ਬਾਜਵਾ ਵਲੋਂ ਤਾਰਕੋਲ ਤੇ ਸਕਲਾਰਸ਼ਿਪ ਘੁਟਾਲਿਆਂ ਵਿਚਾਲੇ ਫ਼ਰਕ ਕੀਤੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ
Published : Sep 1, 2020, 2:43 am IST
Updated : Sep 1, 2020, 2:43 am IST
SHARE ARTICLE
image
image

ਬਾਜਵਾ ਵਲੋਂ ਤਾਰਕੋਲ ਤੇ ਸਕਲਾਰਸ਼ਿਪ ਘੁਟਾਲਿਆਂ ਵਿਚਾਲੇ ਫ਼ਰਕ ਕੀਤੇ ਜਾਣ 'ਤੇ ਮੁੱਖ ਮੰਤਰੀ ਨੇ ਕਿਹਾ

ਭ੍ਰਿਸ਼ਟਾਚਾਰ ਤਾਂ ਭ੍ਰਿਸ਼ਟਾਚਾਰ ਹੀ ਹੈ
 

ਚੰਡੀਗੜ੍ਹ, 31 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਉਸ ਤਰਕ ਨੂੰ ਰੱਦ ਕਰ ਦਿਤਾ ਜਿਸ ਵਿਚ ਉਸ ਨੇ ਕਿਹਾ ਸੀ ਕਿ ਮੌਜੂਦਾ ਸਕਾਲਰਸ਼ਿਪ ਘੁਟਾਲੇ ਅਤੇ ਤਾਰਕੋਲ ਘੁਟਾਲੇ, ਜਿਸ ਵਿਚ 15 ਸਾਲ ਪਹਿਲਾਂ ਬਾਜਵਾ ਦਾ ਨਾਮ ਸਾਹਮਣੇ ਆਇਆ ਸੀ, ਵਿਚ ਕੋਈ ਤੁਲਨਾ ਨਹੀਂ ਕੀਤੀ ਜਾ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਤਾਂ ਭ੍ਰਿਸ਼ਟਾਚਾਰ ਹੈ ਭਾਵੇਂ ਕਿਸੇ ਵੀ ਰੂਪ ਵਿਚ ਹੋਏ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਪਿਛਲੀ ਸਰਕਾਰ ਦੌਰਾਨ ਲੋਕ ਨਿਰਮਾਣ ਮੰਤਰੀ ਰਹੇ ਬਾਜਵਾ ਵਿਰੁਧ ਲੱਗੇ ਤਾਰਕੋਲ ਘੁਟਾਲੇ ਦੇ ਇਲਜ਼ਾਮ ਵੀ ਉਨੇ ਹੀ ਗੰਭੀਰ ਹਨ ਜਿੰਨੇ ਕਿ ਸਕਾਲਸ਼ਿਪ ਮਾਮਲੇ ਵਿਚ ਹੁਣ ਲੱਗ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਗਹਿਰਾਈ ਨਾਲ ਜਾਂਚ ਦੀ ਜ਼ਿੰਮੇਵਾਰੀ ਮੁੱਖ ਸਕੱਤਰ ਨੂੰ ਸੌਂਪਣ ਦਾ ਫ਼ੈਸਲਾ ਕੀਤਾ ਕਿਉਂਕਿ ਸਬੰਧਤ ਮੰਤਰੀ ਅਤੇ ਸਮਾਜਿਕ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਜਿਸ ਦੀ ਅੰਦਰੂਨੀ ਰੀਪੋਰਟ ਮੰਤਰੀ ਵਿਰੁਧ ਇਲਜ਼ਾਮਾਂ ਦਾ ਆਧਾਰ ਬਣੀ, ਦਰਮਿਆਨ ਅਸਹਿਮਤੀ ਸੀ। ਪੰਜਾਬ ਸਰਕਾਰ ਦੇ ਰੂਲਜ਼ ਆਫ ਬਿਜ਼ਨਸ, 1992 ਦੇ ਅਨੁਸਾਰ ਜਿਨ੍ਹਾਂ ਮਾਮਲਿਆਂ ਵਿੱਚ ਮੰਤਰੀ ਅਤੇ ਸਕੱਤਰ ਦਰਮਿਆਨ ਵਿਚਾਰਾਂ ਦੀ ਸਹਿਮਤੀ ਨਾ ਹੋਵੇ, ਉਹ ਮਾਮਲੇ ਹੁਕਮ ਜਾਰੀ ਹੋਣ ਤੋਂ ਪਹਿਲਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ ਸਨਮੁੱਖ ਰੱਖੇ ਜਾਣਗੇ। ਮੁੱਖ ਮੰਤਰੀ ਨੇ ਦਸਿਆ ਕਿ  ਕਿ ਇਕ ਮੰਤਰੀ ਰਹਿ ਚੁੱਕੇ ਹੋਣ ਦੇ ਨਾਤੇ ਬਾਜਵਾ ਨੂੰ ਇਹ ਪਤਾ ਹੋਣਾ ਚਾਹੀਦਾ ਸੀ ਕਿ ਮੌਜੂਦਾ ਮਾਮਲੇ ਦੇ ਹਾਲਾਤ ਵੇਖਦੇ ਹੋਏ ਕਾਰਵਾਈ ਅੱਗੇ ਲਿਜਾਣ ਦਾ ਇਹੋ ਹੀ ਇਕ ਰਸਤਾ ਹੈ ਅਤੇ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਉਨ੍ਹਾਂ ਨੂੰ ਕਾਰਵਾਈ ਲਈ ਮਾਮਲਾ ਭੇਜਣ ਤੋਂ ਪਹਿਲਾਂ ਇਸ ਦੀ ਗਹਿਰਾਈ ਨਾਲ ਜਾਂਚ-ਪੜਤਾਲ ਲਈ ਕਿਹਾ ਹੈ। ਮੁੱਖ ਮੰਤਰੀ ਨੇ ਇਸ ਨੂੰ ਅਤਿ ਮੰਦਭਾਗਾ ਅਤੇ ਭਿਆਨਕ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਤੱਥਾਂ ਦਾ ਧਿਆਨ ਲਏ ਬਿਨਾਂ ਮੁੱਖ ਸਕੱਤਰ ਜਾਂਚ ਦੀ ਆਲੋਚਨਾ ਕਰਦਿਆਂ ਇਹ ਦਰਸਾਇਆ ਗਿਆ ਹੈ ਕਿ ਸੰਸਦ ਮੈਂਬਰ ਨੂੰ ਸਰਕਾਰ ਦੇ ਕੰਮਕਾਜ ਦੇ ਤਰੀਕਿਆਂ ਬਾਰੇ ਬਿਲਕੁਲ ਜਾਣਕਾਰੀ ਨਹੀਂ ਸੀ।
ਉਨ੍ਹਾਂ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੀ ਇਸ ਗੱਲੋਂ ਵੀ ਨਿੰਦਾ ਕੀਤਾ ਕਿ ਮੁੱਖ ਸਕੱਤਰ ਦੀ ਜਾਂਚ ਦੇ ਨਤੀਜਿਆਂ ਦੀ ਉਡੀਕ ਕੀਤੇ ਬਿਨਾਂ ਹੀ ਉਹ ਕਥਿਤ ਘੁਟਾਲੇ ਵਿਚ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਬਾਜਵਾ ਤੇ ਦੂਲੋਂ 'ਤੇ ਲਗਾਤਾਰ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਲਈ ਵਰ੍ਹਦਿਆਂ ਕਿਹਾ ਕਿ ਦੋਵੇਂ ਸੰਸਦ ਮੈਂਬਰਾਂ ਵਲੋਂ ਅਪਣੀ ਹੀ ਸਰਕਾਰ ਉਤੇ ਦਿਖਾਈ ਜਾ ਰਹੀ ਬੇਭਰੋਸੇਯੋਗਤਾ ਉਨ੍ਹਾਂ ਦੀ ਮਾੜੀimageimage ਨੀਅਤ ਨੂੰ ਦਰਸਾਉਂਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮ ਪਾਰਟੀ ਵਲੋਂ ਇਸ ਮਾਮਲੇ ਵਿਚ ਮੁੱਖ ਸਕੱਤਰ ਜਾਂਚ ਨੂੰ ਅਖੌਤੀ ਰੱਦ ਕਰਨ ਦੇ ਰਵੱਈਏ ਨੂੰ ਨਕਾਰਦਿਆਂ ਇਸ ਨੂੰ ਪੂਰੀ ਤਰ੍ਹਾਂ ਬੇਤੁਕਾ ਤੇ ਤਰਕਹੀਣ ਕਾਰ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement