ ਰਹੀ ਅਤੇ ਕੇਂਦਰ ਸਰਕਾਰ ਵੱਲੋਂ ਦਿੱਤੇ ਜਾ ਰਹੇ ਜੀ.ਐਸ.ਟੀ ਮੁਆਵਜ਼ੇ 'ਤੇ ਹੀ ਨਿਰਭਰ ਰਹੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੌਏ ਕੁਮਾਰ ਸਿਨਹਾ ਅਤੇ ਵਿਸ਼ੇਸ਼ ਸਕੱਤਰ (ਖਰਚਾ) ਮੁਹੰਮਦ ਤਾਇਬ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement