ਪੰਜਾਬ 'ਚ ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫ਼ੀ ਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

By : KOMALJEET

Published : Aug 1, 2023, 3:26 pm IST
Updated : Aug 1, 2023, 3:26 pm IST
SHARE ARTICLE
Cabinet Minister Bram Shanker Jimpa
Cabinet Minister Bram Shanker Jimpa

ਪੇਂਡੂ ਖੇਤਰਾਂ 'ਚ ਪੀਣ ਵਾਲਾ ਸਾਫ ਪਾਣੀ ਮੁਹਈਆ ਕਰਵਾਉਣ ਦੀ ਹਦਾਇਤ 

ਚੰਡੀਗੜ੍ਹ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿਤੀ ਹੈ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 97.56 ਫ਼ੀ ਸਦੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿਤੀ ਗਈ ਹੈ। ਉਨ੍ਹਾਂ ਦਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 369 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 360 ਸਕੀਮਾਂ ਦੀ ਮੁਰੰਮਤ ਕਰ ਦਿਤੀਆਂ ਗਈਆਂ ਹਨ। ਸਿਰਫ 9 ਸਕੀਮਾਂ ਬਾਕੀ ਹਨ ਜਿਹੜੀਆਂ ਜਲਦ ਚਾਲੂ ਕਰ ਦਿਤੀਆਂ ਜਾਣਗੀਆਂ।  

ਇਹ ਵੀ ਪੜ੍ਹੋ: ਵਪਾਰ ਮੰਡਲ ਦੇ ਪ੍ਰਧਾਨ ਨੇ ਨਗਰ ਨਿਗਮ ਦੇ ਬਾਹਰ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਉਨ੍ਹਾਂ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੁਲਾਈ ਦੇ ਦੂਜੇ ਹਫ਼ਤੇ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿਤੇ ਸਨ ਕਿ ਪ੍ਰਭਾਵਿਤ ਲੋਕਾਂ ਤਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ 'ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿਤੀ ਜਾਵੇ।

ਇਹ ਵੀ ਪੜ੍ਹੋ: ਅਮਰੀਕਾ 'ਚ ਨਿਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫ਼ਰਨੀਚਰ 

ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ। 

ਜਿੰਪਾ ਨੇ ਦਸਿਆ ਕਿ ਰਾਜਪੁਰਾ ਡਵੀਜ਼ਨ ਦੀਆਂ 2 ਸਕੀਮਾਂ ਅਤੇ ਜਲੰਧਰ ਡਵੀਜ਼ਨ ਨੰਬਰ 3 ਦੀਆਂ 7 ਸਕੀਮਾਂ ਸਮੇਤ ਕੁੱਲ 9 ਸਕੀਮਾਂ 'ਤੇ ਮੁਰੰਮਤ ਦਾ ਕੰਮ ਜਾਰੀ ਹੈ ਅਤੇ ਜਲਦ ਹੀ ਇਹ ਸਕੀਮਾਂ ਵੀ ਕਾਰਜਸ਼ੀਲ ਹੋ ਜਾਣਗੀਆਂ। ਦੋਵਾਂ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement