NIA ਨੇ ਅਮਰਪ੍ਰੀਤ ਸਿੰਘ ਦਾ ਮੋਬਾਈਲ ਫ਼ੋਨ ਕੀਤਾ ਜ਼ਬਤ, 4 ਅਗਸਤ ਨੂੰ ਦਿੱਲੀ ਦਫ਼ਤਰ ਸਦਿਆ
Published : Aug 1, 2023, 7:35 pm IST
Updated : Aug 1, 2023, 7:35 pm IST
SHARE ARTICLE
Amarpreet Singh press conference after NIA raid
Amarpreet Singh press conference after NIA raid

ਛਾਪੇਮਾਰੀ ਮਗਰੋਂ ਅਮਰਪ੍ਰੀਤ ਸਿੰਘ ਨੇ ਕਿਹਾ, ‘ਸੇਵਾ ਉਤੇ ਸਵਾਲ ਕਿਉਂ?’

 

ਪਟਿਆਲਾ: ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੀਆਂ ਟੀਮਾਂ ਵਲੋਂ ਪੰਜਾਬ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਕੌਮਾਂਤਰੀ ਪਧਰ ਦੀ ਸਮਾਜਸੇਵੀ ਸੰਸਥਾ ਖ਼ਾਲਸਾ ਏਡ ਦੇ ਪਟਿਆਲਾ ਸਥਿਤ ਦਫ਼ਤਰ ਅਤੇ ਸੰਸਥਾ ਦੇ ਏਸ਼ੀਆ ਡਾਇਰੈਕਟਰ ਅਮਰਪ੍ਰੀਤ ਸਿੰਘ ਦੇ ਘਰ ਵੀ ਜਾਂਚ ਲਈ ਏਜੰਸੀ ਦੀਆਂ ਟੀਮਾਂ ਪਹੁੰਚੀਆਂ। ਦਸਿਆ ਜਾ ਰਿਹਾ ਹੈ ਕਿ ਟੀਮਾਂ ਨੇ ਸਵੇਰੇ 5.30 ਵਜੇ ਤੋਂ 10:30 ਵਜੇ ਤਕ ਜਾਂਚ ਕੀਤੀ।

ਇਹ ਵੀ ਪੜ੍ਹੋ: ਬੀਜਿੰਗ ਦੇ ਆਸ-ਪਾਸ ਹੜ੍ਹ ਨਾਲ 11 ਲੋਕਾਂ ਦੀ ਮੌਤ, 27 ਲਾਪਤਾ

ਇਸ ਮਗਰੋਂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਮਰਪ੍ਰੀਤ ਸਿੰਘ ਨੇ ਦਸਿਆ ਕਿ ਐਨ.ਆਈ.ਏ. ਦੀ ਟੀਮ ਦੇ ਨਾਲ ਪੰਜਾਬ ਪੁਲਿਸ ਵੀ ਮੌਜੂਦ ਸੀ। ਪੰਜ ਘੰਟੇ ਦੀ ਜਾਂਚ ਮਗਰੋਂ ਐਨ.ਆਈ.ਏ. ਨੇ ਅਮਰਪ੍ਰੀਤ ਸਿੰਘ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ, ਇਸ ਤੋਂ ਇਲਾਵਾ ਪਟਿਆਲਾ ਦਫ਼ਤਰ ਤੋਂ ਸੰਸਥਾ ਦੇ ਕਈ ਦਸਤਾਵੇਜ਼ ਵੀ ਜ਼ਬਤ ਕੀਤੇ ਗਏ। ਉਨ੍ਹਾਂ ਦਸਿਆ ਕਿ ਜਾਂਚ ਦੌਰਾਨ ਉਨ੍ਹਾਂ ਕੋਲੋਂ ਖ਼ਾਲਸਾ ਏਡ ਨੂੰ ਲੈ ਕੇ ਕਈ ਸਵਾਲ ਪੁਛੇ ਗਏ, ਜਿਨ੍ਹਾਂ ਵਿਚ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਫੰਡਿੰਗ ਦੇ ਸਰੋਤਾਂ ਆਦਿ ਦੀ ਜਾਣਕਾਰੀ ਸ਼ਾਮਲ ਸੀ। ਜਾਂਚ ਏਜੰਸੀ ਨੇ ਅਮਰਪ੍ਰੀਤ ਸਿੰਘ ਨੂੰ 3 ਅਗਸਤ ਨੂੰ ਦਿੱਲੀ ਸਥਿਤ ਦਫ਼ਤਰ ਵਿਚ ਸਦਿਆ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਨਿਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫ਼ਰਨੀਚਰ

ਅਮਰਪ੍ਰੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਨੇ ਹਰ ਸਵਾਲ ਦਾ ਜਵਾਬ ਦਿਤਾ। ਉਨ੍ਹਾਂ ਦਾ ਕਹਿਣਾ ਹੈ ਕਿ ਖ਼ਾਲਸਾ ਏਡ ਵਲੋਂ ਕਈ ਵਾਰ ਅਪਣੇ ਹਿਸਾਬ-ਕਿਤਾਬ ਦੇ ਵੇਰਵੇ ਜਨਤਕ ਕੀਤੇ ਜਾ ਚੁੱਕੇ ਹਨ, ਸੰਸਥਾ ਦਾ ਹਰ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 2014 ਤੋਂ ਲੈ ਕੇ ਉਹ ਹੁਣ ਤਕ ਮੈਂ ਕਈ ਏਜੰਸੀਆਂ ਵਲੋਂ ਪੁਛਗਿਛ ਦਾ ਸਾਹਮਣਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਅਸੀਂ ਕੋਈ ਦੇਸ਼ ਵਿਰੋਧੀ ਕੰਮ ਕੀਤਾ ਤਾਂ ਅਸੀਂ ਜਵਾਬਦੇਹ ਹਾਂ।

ਇਹ ਵੀ ਪੜ੍ਹੋ: ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ

ਸੇਵਾ ਉਤੇ ਸਵਾਲ ਕਿਉਂ: ਅਮਰਪ੍ਰੀਤ ਸਿੰਘ

ਇਸ ਦੇ ਨਾਲ ਅਮਰਪ੍ਰੀਤ ਸਿੰਘ ਖ਼ਾਲਸਾ ਨੇ ਸਵਾਲ ਕੀਤਾ ਕਿ, “ਸੇਵਾ ਉਤੇ ਸਵਾਲ ਕਿਉਂ? ਮੌਜੂਦਾ ਸਮੇਂ ਵਿਚ ਖ਼ਾਲਸਾ ਏਡ ਵਲੋਂ ਕਈ ਵੱਡੇ ਪ੍ਰਾਜੈਕਟ ਚਲਾਏ ਜਾ ਰਹੇ ਨੇ, ਅਜਿਹੇ ਸਮੇਂ ਇਹ ਕਾਰਵਾਈ ਸਾਡੇ ਵਲੰਟੀਅਰਜ਼ ਦਾ ਹੌਸਲਾ ਘਟਾਉਣ ਵਾਲੀ ਗੱਲ਼ ਹੈ। ਖ਼ਾਲਸਾ ਏਡ ਦੀ ਵਿਚਾਰਧਾਰਾ ਸਪੱਸ਼ਟ ਹੈ, ਇਹ ਕਿਸੇ ਧਰਮ, ਜਾਤ ਅਤੇ ਸਿਆਸੀ ਪਾਰਟੀ ਤਕ ਸੀਮਤ ਨਹੀਂ ਹੈ। ਅਸੀਂ ਸਿੱਖੀ ਸਿਧਾਤਾਂ ਨੂੰ ਅੱਗੇ ਲੈ ਕੇ ਜਾ ਰਹੇ ਹਾਂ”।
 

 

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement