ਪੰਜਾਬ ਵਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ : ਹਰਭਜਨ ਸਿੰਘ ਈ.ਟੀ.ਓ

By : KOMALJEET

Published : Aug 1, 2023, 4:57 pm IST
Updated : Aug 1, 2023, 4:57 pm IST
SHARE ARTICLE
Punjab News
Punjab News

ਵਿਭਾਗੀ ਕਮੇਟੀਆਂ ਦੂਜੇ ਰਾਜਾਂ ਵਿਚ ਜਾਇਦਾਦਾਂ ਦੀ ਮੌਜੂਦਾ ਸਥਿਤੀ ਦਾ ਜਾਇਜਾ ਲੈ ਕੇ ਰਿਪੋਰਟ ਤਿਆਰ ਕਰਨਗੀਆਂ

ਸੈਲਾਨੀਆਂ ਦੀ ਸਹੂਲਤ ਲਈ ਲਈ ਸੈਰ-ਸਪਾਟਾ ਕੇਂਦਰਾਂ ਵਿਖੇ ਗੈਸਟ ਹਾਊਸਾਂ ਦਾ ਕੀਤਾ ਜਾਵੇਗਾ ਨਵੀਨੀਕਰਨ

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਨਾਉਣ ਲਈ ਰਣਨੀਤੀ ਉਲੀਕੀ ਹੈ ਤਾਂ ਜੋ ਇੰਨ੍ਹਾਂ ਤੋਂ ਪ੍ਰਾਪਤ ਹੁੰਦੇ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਸੈਰ-ਸਪਾਟਾ ਕੇਂਦਰਾਂ ਵਿਖੇ ਨਵੇਂ ਗੈਸਟ ਹਾਊਸਾਂ ਦੀ ਉਸਾਰੀ ਅਤੇ ਮੌਜੂਦਾ ਦੀ ਮੁਰੰਮਤ, ਪੇਂਡੂ ਖੇਤਰਾਂ ਵਿਚ ਹਰੇ ਮੈਦਾਨ ਵਿਕਸਤ ਕਰਨ, ਅਤੇ ਵਿਭਾਗ ਦੇ ਕਰਮਚਾਰੀਆਂ ਲਈ ਸਰਕਾਰੀ ਰਿਹਾਇਸ਼ਾਂ ਦੇ ਨਿਰਮਾਣ ਵਰਗੇ ਕਦਮ ਪੁੱਟੇ ਜਾ ਸਕਣ।

ਇਹ ਵੀ ਪੜ੍ਹੋ: ਜਨਤਾ ਨਾਲ ਕੀਤੇ ਵਾਅਦੇ ਪੂਰੇ ਨਾ ਕਰ ਸਕਿਆ ਕੌਂਸਲਰ ਤਾਂ ਖ਼ੁਦ ਨੂੰ ਚੱਪਲਾਂ ਨਾਲ ਕੁੱਟਿਆ

ਇਥੇ ਲੋਕ ਨਿਰਮਾਣ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੀਆਂ ਦੇਹਰਾਦੂਨ, ਹਰਿਦੁਆਰ, ਵਰਿੰਦਾਵਨ, ਦਿੱਲੀ ਅਤੇ ਪੰਜਾਬ ਤੋਂ ਬਾਹਰ ਕਈ ਥਾਵਾਂ 'ਤੇ ਜਾਇਦਾਦਾਂ ਹਨ। ਉਨ੍ਹਾਂ ਨਿਰਦੇਸ਼ ਦਿਤੇ ਕਿ ਦੂਜੇ ਰਾਜਾਂ ਵਿਚ ਵਿਭਾਗ ਦੀਆਂ ਜਾਇਦਾਦਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਅਤੇ ਰਿਪੋਰਟ ਕਰਨ ਲਈ ਵਿਭਾਗੀ ਕਮੇਟੀਆਂ ਬਣਾਈਆਂ ਜਾਣ।

ਸੂਬੇ ਅੰਦਰ ਸਥਿਤ ਵਿਭਾਗ ਦੀਆਂ ਜਾਇਦਾਦਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ, ਲੋਕ ਨਿਰਮਾਣ ਮੰਤਰੀ ਨੇ ਸਾਰੀਆਂ ਅਣਵਰਤੀਆਂ ਜਾਂ ਘੱਟ ਵਰਤੋਂ ਵਾਲੀਆਂ ਜਾਇਦਾਦਾਂ ਨੂੰ ਲੋਕ ਹਿੱਤ ਵਿੱਚ ਵਰਤਣ ਲਈ ਇੱਕ ਸੰਪੂਰਨ ਯੋਜਨਾ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਅੰਮ੍ਰਿਤਸਰ, ਪਠਾਨਕੋਟ ਅਤੇ ਰੂਪਨਗਰ ਆਦਿ ਜ਼ਿਲ੍ਹਿਆਂ ਵਿਚ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸਾਂ ਦੀ ਉਸਾਰੀ ਜਾਂ ਮੌਜੂਦਾ ਗੈਸਟ ਹਾਊਸਾਂ ਦੀ ਮੁਰੰਮਤ ਕਰਨ ਵੱਲ ਵਿਸ਼ੇਸ਼ ਧਿਆਨ ਦਿਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤਾਂ ਦਿਤੀਆਂ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਪੀ.ਡਬਲਯੂ.ਡੀ ਗੈਸਟ ਹਾਊਸ ਵਿਚ ਬਿਨਾਂ ਕਿਰਾਇਆ ਦਿਤਿਆਂ ਠਹਿਰ ਰਿਹਾ ਹੈ, ਤਾਂ ਸਬੰਧਤ ਵਿਭਾਗ ਤੋਂ ਕਿਰਾਇਆ ਵਸੂਲਿਆ ਜਾਵੇ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫ਼ੀ ਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ  

ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਸ਼ਹਿਰਾਂ ਵਿਚ ਵਿਭਾਗ ਦੀਆਂ ਖਾਲੀ ਪਈਆਂ ਜ਼ਮੀਨਾਂ ਦੀ ਵਰਤੋਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਲੋੜ ਅਨੁਸਾਰ ਸਰਕਾਰੀ ਰਿਹਾਇਸ਼ਾਂ ਵਿਕਸਤ ਕਰਨ ਲਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਪੀ.ਡਬਲਯੂ.ਡੀ ਦੀਆਂ ਜ਼ਮੀਨਾਂ ਨੂੰ ਵਾਤਾਵਰਣ ਦੀ ਰੱਖਿਆ ਲਈ ਹਰੇ ਮੈਦਾਨ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ ਅਤੇ ਵਾਹੀਯੋਗ ਜ਼ਮੀਨਾਂ ਦੀ ਵਰਤੋਂ ਬਾਗਬਾਨੀ ਨਰਸਰੀਆਂ ਨੂੰ ਵਿਕਸਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਦੀਆਂ ਉਹ ਜ਼ਮੀਨਾਂ ਜਿੰਨ੍ਹਾਂ 'ਤੇ ਖੇਤੀਬਾੜੀ ਹੋ ਰਹੀ ਹੈ, ਤੋਂ ਵਾਜਬ ਮਾਲੀਆ ਪ੍ਰਾਪਤ ਕਰਨ ਲਈ ਕਰਵਾਈ ਜਾਣ ਵਾਲੀ ਬੋਲੀ ਦੀ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣਾ ਵੀ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਇਸ ਮਿਸ਼ਨ ਵਿਚ ਅਹਿਮ ਯੋਗਦਾਨ ਪਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement