Mahilpur Accident News: ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਥਾਰ, ਸਰਪੰਚ ਦੇ ਇਕਲੌਤੇ ਪੁੱਤ ਸਮੇਤ ਦੋ ਨੌਜਵਾਨਾਂ ਦੀ ਮੌਤ
Published : Aug 1, 2025, 12:14 pm IST
Updated : Aug 1, 2025, 1:19 pm IST
SHARE ARTICLE
Mahilpur Hoshiarpur Accident News in punjabi
Mahilpur Hoshiarpur Accident News in punjabi

Mahilpur Accident News: ਹਾਦਸੇ ਵਿਚ ਥਾਰ ਦੇ ਉੱਡੇ ਪਰਖੱਚੇ

Mahilpur Hoshiarpur Accident News in punjabi : ਮਾਹਿਲਪੁਰ-ਫਗਵਾੜਾ ਰੋਡ ਪਿੰਡ ਪਾਲਦੀ ਨਜ਼ਦੀਕ ਇਕ ਥਾਰ ਬੇਕਾਬੂ ਹੋ ਕੇ ਦਰਖ਼ਤ ਨਾਲ ਟਕਰਾ ਗਈ। ਹਾਦਸੇ ਵਿਚ  ਢਾਡਾ ਖੁਰਦ ਦੇ ਸਰਪੰਚ ਦੇ ਇਕਲੌਤੇ ਪੁੱਤ ਸਮੇਤ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਥਾਰ ਦੇ ਪਰਖੱਚੇ ਉੱਡ ਗਏ।

ਮੌਕੇ ’ਤੇ ਇਕ ਪਿੰਡ ਢਾਡਾਂ ਖੁਰਦ ਦੇ ਨੌਜਵਾਨ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਦੂਸਰੇ ਪਿੰਡ ਮੁੱਖੋ ਮਜਾਰਾ ਦੇ ਨੌਜਵਾਨ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਹੁਸ਼ਿਆਰਪੁਰ ਦੇ ਕਿਸੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਹੈ ਅਤੇ ਉਥੋਂ ਵੀ ਉਸ ਨੂੰ ਲੁਧਿਆਣਾ ਵਿਖੇ ਭੇਜ ਦਿੱਤਾ ਗਿਆ, ਜਿਥੇ ਉਸ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ।

ਦੱਸਿਆ ਕਿ ਜਾ ਰਿਹਾ ਕਿ ਇਹ ਦੋਵੇਂ ਨੌਜਵਾਨ ਮਾਹਿਲਪੁਰ ਤੋਂ ਪਿੰਡ ਢਾਡਾ ਖੁਰਦ ਨੂੰ ਜਾ ਰਹੇ ਸਨ ਅਤੇ 12ਵੀਂ ਜਮਾਤ ’ਚ ਪੜਦੇ ਸਨ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

"(For more news apart from “Mahilpur Hoshiarpur Accident News in punjabi , ” stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement