ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਮੋਦੀ ਸਰਕਾਰ ਵਿਰੁਧ ਕੀਤੇ ਰੋਸ ਮੁਜ਼ਾਹਰੇ
Published : Sep 1, 2020, 2:53 am IST
Updated : Sep 1, 2020, 2:53 am IST
SHARE ARTICLE
image
image

ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਮੋਦੀ ਸਰਕਾਰ ਵਿਰੁਧ ਕੀਤੇ ਰੋਸ ਮੁਜ਼ਾਹਰੇ

ਕੇਂਦਰ ਵਲੋਂ ਕਣਕ-ਝੋਨੇ ਦੀ ਸਰਕਾਰੀ ਖ਼ਰੀਦ ਤੋਂ ਹੱਥ ਪਿਛੇ ਖਿਚਣ ਦਾ ਸਖ਼ਤ ਵਿਰੋਧ
 

ਤਰਨ ਤਾਰਨ, 31 ਅਗੱਸਤ (ਅਜੀਤ ਘਰਿਆਲਾ) : ਮੋਦੀ ਸਰਕਾਰ ਵਲੋ ਤਿੰਨੇ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਰਾਂਹੀ ਕਣਕ ਝੋਨੇ ਦੀ ਸਰਕਾਰੀ ਖ਼ਰੀਦ ਤੋ ਹੱਥ ਪਿੱਛੇ ਖਿਚਣ, ਖ਼ਰੀਦ ਦਾ ਕੰਮ ਰਾਜਾਂ ਉੱਤੇ ਛੱਡਣ, ਨਿੱਜੀ ਕਾਰਪੋਰੇਟ ਕੰਪਨੀਆਂ ਵਲੋਂ ਖੇਤੀ ਸੈਕਟਰ ਵਿਚ ਵੱਡੇ ਪੱਧਰ ਉੱਤੇ ਨਿਵੇਸ਼ ਕਰਨ ਦਾ ਬਿਆਨ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਵਲੋਂ ਦੇਣਾ ਤੇ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੀਆਂ ਸਖ਼ਤ ਸ਼ਰਤਾਂ ਮੰਨ ਕੇ ਕੁੱਲ ਘਰੇਲੂ ਉਤਪਾਦ ਦੇ 5% ਉੱਤੇ 30 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਲਈ ਜੁਗਾੜ ਕਰਨਾ ਤੇ ਕਿਸਾਨਾਂ ਮਜ਼ਦੂਰਾਂ ਨੂੰ ਮਿਲਦੀ ਕਰਾਸ ਬਿਜਲੀ ਸਬਸਿਡੀ ਬੰਦ ਕਰ ਕੇ ਖੇਤੀ ਮੋਟਰਾਂ ਦੇ ਬਿੱਲ ਲਾਉਣ ਤੇ ਮਜ਼ਦੂਰਾਂ ਦੀ 200 ਯੂਨਿਟ ਮੁਆਫ਼ੀ ਖੋਹਣ ਦੇ ਫ਼ੈਸਲਿਆਂ ਵਿਰੁਧ ਅੱਜ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਰੋਸ ਮੁਜ਼ਾਹਰੇ ਕੀਤੇ ਗਏ।
ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਸਿਆ ਕਿ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੋਪੜ ਆਦਿ ਵਿਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਰੁਧ ਕੀਤੇ ਗਏ ਰੋਸ ਮੁਜ਼ਾਹਰਿਆਂ ਨੂੰ ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ, ਗੁਰਬਚਨ ਸਿੰਘ ਚੱਬਾ, ਰਣਬੀਰ ਸਿੰਘ ਰਾਣਾ, ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ, ਸਲਵਿੰਦਰ ਸਿੰਘ ਜਲੰਧਰ, ਸਰਵਣ ਸਿੰਘ ਬਾਉਪੁਰ, ਕੁਲਦੀਪ ਸਿੰਘ ਹੁਸ਼ਿਆਰਪੁਰ, ਸਵਿੰਦਰ ਸਿੰਘ ਤੇ ਜਗਦੀਸ਼ ਸਿੰਘ ਫਾਜ਼ਿਲਕਾ, ਸੁਖਦੇਵ ਸਿੰਘ ਗੁਰਦਾਸਪੁਰ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਤਰਨ ਤਾਰਨ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੀਤੇ ਤਿੰਨੇ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਦੇ ਖਰੜੇ ਦੇ ਅਸਰ ਸਾਹਮਣੇ ਆਉਣੇ ਸ਼ੁਰੂ ਹੋ ਚੁੱਕੇ ਹਨ। ਸੁਖਬੀਰ ਸਿੰਘ ਬਾਦਲ ਜੋ ਕੇਂਦਰੀ ਖੇਤੀਬਾੜੀ ਮੰਤਰੀ ਦੀ ਚਿੱਠੀ ਦਿਖਾ ਰਿਹਾ ਹੈ, ਉਸ ਵਿਚ ਸਾਫ਼ ਲਿਖਿਆ ਹੋਇਆ ਹੈ ਕਿ ਕੇਂਦਰ ਸਿਰਫ ਖ਼ੁਰਾਕ ਦਾ ਅਧਿਕਾਰ ਕਾਨੂੰਨ ਤਹਿਤ ਲੋੜੀਂਦਾ ਅਨਾਜ ਖ਼ਰੀਦੇਗਾ। ਬਾਕੀ ਅਨਾਜ ਰਾਜ ਸਰਕਾਰ ਉੱਤੇ ਛੱਡ ਕੇ ਨਿੱਜੀ ਕਾਰਪੋਰੇਟ ਕੰਪਨੀਆਂ ਦੀ ਮਨਮਰਜ਼ੀ ਦੀ ਖ਼ਰੀਦ ਲਈ ਛੱਡ ਦਿਤਾ ਜਾਵੇਗਾ।
ਆਗੂਆਂ ਨੇ ਮੰਗ ਕੀਤੀ ਕਿ ਮਾਰੂ ਤਿੰਨੇ ਆਂਰਡੀਨੈਂਸ ਤੇ ਬਿਜਲੀ ਸੋਧ ਬਿਲ 2020 ਕੇਂਦਰ ਸਰਕਾਰ ਤੁਰਤ ਰੱਦ ਕਰੇ ਤੇ ਪੰਜਾਬ ਸਰਕਾਰ ਏ.ਪੀ.ਐੱਮ.ਸੀ. ਐਕਟ ਵਿਚ 14-8-2017 ਨੁੰ ਨਿੱਜੀ ਮੰਡੀ ਬਣਾਉਣ ਲਈ ਕੀਤੀ ਸੋਧ ਤੇ ਆਹਲੂਵਾਲੀਆ ਕਮੇਟੀ ਦੀਆਂ ਸ਼ਿਫਾਰਸ਼ਾਂ ਤੁਰਤ ਰੱਦ ਕਰੇ। ਇਸ ਲਈ ਕਿਸਾਨ ਆਗੂਆਂ ਵਲੋਂ ਪਿੰਡਾਂ ਦੇ ਸਾਰੇ ਵਰਗਾਂ ਜਿਵੇ ਛੋਟੇ ਦੁਕਾਨਦਾਰਾਂ, ਕਿਸਾਨਾਂ, ਮਜ਼ਦੂਰਾਂ ਤੇ ਹੋਰ ਦਸਤਕਾਰਾਂ ਤੇ ਗ੍ਰਾਮ ਸਭਾਵਾਂ ਨੂੰ 7 ਸਤੰਬਰ ਤੋਂimageimage ਜੇਲ ਭਰੋ ਪੱਕੇ ਮੋਰਚੇ ਵਿਚ ਪਹੁੰਚਣ ਦੀ ਪਰਜੋਰ ਅਪੀਲ ਕੀਤੀ ਗਈ ਹੈ।
ਪੱਟੀ ਅਜੀਤ 31-03------------------

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement