ਡਾ. ਬਲਜੀਤ ਕੌਰ ਵਲੋਂ ਆਂਗਣਵਾੜੀ ਵਰਕਰ ਦੇ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਖਤ ਕਾਰਵਾਈ ਕਰਨ ਦੇ ਅਧਿਕਾਰੀਆਂ ਨੂੰ ਦਿਤੇ ਨਿਰਦੇਸ਼
Published : Aug 1, 2023, 7:22 pm IST
Updated : Aug 1, 2023, 7:22 pm IST
SHARE ARTICLE
Dr. Baljit Kaur
Dr. Baljit Kaur

ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿਚੋਂ ਤਨਖਾਹ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ।

 

ਚੰਡੀਗੜ੍ਹ:  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵਲੋਂ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣ ’ਤੇ ਗੰਭੀਰ ਨੋਟਿਸ ਲੈਂਦਿਆ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਲਈ ਹਦਾਇਤ ਕੀਤੀ ਗਈ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਨੇ ਦਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੇ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣ ਦਾ ਮਾਮਲਾ ਧਿਆਨ ਵਿਚ ਆਇਆ ਹੈ।

ਇਹ ਵੀ ਪੜ੍ਹੋ: ਬੀਜਿੰਗ ਦੇ ਆਸ-ਪਾਸ ਹੜ੍ਹ ਨਾਲ 11 ਲੋਕਾਂ ਦੀ ਮੌਤ, 27 ਲਾਪਤਾ

ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਸਰਕਾਰੀ ਖਜ਼ਾਨੇ ਵਿਚੋਂ ਤਨਖਾਹ/ਮਾਣਭੱਤਾ ਲੈਣ ਵਾਲੇ ਵਿਅਕਤੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ। ਮੰਤਰੀ ਨੇ ਦਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਆਗਣਵਾੜੀ ਵਰਕਰ ਹਰਗੋਬਿੰਦ ਕੌਰ ਵੱਲੋਂ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋਣ ’ਤੇ ਬਣਦੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ ਨੂੰ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ

ਡਾ. ਬਲਜੀਤ ਕੌਰ ਨੇ ਦਸਿਆ ਕਿ ਆਂਗਣਵਾੜੀ ਵਰਕਰ ਦੀ ਡਿਊਟੀ ਅਤੇ ਜਿੰਮੇਵਾਰੀ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਵਿਭਾਗ ਵਲੋਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤਕ ਪਹੁੰਚਾਉਣਾ ਹੁੰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਆਂਗਣਵਾੜੀ ਸੈਂਟਰਾਂ ਦੇ ਨਿਰਧਾਰਤ ਸਮੇਂ ਦੌਰਾਨ ਜ਼ਰੂਰੀ ਕੰਮਾਂ ਦਾ ਭੁਗਤਾਨ ਕਰਨ ਲਈ ਆਪਣੀ ਡਿਊਟੀ ਨਿਭਾਉਣੀ ਲਾਜ਼ਮੀ ਹੁੰਦੀ ਹੈ । ਇਸ ਤਰ੍ਹਾਂ ਆਂਗਣਵਾੜੀ ਵਰਕਰ ਵਲੋਂ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਜੁੜਨ ਕਾਰਨ ਵਿਭਾਗ ਵਲੋਂ ਸੌਂਪੀਆਂ ਗਈਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤਕ ਸਹੀ ਢੰਗ ਨਾਲ ਨਹੀਂ ਪਹੁੰਚਿਆ ਜਾ ਸਕੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement