ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਖਿਲਾਫ ਦੋਖੀ ਮੁਹਿੰਮ ਵਿਰੁੱਧ...
Published : Sep 1, 2018, 7:46 pm IST
Updated : Sep 1, 2018, 7:49 pm IST
SHARE ARTICLE
Protest
Protest

ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀ ਸਿੱਖ ਪੰਥ ਅਤੇ ਸਿੱਖ ਸੰਸਥਾਵਾਂ ਖਿਲਾਫ ਦੋਖੀ ਮੁਹਿੰਮ ਵਿਰੁੱਧ ਰਾਜ ਭਰ ਵਿਚ ਰੋਸ ਪ੍ਰਦਰਸ਼ਨ

ਚੰਡੀਗੜ : ਕਾਂਗਰਸ ਸਰਕਾਰ ਦੀ ਸਿੱਖ ਸੰਸਥਾਂਵਾਂ ਅਤੇ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਗਰਮਖ਼ਿਆਲੀ ਗੁੱਟਾਂ ਅਤੇ ਆਪ ਆਗੂਆਂ ਨਾਲ ਮਿਲ ਕੇ ਵਿੱਢੀ ਦੋਖੀ ਮੁਹਿੰਮ ਅਤੇ ਸਰਹੱਦੀ ਸੂਬੇ ਅੰਦਰ ਅਮਨ ਅਤੇ ਫਿਰਕੂ ਸਦਭਾਵਨਾ ਨੂੰ ਲਾਬੂੰ ਲਾਉਣ ਲਈ ਰਚੀ ਸਾਜ਼ਿਸ਼ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਜ ਭਰ ਵਿਚ ਸਾਰੇ 117 ਵਿਧਾਨ ਸਭਾ ਹਲਕਿਆਂ ਅੰਦਰ ਰੋਸ ਪ੍ਰਦਰਸ਼ਨ ਕੀਤੇ। ਹਰ ਹਲਕੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਦਲ ਵਰਕਰਾਂ ਅਤੇ ਸੀਨੀਅਰ ਆਗੂਆਂ ਨੇ 'ਕਾਂਗਰਸ ਸਰਕਾਰ ਮੁਰਦਾਬਾਦ' ਦੇ ਨਾਅਰੇ ਲਾਉਂਦਿਆਂ ਗਲੀਆਂ ਅਤੇ ਬਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕੀਤੇ।

ProtestProtestਇਸ ਮੌਕੇ ਕਾਂਗਰਸੀ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਮੁਖੀ ਸੁਨੀਲ ਜਾਖੜ ਅਤੇ ਬਲਜੀਤ ਸਿੰਘ ਦਾਦੂਵਾਲ ਵਰਗੇ ਗਰਮਖ਼ਿਆਲੀ ਆਗੂਆਂ ਦੇ ਪੁਤਲੇ ਜਲਾਏ ਗਏ। ਵੱਖ ਵੱਖ ਹਲਕਿਆਂ ਵਿਚ ਇਹਨਾਂ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੇ ਸੀਨੀਅਰ ਆਗੂਆਂ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਜਥੇਦਾਰ ਤੋਤਾ ਸਿੰਘ, ਡਾਕਟਰ ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੀਰਾ ਸਿੰਘ ਗਾਬੜੀਆ ਸ਼ਾਮਿਲ ਸਨ। ਰੋਸ ਪ੍ਰਦਰਸ਼ਨਾਂ ਵਾਲੀਆਂ ਥਾਂਵਾਂ ਉੱਤੇ ਅਕਾਲੀ ਦਲ ਦੇ ਵਰਕਰਾਂ ਨੇ ਪੰਜਾਬ ਕਾਂਗਰਸ ਮੁਖੀ ਸੁਨੀਲ ਜਾਖੜ ਦੀ ਅਕਾਲੀਆਂ ਨੂੰ ਇਹ ਕਹਿ ਕੇ ਧਮਕਾਉਣ ਲਈ ਨਿਖੇਧੀ ਕੀਤੀ

ProtestProtestਕਿ ਉਹਨਾਂ ਨੂੰ ਪਿੰਡਾਂ ਵਿਚ ਨਹੀਂ ਵੜਣ ਦਿੱਤਾ ਜਾਵੇਗਾ। ਅਕਾਲੀ ਵਰਕਰਾਂ ਨੇ ਕਾਂਗਰਸ ਪਾਰਟੀ ਨੂੰ ਚਿਤਾਵਨੀ ਦਿੱਤੀ ਕਿ ਉਹ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਨਹੀਂ ਹੋਣ ਦੇਣਗੇ ਅਤੇ ਕਾਂਗਰਸ ਪਾਰਟੀ ਨੂੰ ਕਿਹਾ ਉਹ ਸੂਬੇ ਨੂੰ ਦੁਬਾਰਾ ਤੋਂ ਹਿੰਸਾ ਦੀ ਅੱਗ ਵਿਚ ਧੱਕਣ ਤੋਂ ਗੁਰੇਜ਼ ਕਰੇ। ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੇ ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਗਰਮਖ਼ਿਆਲੀ ਗੁੱਟਾਂ ਨਾਲ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਸੰਸਥਾਵਾਂ ਉੱਤੇ ਕਬਜ਼ੇ ਕਰਨ ਲਈ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।

ProtestProtest ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਪਣੇ ਸਿਆਸੀ ਮੁਫਾਦਾਂ ਲਈ ਸਿੱਖਾਂ ਵਿਚ ਵੰਡੀਆਂ ਪਾਉਣ ਵਾਲਾ ਆਪਣਾ ਪੁਰਾਣਾ ਸਿੱਖ ਵਿਰੋਧੀ ਏਜੰਡਾ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਹੀ ਕੁੱਝ ਇਸ ਨੇ 1980 ਵਿਆਂ ਵਿਚ ਕੀਤਾ ਸੀ, ਜਦੋਂ ਸਿੱਖ ਸੰਸਥਾਵਾਂ ਉੱਤੇ ਕਬਜ਼ੇ ਕਰਨ ਦੀ ਲਾਲਸਾ ਵਿਚ ਸੂਬੇ ਨੂੰ ਅੱਤਵਾਦ ਦੀ ਹਨੇਰੀ ਸੁਰੰਗ ਵੱਲ ਧੱਕ ਦਿੱਤਾ ਸੀ।

ProtestProtest 1984 ਸਿੱਖ ਕਤਲੇਆਮ ਦੇ ਮੁੱਦੇ ਉੱਤੇ ਮੁੱਖ ਮੰਤਰੀ ਵਲੋਂ ਮਾਰੀ ਪਲਟੀ ਦੀ ਨਿਖੇਧੀ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸ ਆਪਣੇ ਗੁੱਝੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਦੋਹਰੀ ਖੇਡ ਖੇਡ ਰਹੀ ਹੈ। ਉਹਨਾਂ ਕਿਹਾ ਕਿ ਇਕ ਪਾਸੇ ਤਾਂ ਇਹ ਦੋਖੀ ਮੁਹਿੰਮ ਰਾਹੀਂ ਅਕਾਲੀ ਦਲ ਅਤੇ ਇਸ ਦੇ ਸੀਨੀਅਰ ਨੇਤਾਵਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਦੂਜੇ ਪਾਸੇ ਇਹ 1984 ਵਿਚ ਹਜ਼ਾਰਾਂ ਬੇਗੁਨਾਹ ਸਿੱਖਾਂ ਦੇ ਦਰਿੰਦਗੀ ਨਾਲ ਕੀਤੇ ਕਤਲੇਆਮ ਦੇ ਕੇਸ ਵਿਚ ਕਾਂਗਰਸ ਨੂੰ ਕਲੀਨ ਚਿਟ ਦੇਣ ਦੀ ਕੋਸ਼ਿਸ਼ ਕਰ  ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਾਂਗਰਸ ਨੂੰ ਆਪਣੇ ਸਿਆਸੀ ਫਾਇਦਿਆਂ ਲਈ ਸਿੱਖ ਕੌਮ ਵਿਚ ਵੰਡੀਆਂ ਨਹੀਂ ਪਾਉਣ ਦੇਵੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement