Ludhiana News: ਮੋਮਬੱਤੀ ਦੀ ਲਾਟ ਨਾਲ ਹੋਇਆ ਧਮਾਕਾ, ਪੂਰੇ ਘਰ ਨੂੰ ਲੱਗੀ ਅੱਗ
Published : Aug 1, 2024, 2:36 pm IST
Updated : Aug 1, 2024, 2:36 pm IST
SHARE ARTICLE
Explosion caused by candle flame, whole house caught fire
Explosion caused by candle flame, whole house caught fire

Ludhiana News: ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ

 

Ludhiana News: ਪੰਜਾਬ ਦੇ ਲੁਧਿਆਣਾ 'ਚ ਜਦੋਂ ਬਿਜਲੀ ਗੁੱਲ ਹੋਣ ਤੋਂ ਬਾਅਦ ਘਰ 'ਚ ਹਨੇਰਾ ਛਾ ਗਿਆ ਤਾਂ ਰਸੋਈ 'ਚ ਮੋਮਬੱਤੀ ਜਗਾਉਣ ਨਾਲ ਰਸੋਈ 'ਚ ਧਮਾਕਾ ਹੋ ਗਿਆ ਅਤੇ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਚੰਗੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਫੀ ਮੁਸ਼ੱਕਤ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਕਿਸੇ ਤਰ੍ਹਾਂ ਅੱਗ 'ਤੇ ਕਾਬੂ ਪਾਇਆ।

ਬੀਤੀ ਦੇਰ ਸ਼ਾਮ ਲੁਧਿਆਣਾ ਦੇ ਟਿੱਬਾ ਰੋਡ 'ਤੇ ਸਥਿਤ ਘਮੋੜੀਆ ਕਾਲੋਨੀ ਦੀ ਲੇਨ ਨੰਬਰ 1 'ਚ ਇਕ ਘਰ 'ਚ ਧਮਾਕਾ ਹੋਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਸਮੇਂ ਘਰ ਵਿੱਚ ਕੋਈ ਨਹੀਂ ਸੀ। ਜਿਸ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਘਰ ਵਿੱਚ ਪਿਆ ਸਾਮਾਨ ਸੜ ਗਿਆ।

ਘਰ ਦੀ ਮਾਲਕਣ ਸਵਿਤਾ ਰਾਣੀ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਬਾਜ਼ਾਰ ਗਈ ਹੋਈ ਸੀ। ਬੱਚੇ ਵੀ ਕੰਮ 'ਤੇ ਗਏ ਹੋਏ ਸਨ, ਜਦੋਂ ਉਹ ਕੁਝ ਸਮੇਂ ਬਾਅਦ ਘਰ ਵਾਪਸ ਆਏ ਤਾਂ ਦੇਖਿਆ ਕਿ ਘਰ ਨੂੰ ਅੱਗ ਲੱਗੀ ਹੋਈ ਸੀ। ਉਸ ਨੇ ਦੱਸਿਆ ਕਿ ਬਿਜਲੀ ਚਲੇ ਜਾਣ ਨਾਲ ਘਰ ਵਿੱਚ ਹਨੇਰਾ ਹੋ ਗਿਆ ਸੀ। ਉਸ  ਰਸੋਈ ਵਿੱਚ ਪਈ ਮੋਮਬੱਤੀ ਜਗਾਈ। ਜਿਸ ਤੋਂ ਬਾਅਦ ਉਹ ਖੁਦ ਬਜ਼ਾਰ ਚਲੀ ਗਈ ਤੇ ਉਸ ਦੇ ਜਾਣ ਪਿੱਛੋਂ ਘਰ ਨੂੰ ਅੱਗ ਲੱਗ ਗਈ।

ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਜਿਵੇਂ ਹੀ ਮੋਮਬੱਤੀ ਜਗਾਈ ਤਾਂ ਗੈਸ ਸਿਲੰਡਰ ਦੀ ਪਾਈਪ 'ਚ ਪਹਿਲਾਂ ਹੀ ਲੀਕੇਜ ਸੀ। ਜਿਸ ਕਾਰਨ ਰਸੋਈ 'ਚ ਗੈਸ ਲੀਕ ਹੋਣ ਕਾਰਨ ਧਮਾਕਾ ਹੋ ਗਿਆ। ਲੋਕਾਂ ਨੇ ਦੱਸਿਆ ਕਿ ਘਰ ਵਿੱਚ ਦੋ ਗੈਸ ਸਿਲੰਡਰ ਰੱਖੇ ਹੋਏ ਸਨ। ਲੋਕਾਂ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਘਰੋਂ ਬਾਹਰ ਕੱਢਿਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਜੇਕਰ ਗੈਸ ਸਿਲੰਡਰ ਅੱਗ ਫੜ ਲੈਂਦਾ ਤਾਂ ਆਸ-ਪਾਸ ਦੇ ਘਰਾਂ ਨੂੰ ਨੁਕਸਾਨ ਪਹੁੰਚ ਸਕਦਾ ਸੀ।

ਗੁਆਂਢੀ ਸ਼ੁਭਮ ਅਤੇ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਲੋਕਾਂ ਨੇ ਖੁਦ ਪਾਣੀ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਪਹੁੰਚੀ ਉਦੋਂ ਤੱਕ ਅੱਗ 'ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਘਰ ਵਿੱਚ ਪਿਆ ਸਾਰਾ ਸਾਮਾਨ ਅਤੇ ਫਰਨੀਚਰ ਸੜ ਕੇ ਸਵਾਹ ਹੋ ਗਿਆ।


 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement