ਜਦੋਂ ਲੋਕ ਝੂਠੀ ਰਿਪੋਰਟ ਬਾਰੇ ਜਾਣ ਗਏ ਤਾਂ ਕਾਂਗਰਸੀਆਂ ਨੂੰ ਮੂੰਹ ਲੁਕੋਣ ਨੂੰ ਥਾਂ ਨਹੀਂ ਲੱਭਣੀ...
Published : Sep 1, 2018, 7:57 pm IST
Updated : Sep 1, 2018, 7:57 pm IST
SHARE ARTICLE
Jagir Kaur
Jagir Kaur

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਬੀਬੀ ਜੰਗੀਰ ਕੌਰ ਨੇ ਅੱਜ ਕਾਂਗਰਸ ਲੀਡਰਸ਼ਿਪ ਉੱਤੇ ਵਰ•ਦਿਆਂ

ਚੰਡੀਗੜ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਬੀਬੀ ਜੰਗੀਰ ਕੌਰ ਨੇ ਅੱਜ ਕਾਂਗਰਸ ਲੀਡਰਸ਼ਿਪ ਉੱਤੇ ਵਰ•ਦਿਆਂ ਕਿਹਾ ਕਿ ਉਹ ਅਕਾਲੀਆਂ ਨੂੰ ਪਿੰਡਾਂ ਵਿਚ ਨਾ ਵੜਣ ਦੇਣ ਦੀਆਂ ਧਮਕੀਆਂ ਦੇ ਕੇ ਸੂਬੇ ਅੰਦਰ ਫਿਰਕੂ ਭਾਈਚਾਰੇ ਦੇ ਮਾਹੌਲ ਨੂੰ ਖਰਾਬ ਕਰ ਰਹੇ ਹਨ।ਇੱਥੇ ਇੱਕ ਪ੍ਰੈਸ ਬਿਆਨ ਰਾਹੀਂ ਬੀਬੀ ਜੰਗੀਰ ਕੌਰ ਨੇ ਅਕਾਲੀਆਂ ਨੂੰ ਪੰਜਾਬ ਦੇ ਪਿੰਡਾਂ ਵਿਚ ਜਾਣ ਦੀ ਚੁਣੌਤੀ ਦੇਣ ਵਾਸਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਜਾਂ ਇਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਨਿੱਜੀ ਜਾਗੀਰ ਨਹੀਂ ਹੈ।

ਉਹਨਾਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਸਾਰੇ ਨਾਗਰਿਕਾਂ ਨੂੰ ਸਮੁੱਚੇ ਦੇਸ਼ ਵਿਚ ਕਿਤੇ ਵੀ ਜਾਣ ਦੀ ਅਜ਼ਾਦੀ ਦਿੱਤੀ ਹੋਈ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਆਪਣੀ ਪੁਲਿਸ ਸਮੇਤ ਪੂਰੀ ਤਾਕਤ ਲਗਾ ਕੇ ਵੀ ਅਕਾਲੀਆਂ ਨੂੰ ਪਿੰਡਾਂ ਵਿਚ ਜਾਣ ਤੋਂ ਅਤੇ ਜਸਟਿਸ (ਸੇਵਾਮੁਕਤ) ਰਣਜੀਤ ਕਮਿਸ਼ਨ ਰਿਪੋਰਟ ਵਿਚਲੇ ਝੂਠ ਦਾ ਪਰਦਾਫਾਸ਼ ਕਰਨ ਤੋਂ ਨਹੀਂ ਰੋਕ ਸਕਦੀ। ਉਹਨਾਂ ਕਿਹਾ ਕਿ ਇਹ ਰਿਪੋਰਟ ਨਿਰੀ ਝੂਠ ਦੀ ਪੰਡ ਹੈ, ਜਿਸ ਵਿਚ ਮਨਘੜ•ਤ ਤੱਥ ਇਕੱਠੇ ਕਰਕੇ ਹਾਸੋਹੀਣੇ ਸਿੱਟੇ ਕੱਢੇ ਹੋਏ ਹਨ।

ਪਾਰਟੀ ਕਾਡਰ ਨੂੰ ਪੰਜਾਬ ਦੇ ਕੋਨੇ ਕੋਨੇ ਵਿਚ ਇਹ ਗੱਲ ਪਹੁੰਚਾਉਣ ਦੀ ਅਪੀਲ ਕਰਦਿਆਂ ਕਿ ਕਿਸ ਤਰ•ਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਭਵਨ ਵਿਚ ਬੈਠ ਕੇ ਇਹ ਝੂਠੀ ਅਤੇ ਮਨਘੜਤ ਜਸਟਿਸ ਰਣਜੀਤ ਸਿੰਘ ਰਿਪੋਰਟ ਲਿਖਵਾਈ ਹੈ, ਬੀਬੀ ਜੰਗੀਰ ਕੌਰ ਨੇ ਕਿਹਾ ਕਿ ਰਣਜੀਤ ਸਿੰਘ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਅਜਿਹੀ ਰਿਪੋਰਟ ਤਿਆਰ ਕਰੇ, ਜਿਸ ਨਾਲ ਉੱਪਰਲੀ ਅਕਾਲੀ ਲੀਡਰਸ਼ਿਪ ਖਾਸ ਕਰਕੇ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਦੇ ਪੰਥਕ ਕਿਰਦਾਰ ਨੂੰ ਸੱਟ ਮਾਰੀ ਜਾ ਸਕੇ।

ਜੰਗੀਰ ਕੌਰ ਨੇ ਕਿਹਾ ਕਿ ਉਹ ਖੁਦ ਪੂਰੇ ਸੂਬੇ ਦਾ ਦੌਰਾ ਕਰਨਗੇ ਅਤੇ ਜਾਖੜ ਅਤੇ ਉਸ ਦੇ ਚਮਚਿਆਂ ਨੂੰ ਚੁਣੌਤੀ ਦਿੱਤੀ ਕਿ ਹਿੰਮਤ ਹੈ ਤਾਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਉਹ ਉਸ ਨੂੰ ਸੱਚ ਬੋਲਣ ਤੋਂ ਉਹ ਰੋਕ ਕੇ ਵਿਖਾਉਣ। ਉਹਨਾਂ ਕਿਹਾ ਕਿ ਜਦੋਂ ਰਣਜੀਤ ਸਿੰਘ ਰਿਪੋਰਟ ਦੀ ਅਸਲੀਅਤ ਬਾਰੇ ਲੋਕਾਂ ਨੂੰ ਪਤਾ ਚੱਲ ਗਿਆ ਤਾਂ ਕਾਂਗਰਸ ਨੂੰ ਮੂੰਹ ਛੁਪਾਉਣ ਲਈ ਜਗ•ਾ ਨਹੀਂ ਲੱਭਣੀ।  ਉਹਨਾਂ ਕਿਹਾ ਕਿ ਇਸ ਰਿਪੋਰਟ ਵਿਚ ਕਿਤੇ ਵੀ ਵੱਡੇ ਬਾਦਲ ਸਾਹਿਬ ਜਾਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਉੱਤੇ ਕੋਈ ਦੋਸ਼ ਨਹੀਂ ਲਾਇਆ ਗਿਆ ਹੈ, ਪਰੰਤੂ ਫਿਰ ਵੀ ਕਾਂਗਰਸੀ ਆਗੂ ਬਾਦਲਾਂ ਨੂੰ ਬਦਨਾਮ ਕਰਨ ਲਈ ਪੰਡਾਂ ਦੀਆਂ ਪੰਡਾਂ ਝੂਠ ਬੋਲ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement