Independence Day ਮੌਕੇ ਫਰੀਦਕੋਟ ਵਿਖੇ ਹੋਵੇਗਾ ਪੰਜਾਬ ਦਾ ਸੂਬਾ ਪੱਧਰੀ ਸਮਾਗਮ
Published : Aug 1, 2025, 6:00 pm IST
Updated : Aug 1, 2025, 6:00 pm IST
SHARE ARTICLE
Punjab state level function to be held in Faridkot on Independence Day
Punjab state level function to be held in Faridkot on Independence Day

ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਕੌਮੀ ਝੰਡਾ

Punjab Independence Day New :  15 ਅਗਸਤ 2025 ਨੂੰ ਦੇਸ਼ ਭਰ ਵਿਚ ਅਜ਼ਾਦੀ ਦਿਹਾੜਾ ਮਨਾਇਆ ਜਾਵੇਗਾ ਅਤੇ ਅਜ਼ਾਦੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਜਾਣਗੇ। ਪੰਜਾਬ ਸਰਕਾਰ ਵੱਲੋਂ ਵੀ ਸੂਬੇ ਭਰ ਵਿਚ ਅਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ ਜਾਵੇਗਾ ਅਤੇ ਪੰਜਾਬ ਦਾ ਸੂਬਾ ਪੱਧਰੀ ਸਮਾਗਮ ਫਰੀਦਕੋਟ ਵਿਖੇ ਕਰਵਾਇਆ ਜਾਵੇਗਾ। ਇਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੌਮੀ ਝੰਡਾ ਲਹਿਰਾਇਆ ਜਾਵੇਗਾ ਅਤੇ ਪਰੇਡ ਤੋਂ ਸਲਾਮੀ ਲਈ ਜਾਵੇਗੀ। 

ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਵਿਖੇ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੱਲੋਂ ਫਾਜ਼ਿਲਕਾ ਵਿਖੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੂਪਨਗਰ ਵਿਖੇ, ਛਪਾਈ ਅਤੇ ਲਿਖਣ ਸਮੱਗਰੀ ਦੇ ਮੰਤਰੀ ਅਮਨ ਅਰੋੜਾ ਵੱਲੋਂ ਲੁਧਿਆਣਾ ਵਿਖੇ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ, ਪਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਵੱਲੋਂ ਸੰਗਰੂਰ ਵਿਖੇ ਝੰਡਾ ਲਹਿਰਾਉਣਗੇ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੰਮ੍ਰਿਤਸਰ ਵਿਖੇ, ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਗੁਰਦਾਸਪੁਰ ਵਿਖੇ, ਜੰਗਲਾਤ ਮੰਤਰੀ ਲਾਲ ਚੰਦ ਵੱਲੋਂ ਤਰਨ ਤਾਰਨ ਵਿਖੇ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਮਾਨਸਾ ਵਿਖੇ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਗਾ ਵਿਖੇ ਝੰਡਾ ਲਹਿਰਾਇਆ ਜਾਵੇਗਾ।
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵੱਲੋਂ ਪਟਿਆਲਾ ਵਿਖੇ, ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵੱਲੋਂ ਬਠਿੰਡਾ ਵਿਖੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਵੱਲੋਂ ਜਲੰਧਰ ਵਿਖੇ, ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਠਾਨਕੋਟ ਵਿਖੇ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਐਸ ਏ ਐਸ ਨਗਰ ਵਿਖੇ, ਬਾਗਬਾਨੀ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਵੱਲੋਂ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਇਆ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement