ਧੋਖਾ ਸਾਬਤ ਹੋਇਆ ਰਾਜੇ ਦਾ 12ਵੀਂ ਤੱਕ ਮੁਫ਼ਤ ਸਿੱਖਿਆ ਦਾ ਐਲਾਨ -'ਆਪ'
Published : Sep 1, 2020, 3:44 pm IST
Updated : Sep 2, 2020, 6:28 pm IST
SHARE ARTICLE
Aam Aadmi Party
Aam Aadmi Party

'ਆਪ' ਵਿਧਾਇਕਾਂ ਨੇ ਸਿੱਖਿਆ ਵਿਭਾਗ ਦੇ ਫ਼ੀਸ ਵਸੂਲੀ ਹੁਕਮਾਂ ਲਈ ਮੁੱਖ ਮੰਤਰੀ ਨੂੰ ਘੇਰਿਆ

ਚੰਡੀਗੜ੍ਹ, 1 ਸਤੰਬਰ 2020 - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਫ਼ੀਸਾਂ ਮੁਆਫ਼ ਕਰਨ ਦੇ ਐਲਾਨ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਧੋਖਾ ਕਰਾਰ ਦਿੰਦੇ ਹੋਏ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਨੇ ਮੁੱਖ ਮੰਤਰੀ ਦੇ ਝੂਠ ਦੀ ਪੋਲ ਖੋਲ੍ਹ ਦਿੱਤੀ ਹੈ। ਇਸ ਲਈ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਣ ਅਤੇ ਸਿੱਖਿਆ ਵਿਭਾਗ ਵੱਲੋਂ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਕੋਲੋਂ ਵੱਖ-ਵੱਖ ਫ਼ੀਸਾਂ ਮੰਗੇ ਜਾਣ ਸੰਬੰਧੀ ਜਾਰੀ ਹੁਕਮ/ਨੋਟੀਫ਼ਿਕੇਸ਼ਨ ਵਾਪਸ ਕਰਾਉਣ।

Principal Budhram Principal Budhram

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਵਿਧਾਇਕਾਂ ਪ੍ਰਿੰਸੀਪਲ ਬੁੱਧ ਰਾਮ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਇੱਕ ਪਾਸੇ ਜਦੋਂ ਮੁੱਖ ਮੰਤਰੀ ਆਪਣੇ 'ਫਾਰਮ ਹਾਊਸ' 'ਤੇ ਬੈਠੇ ਸੋਸ਼ਲ ਮੀਡੀਆ ਰਾਹੀਂ 'ਸਰਕਾਰੀ ਸਕੂਲਾਂ ਦੀਆਂ ਫ਼ੀਸਾਂ ਮੁਆਫ਼' ਦੇ ਸ਼ਗੂਫ਼ੇ ਛੱਡ ਰਹੇ ਸਨ, ਦੂਜੇ ਪਾਸੇ ਪੰਜਾਬ ਦਾ ਸਿੱਖਿਆ ਮਹਿਕਮਾ 9ਵੀਂ, 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਕੋਲੋਂ ਬਹੁਭਾਂਤੀਆਂ ਫ਼ੀਸਾਂ ਵਸੂਲਣ ਦੇ ਹੁਕਮ ਜਾਰੀ ਕਰ ਰਿਹਾ ਸੀ।

Punjab School Education BoardPunjab School Education Board

ਪ੍ਰਿੰਸੀਪਲ ਬੁੱਧ ਰਾਮ ਅਤੇ ਮੀਤ ਹੇਅਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਵੱਲੋਂ 24 ਅਗਸਤ 2020 ਨੂੰ ਜਾਰੀ ਹੁਕਮਾਂ ਬਾਰੇ ਮੁੱਖ ਮੰਤਰੀ ਕੋਲੋਂ ਸਪਸ਼ਟੀਕਰਨ ਮੰਗਿਆ। ਪ੍ਰਿੰਸੀਪਲ ਬੁੱਧ ਰਾਮ ਅਤੇ ਮੀਤ ਹੇਅਰ ਨੇ ਸਾਲ 2020-21 ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਤਕਰੀਰ ਦੇ ਪੰਨਾ ਨੰਬਰ 44 ਦੇ ਹਵਾਲੇ ਨਾਲ ਕਿਹਾ ਕਿ ਵਿੱਤ ਮੰਤਰੀ ਨੇ ਪਵਿੱਤਰ ਸਦਨ 'ਚ ਜਦ 12ਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਨ ਦਾ ਐਲਾਨ ਕੀਤਾ ਸੀ ਤਾਂ ਵਿਦਿਆਰਥੀਆਂ ਕੋਲੋਂ ਵੱਖ-ਵੱਖ ਨਾਵਾਂ ਥੱਲੇ ਫ਼ੀਸਾਂ ਦੀ ਵਸੂਲੀ ਕਿਉਂ ਹੋ ਰਹੀ ਹੈ?

Rupinder Kaur RubyRupinder Kaur Ruby

ਰੁਪਿੰਦਰ ਕੌਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ 12ਵੀਂ ਤੱਕ ਸਾਰੇ ਬੱਚਿਆਂ ਦੀ ਪੜਾਈ ਮੁਫ਼ਤ ਬਾਰੇ ਮੁੱਖ ਮੰਤਰੀ ਦੇ ਐਲਾਨ ਨੂੰ ਭੁਲੇਖਾ ਪਾਊ ਐਲਾਨ ਦੱਸਦਿਆਂ ਕਿਹਾ  ਕਿ 'ਰਾਜਾ ਸਾਹਿਬ' ਦੀ ਕਹਿਣੀ ਤੇ ਕਰਨੀ ਵਿਚ ਜ਼ਮੀਨ ਆਸਮਾਨ ਦਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਜੋ ਕਿਹਾ ਗਿਆ ਹੈ, ਉਸ ਨਾਲ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ ਤੇ ਉਸ ਦੇ ਦਾਅਵਿਆਂ ਦੀ ਪੋਲ ਖੁੱਲ ਗਈ ਹੈ।

StudentsStudents

ਸਕੱਤਰ  ਨੇ ਕਿਹਾ ਕਿ ਬਾਰ੍ਹਵੀਂ ਕਲਾਸ ਦੇ ਬੱਚਿਆਂ ਤੋਂ ਲਈ ਜਾਂਦੀ ਫ਼ੀਸ,ਜੋ ਖ਼ਜ਼ਾਨੇ ਵਿਚ ਜਮਾਂ ਕਰਵਾਈ ਜਾਂਦੀ ਹੈ, ਹੁਣ ਨਹੀਂ ਲਈ ਜਾਵੇਗੀ। 'ਆਪ' ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਦੀ ਅਸਲੀਅਤ ਇਹ ਹੈ ਕਿ ਸਿਰਫ ਸਰਕਾਰੀ ਖਜਾਨੇ 'ਚ ਜਮਾਂ ਹੋਣ ਵਾਲੀ ਨਿਗੂਣੀ ਫੀਸ ਹੀ ਛੱਡੀ ਗਈ ਹੈ, ਜਦਕਿ ਵਸੂਲੀ ਜਾ ਰਹੀ ਫੀਸ ਦਾ ਵੱਡਾ ਹਿੱਸਾ ਅਮਲਗਰਾਮੇਟਿਡ ਫ਼ੰਡ, ਸਪੋਰਟਸ ਫ਼ੰਡ, ਪੀਟੀਏ ਤੇ ਕਲਚਰਲ ਫ਼ੰਡ ਹੁੰਦਾ ਹੈ ਅਤੇ ਇਸ ਇਲਾਵਾ ਪ੍ਰੀਖਿਆਵਾਂ ਦੇ ਨਾਂ 'ਤੇ ਫ਼ੀਸ ਅਲੱਗ ਵਸੂਲੀ ਜਾ ਰਹੀ ਹੈ।

captain Amarinder Singh captain Amarinder Singh

ਇਸ ਤਹਿਤ ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਕੁੱਝ ਫ਼ੀਸਾਂ ਜਮਾਂ ਕਰਵਾਉਣ ਲਈ ਕਿਹਾ ਗਿਆ ਹੈ, ਜਿਸ ਵਿਚ ਕੁੱਝ ਲੇਟ ਫ਼ੀਸ ਵੀ ਸ਼ਾਮਿਲ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਨੂੰ ਮੁਫ਼ਤ ਵਿੱਦਿਆ ਦੇਣ ਦਾ ਡਰਾਮਾ ਛੱਡ ਕੇ ਅਸਲੀਅਤ ਵਿਚ ਵਿਦਿਆਰਥੀਆਂ ਦੀ ਸਾਰੀ ਫ਼ੀਸ ਤੇ ਦਾਖ਼ਲੇ ਆਦਿ ਮੁਕੰਮਲ ਰੂਪ ਵਿਚ ਮੁਆਫ਼ ਕਰੇ, ਜਿਸ ਨਾਲ ਬੱਚਿਆਂ ਨੂੰ ਮੁਫ਼ਤ ਪੜਾਈ ਦੀ ਸਹੂਲਤ ਮਿਲ ਸਕੇ। 'ਆਪ' ਆਗੂਆਂ ਨੇ ਮੁੱਖ ਮੰਤਰੀ ਨੂੰ ਸਰਕਾਰੀ ਸਕੂਲਾਂ 'ਚ ਪੜਾਈ ਬਾਰੇ ਦਿੱਲੀ ਦੀ ਕੇਜਰੀਵਾਲ ਸਰਕਾਰ ਦਾ ਮਾਡਲ ਅਪਣਾਉਣ ਦੀ ਨਸੀਹਤ ਦਿੱਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement