Bharat Bhushan Ashu : ਭਾਰਤ ਭੂਸ਼ਣ ਆਸ਼ੂ 'ਤੇ ED ਦੀ ਵੱਡੀ ਕਾਰਵਾਈ ,ਪੁੱਛਗਿੱਛ ਮਗਰੋਂ ਕੀਤਾ ਗ੍ਰਿਫਤਾਰ
Published : Aug 1, 2024, 7:38 pm IST
Updated : Aug 1, 2024, 8:38 pm IST
SHARE ARTICLE
Bharat Bhushan Ashu arrested
Bharat Bhushan Ashu arrested

ਭਾਰਤ ਭੂਸ਼ਣ ਆਸ਼ੂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ 'ਚ ਘਪਲੇ ਦੇ ਲੱਗੇ ਸਨ ਆਰੋਪ

 Bharat Bhushan Ashu : ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ED ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 2000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਈਡੀ ਭਾਰਤ ਭੂਸ਼ਣ ਆਸ਼ੂ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਲੈ ਕੇ ਜਾ ਰਹੀ ਹੈ। 

ਦਰਅਸਲ 'ਚ ਈਡੀ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਆਪਣੇ ਜਲੰਧਰ ਦਫ਼ਤਰ 'ਚ ਤਲਬ ਕੀਤਾ ਸੀ। ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਨੇ ਪੁੱਛਗਿੱਛ ਤੋਂ ਬਾਅਦ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।  

ਭਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ ਦੇ ਸਾਬਕਾ MLA ਰਾਜਿੰਦਰ ਬੇਰੀ ਈਡੀ ਦਫ਼ਤਰ ਦੇ ਬਾਹਰ ਆਏ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵਿਜਲੈਂਸ ਵੱਲੋਂ ਭਰਤ ਭੂਸ਼ਣ ਆਸ਼ੂ ਨੂੰ ਤੰਗ ਕੀਤਾ ਗਿਆ ਤੇ ਹੁਣ ਈਡੀ ਵੱਲੋਂ ਉਹਨਾਂ ਨੂੰ ਬਿਨ੍ਹਾਂ ਸਬੂਤਾਂ ਦੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੇ ਹੀ ਉਹਨਾਂ ਨੇ ਕਿਹਾ ਕਿ ਜੇਕਰ ਪਾਰਟੀ ਵੱਲੋਂ ਕਿਸੇ ਤਰ੍ਹਾਂ ਦਾ ਹੁਕਮ ਆਇਆ ਤੇ ਉਹਨਾਂ ਵੱਲੋਂ ਈਡੀ ਦਫਤਰ ਦੇ ਬਾਹਰ ਧਰਨਾ ਵੀ ਲਗਾਇਆ ਜਾਵੇਗਾ। 

ਦੱਸ ਦੇਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰਾਂ 'ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਸਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਸਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਸੀ।

ਜਾਣੋ ਕੀ ਹੈ ਟੈਂਡਰ ਘੁਟਾਲਾ

ਲੇਬਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਅਨਾਜ ਮੰਡੀਆਂ ਵਿੱਚ ਆਰੋਪੀ ਵਾਹਨਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਮਾਲ ਦੀ ਢੋਆ-ਢੁਆਈ ਕਰਦੇ ਸਨ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ਵਿੱਚ ਗਲਤ ਵਾਹਨਾਂ ਦੇ ਨੰਬਰ ਲਿਖਵਾ ਦਿੱਤੇ। ਜਾਂਚ ਦੌਰਾਨ ਪਤਾ ਲੱਗਾ ਕਿ ਜੋ ਨੰਬਰ ਲਿਖਵਾਏ ਗਏ ਸੀ , ਉਹ ਦੋਪਹੀਆ ਵਾਹਨਾਂ ਜਿਵੇਂ ਸਕੂਟਰ, ਬਾਈਕ ਆਦਿ ਦੇ ਸਨ। ਇਨ੍ਹਾਂ ਨੰਬਰਾਂ ਵਾਲੇ ਵਾਹਨ ਮਾਲ ਢੋਣ ਲਈ ਯੋਗ ਨਹੀਂ ਹਨ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement