ਅਮਨ ਅਰੋੜਾ ਦੀ ਮੌਜੂਦਗੀ ਵਿਚ ਪੇਡਾ ਵਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ IIT ਰੋਪੜ ਨਾਲ ਸਮਝੌਤਾ ਸਹੀਬੱਧ 

By : KOMALJEET

Published : Aug 1, 2023, 5:49 pm IST
Updated : Aug 1, 2023, 5:49 pm IST
SHARE ARTICLE
Punjab News
Punjab News

• ਪੇਡਾ ਅਤੇ ਆਈ.ਆਈ.ਟੀ. ਰੋਪੜ ਵਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ 

• ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਵੀ ਕੀਤਾ ਜਾਵੇਗਾ ਸਥਾਪਤ 

• ਇਸ ਸਮਝੌਤੇ ਤਹਿਤ ਸੂਬੇ ਵਿਚ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਲਈ ਰਾਹ ਪੱਧਰਾ ਹੋਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ 

ਚੰਡੀਗੜ੍ਹ, 1 ਅਗਸਤ : ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿਚ ਦੇਸ਼ 'ਚੋਂ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਸੂਬੇ ਵਿਚ ਈ-ਮੋਬਿਲਿਟੀ ਲਈ ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ.) ਦੀ ਸਥਾਪਨਾ ਦੇ ਨਾਲ ਨਾਲ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸਾਂਝੇ ਤੌਰ 'ਤੇ ਉਪਰਾਲੇ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ। 

ਇਹ ਵੀ ਪੜ੍ਹੋ: ਗੈਂਗਸਟਰ-ਗਰਮਖਿਆਲੀ ਗਠਜੋੜ ਮਾਮਲਾ : NIA ਨੇ ਛੇ ਨੂੰ ਭਗੌੜਾ ਐਲਾਨਿਆ 

ਇਹ ਸਮਝੌਤਾ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਰਵੀ ਭਗਤ ਅਤੇ ਆਈ.ਆਈ.ਟੀ. ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵਲੋਂ ਸਹੀਬੱਧ ਕੀਤਾ ਗਿਆ। ਸਮਝੌਤਾ ਸਹੀਬੱਧ ਕਰਨ ਉਪਰੰਤ ਅਮਨ ਅਰੋੜਾ ਨੇ ਦਸਿਆ ਕਿ ਪੇਡਾ ਅਤੇ ਆਈ.ਆਈ.ਟੀ. ਰੋਪੜ ਵਲੋਂ ਬਾਇਓਮਾਸ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਇਕ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਤੋਂ ਇਲਾਵਾ ਈ-ਮੋਬੀਲਿਟੀ ਸੈਕਟਰ ਲਈ ਸੈਂਟਰ ਆਫ ਐਕਸੀਲੈਂਸ ਰਾਹੀਂ ਮੈਨਪਾਵਰ ਦੀ ਸਕਿੱਲ ਟਰਾਂਸਫਰ ਟਰੇਨਿੰਗ ਦੇ ਨਾਲ-ਨਾਲ ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਦਾ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਸਥਾਪਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਪੰਜਾਬ ਵਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ : ਹਰਭਜਨ ਸਿੰਘ ਈ.ਟੀ.ਓ

ਗ੍ਰੀਨ ਹਾਈਡ੍ਰੋਜਨ ਉਤਪਾਦਨ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਸਬੰਧੀ ਪਹਿਲਕਦਮੀ ਕਰਨ ਲਈ ਆਈ.ਆਈ.ਟੀ. ਰੋਪੜ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਨਾਲ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਦਾ ਰਾਹ ਪੱਧਰਾ ਹੋਵੇਗਾ, ਜਿਸ ਵਿਚ ਯੁਟੀਲਿਟੀ ਵਾਹਨ, ਹਲਕੇ ਵਪਾਰਕ ਵਾਹਨਾਂ ਸਮੇਤ ਵਾਹਨਾਂ ਦੀ ਇਕ ਵਿਆਪਕ ਸ਼੍ਰੇਣੀ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼ ਅਤੇ ਸਵੱਛ ਊਰਜਾ ਦੇ ਉਤਪਾਦਨ ਵਿਚ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਗ੍ਰੀਨ ਹਾਈਡ੍ਰੋਜਨ ਦੇ ਖੇਤਰ ਵਿਚ ਖੋਜ ਅਤੇ ਵਿਕਾਸ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਬਾਰੇ ਚਰਚਾ ਕੀਤੀ। ਇਸ ਮੌਕੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਮੰਡੇਰ (ਜਰਗ), ਜੁਆਇੰਟ ਡਾਇਰੈਕਟਰ ਪੇਡਾ ਕੁਲਬੀਰ ਸਿੰਘ ਸੰਧੂ, ਆਈ.ਆਈ.ਟੀ. ਰੋਪੜ ਦੇ ਐਸੋਸੀਏਟ ਡੀਨ (ਆਰ.ਐਂਡ.ਡੀ.) ਡਾ. ਪੁਸ਼ਪਿੰਦਰ ਪੀ. ਸਿੰਘ ਅਤੇ ਐਸੋਸੀਏਟ ਪ੍ਰੋਫੈਸਰ ਮਕੈਨੀਕਲ ਇੰਜੀਨੀਅਰਿੰਗ ਡਾ. ਧੀਰਜ ਕੇ. ਮਹਾਜਨ ਵੀ ਹਾਜ਼ਰ ਸਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement