ਅੰਮ੍ਰਿਤਸਰ ਵਿੱਚ 6 ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ
Published : Aug 1, 2025, 8:18 pm IST
Updated : Aug 1, 2025, 8:18 pm IST
SHARE ARTICLE
Five people arrested with six high-tech pistols in Amritsar
Five people arrested with six high-tech pistols in Amritsar

ਪਾਕਿਸਤਾਨ-ਅਧਾਰਤ ਤਸਕਰ ਰਾਣਾ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ  ਕਾਰਵਾਈ  ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼  ਕੀਤਾ ਅਤੇ ਇਸਦੇ ਪੰਜ ਕਾਰਕੁੰਨਾਂ ਨੂੰ ਛੇ ਆਧੁਨਿਕ ਪਿਸਤੌਲ ਸਮਤੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਰੂਪ ਸਿੰਘ  ਵਾਸੀ ਧੁੰਨ (ਤਰਨਤਾਰਨ) , ਨਵਦੀਪ ਸਿੰਘ ਵਾਸੀ ਪੱਤੀ ਲਾਹੀਆਂ ਦੀ (ਤਰਨਤਾਰਨ), ਅਰਸ਼ਦੀਪ ਸਿੰਘ ਵਾਸੀ  ਸ਼ਾਲੀਵਾਲ (ਅੰਮ੍ਰਿਤਸਰ), ਗੁਰਲਾਲ ਸਿੰਘ ਵਾਸੀ ਰਾਜੋਕੇ (ਤਰਨਤਾਰਨ) ਅਤੇ ਜੋਬਨ ਸਿੰਘ ਵਾਸੀ ਪੱਤੀ ਮਾਨਾ ਕੀ (ਤਰਨਤਾਰਨ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਗਰੂਪ ਸਿੰਘ ਅਤੇ ਨਵਦੀਪ ਸਿੰਘ ਜੁਰਾਇਮ-ਪੇਸ਼ਾ  ਅਤੇ ਅਪਰਾਧਿਕ ਪਿਛੋਕੜ  ਵਾਲੇ ਅਪਰਾਧੀ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲਾਂ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ  ਰਾਣਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਭੇਜਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਦੇਣ  ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਕਰਦੇ ਸਨ ਤਾਂ ਜੋ ਸਰਹੱਦੀ ਰਾਜ ਦੀ ਸ਼ਾਂਤੀ ਨੂੰ ਢਾਹ ਲਾਈ ਜਾ ਸਕੇ।

ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਤਰਨਤਾਰਨ ਅਤੇ ਅੰਮ੍ਰਿਤਸਰ ਜ਼ਿਲਿ੍ਹਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਪੁਖ਼ਤਾ ਖੁਫੀਆ ਇਤਲਾਹ ਮਿਲੀ ਸੀ। ਇਸ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਭਿੱਖੀਵਿੰਡ ਰੋਡ ’ਤੇ ਸਥਿਤ ਬੱਸ ਸਟਾਪ ਪੰਜਵੜ ਦੇ ਨੇੜੇ ਪੰਜ ਤੋਂ ਵੱਧ ਵਿਅਕਤੀਆਂ ਨੂੰ ਉਦੋਂ ਰੋਕਿਆ, ਜਦੋਂ ਉਹ (ਮੁਲਜ਼ਮ) ਉਨ੍ਹਾਂ ਗੈਂਗਸਟਰਾਂ ਦੀ ਉਡੀਕ ਕਰ ਰਹੇ ਸਨ, ਜਿਨ੍ਹਾਂ ਨੂੰ ਖੇਪ ਅੱਗੇ ਪਹੁੰਚਾਈ ਜਾਣੀ ਸੀ। ਡੀਜੀਪੀ ਨੇ ਦੱਸਿਆ ਕਿ  ਕਾਰਵਾਈ ਦੌਰਾਨ ਉਕਤ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ  ਆਰਮਜ਼ ਐਕਟ ਦੀ ਧਾਰਾ 25, 25(1)(ਏ) ਅਤੇ 25(1)(ਬੀ) ਅਤੇ ਬੀਐਨਐਸ ਦੀ ਧਾਰਾ 61(2) ਦੇ ਤਹਿਤ ਐਫਆਈਆਰ ਨੰਬਰ 42 ਮਿਤੀ 01-08-2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement