ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਦੇ ASI ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Published : Aug 1, 2022, 5:40 pm IST
Updated : Aug 1, 2022, 7:08 pm IST
SHARE ARTICLE
Vigilance Bureau caught the ASI of the Naib Court red-handed by accepting a bribe of Rs 7000.
Vigilance Bureau caught the ASI of the Naib Court red-handed by accepting a bribe of Rs 7000.

ਅਵਤਾਰ ਸਿੰਘ ਸਹਾਇਕ ਸਰਕਾਰੀ ਵਕੀਲ ਦੇ ਨਾਂ ’ਤੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 7,000 ਰੁਪਏ ਵਿੱਚ ਤੈਅ ਹੋ ਗਿਆ ਹੈ।

ਚੰਡੀਗੜ੍ਹ -  ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਅਦਾਲਤੀ ਕੰਪਲੈਕਸ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨਾਇਬ ਕੋਰਟ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।  

Corruption Corruption

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਅਵਤਾਰ ਸਿੰਘ ਨੂੰ ਸੰਦੀਪ ਕੁਮਾਰ ਵਾਸੀ ਗਿਆਨਪੁਰਾ, ਉੱਤਰ ਪ੍ਰਦੇਸ਼, ਜੋ ਕਿ ਹੁਣ ਮਾਛੀਵਾੜਾ ਦੀ ਨਾਗਰਾ ਕਲੋਨੀ ਵਿੱਚ ਰਹਿ ਰਿਹਾ ਹੈ, ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਦੇ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਖ਼ਿਲਾਫ਼ ਅਦਾਲਤ ਵਿੱਚ ਚਲਦੇ ਇੱਕ ਦੁਰਘਟਨਾ ਦਾ ਕੇਸ ਵਿੱਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ

vigilance bureauvigilance bureau

ਪਰ ਉਕਤ ਨਾਇਬ ਕੋਰਟ ਇਸ ਸਮਝੌਤੇ ਨੂੰ ਨੇਪਰੇ ਚੜ੍ਹਾਉਣ ਲਈ ਅਦਾਲਤ ਵਿੱਚ ਉਸਦੇ ਬਿਆਨ ਦਰਜ ਕਰਵਾਉਣ ਖਾਤਰ ਸਹਾਇਕ ਸਰਕਾਰੀ ਵਕੀਲ ਦੇ ਨਾਂ ’ਤੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 7,000 ਰੁਪਏ ਵਿੱਚ ਤੈਅ ਹੋ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜੁਡੀਸ਼ੀਅਲ ਕੰਪਲੈਕਸ ਸਮਰਾਲਾ ਵਿੱਚ ਨਾਇਬ ਕੋਰਟ ਅਵਤਾਰ ਸਿੰਘ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜਮ ਖਿਲਾਫ ਮੁਕੱਦਮਾ ਨੰ: 10 ਮਿਤੀ 01.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement