
ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਜਿੱਥੇ ਅਕਾਲੀ ਦਲ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ, ਉਥੇ ਹੀ ਦੋਸ਼ੀਆਂ 'ਤੇ ਤੁਰਤ...
ਚੰਡੀਗੜ੍ਹ : ਵਿਧਾਨ ਸਭਾ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਜਿੱਥੇ ਅਕਾਲੀ ਦਲ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ, ਉਥੇ ਹੀ ਦੋਸ਼ੀਆਂ 'ਤੇ ਤੁਰਤ ਕਾਰਵਾਈ ਨਾ ਕੀਤੇ ਜਾਣ ਨੂੰ ਲੈ ਕੇ ਕਾਂਗਰਸ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।
Sukhbir-Phoolka
ਇਸ ਨੂੰ ਲੈ ਕੇ ਹੀ ਆਮ ਆਦਮੀ ਪਾਰਟੀ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਵੀ ਕੈਪਟਨ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵਿਧਾਨ ਸਭਾ ਵਿਚ ਭਾਸ਼ਣਾਂ ਨਾਲ ਸਾਰ ਕੇ ਪੰਜਾਬ ਦੀ ਜਨਤਾ ਨਾਲ ਠੱਗੀ ਮਾਰੀ ਹੈ।
Tripat Singh Bajwa
ਫੂਲਕਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਏ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲਿਆਂ ਵਿਚ ਢਿੱਲੀ ਕਾਰਵਾਈ ਕਾਰਨ ਕੈਪਟਨ ਸਰਕਾਰ ਦੇ ਪੰਜ ਮੰਤਰੀਆਂ ਕੋਲੋਂ ਅਸਤੀਫ਼ਾ ਮੰਗਿਆ ਹੈ। ਇਸ ਦੌਰਾਨ ਫੂਲਕਾ ਨੇ ਪੰਜਾਬ ਸਰਕਾਰ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪੁਲਿਸ ਮੁਖੀ ਵਿਰੁੱਧ ਕੇਸ ਦਰਜ ਕਰਨ ਦੀ ਵੀ ਮੰਗ ਕੀਤੀ।
Charanjit Singh Channi
ਇੱਥੇ ਚੰਡੀਗੜ੍ਹ ਵਿਚ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਕਾਰਵਾਈ ਨਾ ਕਰਨ ਨੂੰ ਲੈ ਕੇ ਕੈਪਟਨ ਸਰਕਾਰ ਦੇ ਪੰਜ ਮੰਤਰੀਆਂ ਨੂੰ ਅਲਟੀਮੇਟਮ ਦਿਤਾ ਹੈ। ਵਿਧਾÎਇਕ ਫੂਲਕਾ ਨੇ ਇਸ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
Manpreet Singh Badal
ਫੂਲਕਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਲਜ਼ਮ ਬਣਾਉਣ ਲਈ ਮੰਤਰੀਆਂ ਨੂੰ 15 ਦਿਨਾਂ ਦਾ ਅਲਟੀਮੇਟਮ ਦਿੰਦਿਆਂ ਆਖਿਆ ਕਿ ਜੇਕਰ ਉਕਤ ਮੰਤਰੀ 15 ਸਤੰਬਰ ਤਕ ਕੇਸ ਦਰਜ ਕਰਵਾਉਣ ਬਾਰੇ ਫ਼ੈਸਲਾ ਨਹੀਂ ਕਰਵਾ ਸਕਦੇ ਤਾਂ ਉਹ ਆਪੋ-ਅਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦੇਣ।
Navjot Singh Sidhu
ਉਨ੍ਹਾਂ ਇਹ ਵੀ ਆਖਿਆ ਕਿ ਜੇਕਰ 15 ਸਤੰਬਰ ਮੰਤਰੀ ਸਰਕਾਰ ਤੋਂ ਅਪਣੀ ਗੱਲ ਨਾ ਮੰਨਵਾ ਸਕੇ ਤਾਂ ਸਭ ਤੋਂ ਪਹਿਲਾਂ ਉਹ ਅਸਤੀਫ਼ਾ ਦੇਣਗੇ।
Sukhjinder Singh Randhawa
ਜਦੋਂ ਆਪ ਵਿਧਾਇਕ ਨੂੰ ਇਸ ਫੈਸਲੇ 'ਤੇ ਪਾਰਟੀ ਦੇ ਸਟੈਂਡ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਉਹ ਇਕ ਪੰਜਾਬੀ ਹੋਣ ਨਾਤੇ ਅਸਤੀਫ਼ਾ ਦੇਣਗੇ, ਇਸ ਦੇ ਲਈ ਉਨ੍ਹਾਂ ਨੂੰ ਪਾਰਟੀ ਦੀ ਸਹਿਮਤੀ ਦੀ ਲੋੜ ਨਹੀਂ।