Sri Fatehgarh Sahib : ਸੰਗਤ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਭੋਰਾ ਸਾਹਿਬ 'ਚ ਲਗਾਇਆ ਚੌਥਾ ਸੋਨੇ ਦਾ ਦਰਵਾਜ਼ਾ
Published : Aug 1, 2024, 4:09 pm IST
Updated : Aug 1, 2024, 4:09 pm IST
SHARE ARTICLE
golden door Gurdwara Sri Fatehgarh Sahib
golden door Gurdwara Sri Fatehgarh Sahib

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕੀਤੀ ਸ਼ਮੂਲੀਅਤ

Sri Fatehgarh Sahib : ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ,ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਮੂਹ ਸੰਗਤ ਵੱਲੋਂ ਭੋਰਾ ਸਾਹਿਬ ਵਿੱਚ ਚੌਥਾ ਸੋਨੇ ਦਾ ਦਰਵਾਜ਼ਾ ਲਗਾਇਆ ਗਿਆ। 

ਇਸ ਮੌਕੇ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। 

ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼ਹੀਦੀ ਸਥਾਨ ਗੁਰਦੁਆਰਾ ਫਤਿਹਗੜ੍ਹ ਸਾਹਿਬ ਭੋਰਾ ਸਾਹਿਬ ਵਿੱਚ ਸਿੱਖ ਸੰਗਤ ਵੱਲੋਂ ਚੌਥੇ ਦਰਵਾਜ਼ੇ ਦੀ ਸੇਵਾ ਕੀਤੀ ਗਈ ਹੈ, ਉਹ ਬਹੁਤ ਹੀ ਸ਼ਲਾਘਾਯੋਗ ਉਧਮ ਹੈ। ਇਸ ਲਈ ਗੁਰੂ ਸਾਹਿਬ ਇਸੇ ਤਰ੍ਹਾਂ ਸਿੱਖ ਸੰਗਤ ਤੋਂ ਸੇਵਾ ਲੈਂਦੇ ਰਹਿਣ ਅਤੇ ਕੌਮ 'ਤੇ ਚੜ੍ਹਦੀ ਕਲਾ ਦੀ ਅਰਦਾਸ ਕਰਦੇ ਹਾਂ। ਸੋਨੇ ਦੇ ਦਰਵਾਜੇ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ ਵਿੱਚ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਇਹ ਸੇਵਾ ਆਪ ਸੰਗਤਾਂ ਤੋਂ ਕਰਵਾਈ ਗਈ ਹੈ।

ਡੇਰਾ ਸ੍ਰੀ ਚੰਦ ਦੇ ਮੁੱਖ ਸੇਵਾਦਾਰ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਗੁਰੂ ਰੀਅਲ ਸਟੇਟ ਦੇ ਮਾਲਕ ਗੁਰਵਿੰਦਰ ਸਿੰਘ ਅਤੇ ਮੋਹਾਲੀ ਦੀ ਸੰਗਤ ਵੱਲੋਂ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਚੌਥਾ ਸੋਨੇ ਦੇ ਦਰਵਾਜ਼ੇ ਦੀ ਸੇਵਾ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement