Punjab News : ਵਿਜੀਲੈਂਸ ਬਿਊਰੋ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ
Published : Aug 1, 2024, 5:30 pm IST
Updated : Aug 1, 2024, 7:24 pm IST
SHARE ARTICLE
 Naib Tehsildar Reader arrested
Naib Tehsildar Reader arrested

ਉਕਤ ਮੁਲਜ਼ਮ ਨੇ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਪਿਤਾ ਦੇ ਨਾਂ ਦੀ ਦਰੁਸਤੀ ਲਈ ਮੰਗੀ ਸੀ ਰਿਸ਼ਵਤ

Punjab News : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅਰਪਨ ਸਿੰਘ ਵਾਸੀ ਪਿੰਡ ਧਨੌਲਾ ਪੁਰਾਣਾ, ਤਹਿਸੀਲ ਬਾਬਾ ਬਕਾਲਾ ,ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ (ਰਜਿਸਟਰੀ ਕਲਰਕ) ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ  ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਇਹ ਵੀ ਕਿਹਾ ਕਿ ਮੁਲਜ਼ਮ ਨੂੰ ਭਲਕੇ ਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਦੌਰਾਨ ਨਾਇਬ ਤਹਿਸੀਲਦਾਰ ਦੀ ਭੂਮਿਕਾ  ਵੀ ਪੜਤਾਲੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement