
ਲੋਕਾਂ ਨੇ ਪ੍ਰਸ਼ਾਸਨ ਨੂੰ ਠਹਿਰਾਇਆਂ 2 ਮੌਤਾਂ ਦਾ ਜ਼ਿੰਮੇਵਾਰ
ਫਤਹਿਗੜ੍ਹ ਸਾਹਿਬ- ਫਤਹਿਗੜ੍ਹ ਸਾਹਿਬ ਵਿਖੇ ਅਵਾਰਾ ਪਸ਼ੂਆਂ ਵੱਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ 2 ਦੀ ਮੌਕੇ ਤੇ ਮੌਤ ਅਤੇ 2 ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਇਸ ਮੌਕੇ ‘ਤੇ ਸਾਬਕਾ ਨਗਰ ਕੌਂਸਲ ਦੇ ਪ੍ਰਧਾਨ ਸ਼ੇਰ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ ਦੇ ਸ੍ਰੀ ਜੋਤੀ ਸਰੂਪ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਵਾਪਸ ਜਾ ਰਹੇ 3 ਬੱਚਿਆਂ ਸਮੇਤ ਮੋਟਰਸਾਈਕਲ ਸਵਾਰ ਬਜ਼ੁਰਗ ਨੂੰ ਆਵਾਰਾ ਸਾਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਇਕ ਟਰਾਲੇ ਥੱਲੇ ਜਾ ਵੜਿਆ ਅਤੇ ਇਸ ਹਾਦਸੇ ਦੌਰਾਨ ਇਕ ਬੁਜਰਗ ਅਤੇ ਇਕ ਬੱਚੇ ਦੀ ਮੌਕੇ ਤੇ ਮੌਤ ਹੋ ਗਈ ਅਤੇ 2 ਬੱਚੇ ਜਖ਼ਮੀ ਹੋ ਗਏ।
ਉਥੇ ਹੀ ਮੌਕੇ ਤੇ ਮੌਜੂਦ ਗੁਰਪ੍ਰੀਤ ਸਿੰਘ ਨੇ ਹਾਦਸੇ ਦੀ ਵਜ੍ਹਾ ਨੂੰ ਪ੍ਰਸ਼ਾਸ਼ਨ ਦੀ ਨਲਾਇਕੀ ਕਰਾਰ ਦਿੱਤਾ ਤੇ ਕਿਹਾ ਕਿ ਵਾਰ ਵਾਰ ਕਹਿਣ 'ਤੇ ਵੀ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਅਵਾਰਾਂ ਪਸ਼ੂਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਘਟਨਾ ਦਾ ਜਾਇਜਾ ਲੈਣ ਪੁੱਜੇ ਫਤਹਿਗੜ੍ਹ ਸਹਿਬ ਤੋਂ ਥਾਣੇਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਜੋਤੀ ਸਰੂਪ ਗੁਰਦੁਆਰਾ ਸਾਹਿਬ ਮੋੜ 'ਤੇ ਅਵਾਰਾ ਜਾਨਵਰ ਆਪਸ ਵਿਚ ਲੜ ਰਹੇ ਸੀ ਤਾਂ ਲੜਦੇ ਲੜਦੇ ਉਹਨਾਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਜਿਸ ਕਾਰਨ ਬੁਜਰਗ ਅਤੇ ਇਕ ਬੱਚੀ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਦੋ ਬੱਚੇ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਅਵਾਰਾ ਪਸ਼ੂਆਂ ਨੇ ਪੰਜਾਬ ਦੇ ਹਰ ਇਲਾਕੇ ਵਿਚ ਆਪਣੀ ਦਹਿਸ਼ਤ ਮਚਾਈ ਹੋਈ ਹੈ। ਜਿਸ ਕਾਰਨ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਲਈ 100 ਵਾਰ ਸੋਚਣ ‘ਤੇ ਮਜ਼ਬੂਰ ਹੋਣਾ ਪੈਦਾ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਅਵਾਰਾ ਪਸ਼ੂਆਂ ਦੀ ਦਹਿਸਤ ਇਸੇ ਤਰ੍ਹਾਂ ਜਾਰੀ ਰਹੇਗੀ ਜਾ ਫਿਰ ਪੰਜਾਬ ਸਰਕਾਰ ਵੱਲੋਂ ਇਹਨਾਂ ਲਈ ਕੋਈ ਖ਼ਾਸ ਕਦਮ ਚੁੱਕਿਆਂ ਜਾਂਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।