ਪਤੀ ਨੇ ਪਹਿਲੀ ਪਤਨੀ ਨੂੰ ਬਿਨਾਂ ਤਲਾਕ ਦਿੱਤੇ ਕਵਾਇਆ ਦੂਜਾ ਵਿਆਹ
Published : Sep 1, 2019, 6:00 pm IST
Updated : Sep 1, 2019, 6:00 pm IST
SHARE ARTICLE
Moga husband second marriage
Moga husband second marriage

ਪੀੜਤਾ ਨੇ ਆਰੋਪ ਲਗਾਇਆ ਕਿ ਕਰੀਬ ਦੋ ਸਾਲ ਤੋਂ ਉਸ ਦੇ ਪਤੀ ਨੇ ਖਰਚਾ ਦੇਣਾ ਬੰਦ ਕਰ ਦਿੱਤਾ

ਮੋਗਾ: ਮੋਗਾ ਦੇ ਰੱਜੀਵਾਲਾ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਕਿ ਨਿਵਾਸੀ ਇਕ ਔਰਤ ਨੇ ਅਪਣੇ ਪਤੀ ਤੇ ਉਸ ਨੂੰ ਬਿਨਾਂ ਤਲਾਕ ਦਿੱਤੇ ਦੂਜਾ ਵਿਆਹ ਕਰਵਾਉਣ ਤੇ ਦਾਜ ਲਈ ਕੁੱਟਾਮਾਰ ਕਰ ਕੇ ਘਰੋਂ ਕੱਢਣ ਦੇ ਆਰੋਪ ਲਾਏ ਹਨ। ਕੋਟ ਈਸੇ ਖਾਂ ਦੀ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਤੇ ਉਸ ਦੇ ਪਤੀ ਬੂਟਾ ਸਿੰਘ ਪੁੱਤਰ ਪ੍ਰੀਤਮ ਸਿੰਘ ਵਿਰੁਧ ਮਾਮਲਾ ਦਰਜ ਕਰ ਦਿੱਤਾ ਹੈ ਜਿਸ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। 

policepolice

ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪੀੜਤਾ ਨੇ ਕਿਹਾ ਕਿ ਉਸ ਦਾ ਵਿਆਹ ਕਰੀਬ 10 ਸਾਲ ਪਹਿਲਾਂ ਬੂਟਾ ਸਿੰਘ ਨਾਲ ਹੋਇਆ ਸੀ ਜੋ ਕਿ ਅਕੈਡਮੀ ਚਲਾਉਂਦਾ ਸੀ। ਵਿਆਹ ਸਮੇਂ ਉਸ ਦੇ ਮਾਪਿਆਂ ਨੇ ਅਪਣੀ ਹੈਸੀਅਤ ਅਨੁਸਾਰ ਦਾਜ ਦਿੱਤਾ ਸੀ ਪਰ ਉਸ ਦੇ ਪਤੀ ਅਤੇ ਸਹੁਰੇ ਪਰਵਾਰ ਦੇ ਹੋਰ ਮੈਂਬਰ ਦਾਜ ਤੋਂ ਖੁਸ਼ ਨਹੀਂ ਸਨ। ਉਹਨਾਂ ਦਾ 10 ਸਾਲ ਦਾ ਪੁੱਤਰ ਵੀ ਹੈ। ਪੀੜਤਾ ਨੇ ਆਰੋਪ ਲਗਾਇਆ ਕਿ ਕਰੀਬ ਦੋ ਸਾਲ ਤੋਂ ਉਸ ਦੇ ਪਤੀ ਨੇ ਖਰਚਾ ਦੇਣਾ ਬੰਦ ਕਰ ਦਿੱਤਾ ਅਤੇ ਮਾਪਿਆਂ ਤੋਂ ਪੈਸੇ ਤੇ ਹੋਰ ਦਾਜ ਲਿਆਉਣ ਲਈ ਤੰਗ ਕਰਨਾ ਸ਼ੁਰੂ ਕਰ ਦਿੱਤਾ।

ਉਸ ਨੇ ਉਸ ਦੀ ਕੋਈ ਗੱਲ ਨਹੀਂ ਮੰਨੀ ਤੇ ਉਸ ਨੂੰ ਘਰੋਂ ਕੱਢ ਦਿੱਤਾ। ਪੀੜਤਾ ਨੇ ਅੱਗੇ ਕਿਹਾ ਕਿ ਉਸ ਦੇ ਪਤੀ ਨੇ ਉਸ ਨੂੰ ਬਿਨਾਂ ਤਲਾਕ ਦਿੱਤੇ ਹੀ ਹੋਰ ਵਿਆਹ ਕਰਵਾ ਲਿਆ ਹੈ ਅਤੇ ਉਹ ਅਪਣੇ ਬੱਚੇ ਸਮੇਤ ਅਪਣੇ ਮਾਪਿਆਂ ਕੋਲ ਰਹਿਣ ਲਈ ਮਜ਼ਬੂਰ ਹੈ। ਜ਼ਿਲ੍ਹਾ ਪੁਲਿਸ ਮੁੱਖੀ ਦੇ ਹੁਕਮਾਂ ਤੇ ਇਸ ਮਾਮਲੇ ਦੀ ਜਾਂਚ ਡੀਐਸਪੀ ਮੋਗਾ ਵੱਲੋਂ ਕੀਤੀ ਗਈ। ਜਾਂਚ ਸਮੇਂ ਜਾਂਚ ਅਧਿਕਾਰੀ ਨੇ ਦੋਵਾਂ ਧਿਰਾਂ ਨੂੰ ਅਪਣਾ ਪੱਖ ਪੇਸ਼ ਕਰਨ ਲਈ ਬੁਲਾਇਆ।

ਜਾਂਚ ਤੋਂ ਬਾਅਦ ਪੀੜਤਾ ਦੇ ਆਰੋਪ ਸਹੀ ਪਾਏ ਜਾਣ ਤੇ ਉਸ ਦੇ ਪਤੀ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਕਥਿਤ ਅਪਰਾਧੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਕਾਰਵਾਈ ਪੂਰੀ ਕੀਤੀ ਜਾਵੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Moga

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement