Nawanshahr News: ਨਵਾਂਸ਼ਹਿਰ 'ਚ 200 ਰੁਪਏ ਪਿੱਛੇ ਨੌਜਵਾਨ ਦਾ ਕਤਲ, ਕਾਤਲਾਂ ਨੇ ਪਹਿਲਾਂ ਹੀ ਦਿੱਤੀ ਧਮਕੀ
Published : Aug 1, 2024, 12:45 pm IST
Updated : Aug 1, 2024, 3:04 pm IST
SHARE ARTICLE
Nawanshahr News
Nawanshahr News

Nawanshahr News: ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

The youth was killed for 200 rupees In Nawanshahr news: ਨਵਾਂਸ਼ਹਿਰ ਦੇ ਪਿੰਡ ਰਾਮਰਾਏਪੁਰ ਵਿੱਚ ਸਿਰਫ਼ 200 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਨੂੰ ਲੈ ਕੇ ਇੱਕ ਨੌਜਵਾਨ ਦਾ ਬੰਦੂਕ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਰਾਮਰਾਏਪੁਰ ਵਾਸੀ 35 ਸਾਲਾ ਵਿਜੇ ਕੁਮਾਰ ਉਰਫ਼ ਕਾਲੂ ਦਾ ਇਸੇ ਪਿੰਡ ਦੇ ਹੀ ਵਾਸੀ ਸਤਨਾਮ ਸਿੰਘ ਉਰਫ਼ ਸ਼ਾਮਾ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਦੱਸਿਆ ਜਾਂਦਾ ਹੈ ਕਿ ਸਤਨਾਮ ਨੇ ਵਿਜੇ ਤੋਂ ਉਸ ਦੇ ਦੋ ਸੌ ਰੁਪਏ ਲੈਣੇ ਸਨ। ਇਸ ਮਾਮਲੇ ਨੂੰ ਲੈ ਕੇ ਪਹਿਲਾਂ ਵੀ ਵਿਵਾਦ ਹੋ ਚੁੱਕਾ ਹੈ।

ਇਹ ਵੀ ਪੜ੍ਹੋ: Delhi Rains News: ਦਿੱਲੀ ਵਿਚ ਮੀਂਹ ਦਾ ਕਹਿਰ, 7 ਲੋਕਾਂ ਦੀ ਹੋਈ ਮੌਤ , ਸੜਕਾਂ ਬਣੀਆਂ ਛੱਪੜ, ਸਕੂਲ ਬੰਦ  

ਮ੍ਰਿਤਕ ਦੀ ਮਾਂ ਬਿਮਲਾ ਦੇਵੀ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੇ ਦੋ ਲੜਕੇ ਅਤੇ ਇੱਕ ਲੜਕੀ ਹੈ। ਇਕ ਲੜਕਾ ਮੁਖਤਿਆਰ ਸਿੰਘ ਵਿਦੇਸ਼ ਗਿਆ ਹੋਇਆ ਹੈ ਅਤੇ ਛੋਟਾ ਲੜਕਾ ਵਿਜੇ ਕੁਮਾਰ ਉਰਫ ਕਾਲੂ ਮਜ਼ਦੂਰੀ ਕਰਦਾ ਸੀ। 30 ਜੁਲਾਈ ਨੂੰ ਵਿਜੇ ਕੁਮਾਰ ਨੇ ਆਪਣੀ ਮਾਂ ਨੂੰ ਦੱਸਿਆ ਸੀ ਕਿ ਉਸ ਦਾ ਸਤਨਾਮ ਸਿੰਘ ਉਰਫ਼ ਸ਼ਮਨ ਪੁੱਤਰ ਅੰਗਰੇਜ਼ ਚੰਦ ਵਾਸੀ ਮਜਾਰਾ ਖੁਰਦ ਨਾਲ ਝਗੜਾ ਹੋਇਆ ਸੀ ਅਤੇ ਉਸ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

ਇਹ ਵੀ ਪੜ੍ਹੋ: Mohali News: ''ਪਿੰਡ 'ਚ ਨਹੀਂ ਰਹਿਣ ਦੇਵਾਂਗੇ ਕੋਈ ਪਰਵਾਸੀ'', ਜ਼ਿਲਾ ਮੋਹਾਲੀ ਦੇ ਪਿੰਡ ਮੁੰਧੋ ਸੰਗਤੀਆਂ ਦੇ ਵਾਸੀਆਂ ਨੇ ਲਿਆ ਫ਼ੈਸਲਾ

ਪਰ ਉਸ ਦੇ ਲੜਕੇ ਨੇ ਧਿਆਨ ਨਹੀਂ ਦਿੱਤਾ ਅਤੇ ਅਗਲੇ ਦਿਨ ਯਾਨੀ 31 ਜੁਲਾਈ ਦੀ ਦੇਰ ਸ਼ਾਮ ਤੱਕ ਵਿਜੇ ਕੁਮਾਰ ਘਰ ਨਾ ਆਉਣ 'ਤੇ ਜਦੋਂ ਪਰਿਵਾਰ ਵਾਲੇ ਉਸ ਨੂੰ ਦੇਖਣ ਲਈ ਪਿੰਡ ਗਏ ਤਾਂ ਉਨ੍ਹਾਂ ਨੇ ਪਿੰਡ ਦੇ ਪੰਮੇ ਦੀ ਮੋਟਰ ਨੇੜੇ ਦੇਖਿਆ ਕਿ ਇੱਕ ਅੰਗਰੇਜ਼ ਚੰਦ ਦਾ ਪੁੱਤਰ ਸਤਨਾਮ ਸਿੰਘ ਉਰਫ਼ ਸ਼ਾਮਾ ਹੱਥ ਵਿੱਚ ਗੰਡਾਸਾ ਫੜੀ ਖੜ੍ਹਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਵਿਜੇ ਕੁਮਾਰ ਦੀ ਕੁੱਟਮਾਰ ਕਰ ਰਹੇ ਸਨ। ਵਿਜੇ ਦੇ ਪਰਿਵਾਰ ਨੂੰ ਦੇਖ ਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।ਹਮਲਾਵਰਾਂ ਵੱਲੋਂ ਕੀਤੇ ਹਮਲੇ ਵਿਚ ਜ਼ਖ਼ਮੀ ਵਿਜੇ ਕੁਮਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਇਨ੍ਹਾਂ ਪੰਜਾਂ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਕਤ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਨਵਾਂਸ਼ਹਿਰ ਪੁਲਿਸ ਨੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ 03 ਆਰੋਪੀਆਂ ਨੂੰ ਕੀਤਾ ਗ੍ਰਿਫਤਾਰ ਕਰ ਲਿਆ ਹੈ। 

​(For more Punjabi news apart from The youth was killed for 200 rupees In Nawanshahr news, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement