
ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਅੱਜ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਝਟਕਾ ਦਿੱਤਾ ਹੈ।
ਚੰਡੀਗੜ੍ਹ: ਬਹੁਚਰਚਿਤ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ ਵਿਚ ਨਾਮਜ਼ਦ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਕਤਲ ਦੀ ਧਾਰਾ 302 'ਚ ਅਦਾਲਤ ਨੇ ਅਗਾਊਂ ਜ਼ਮਾਨਤ ਖ਼ਾਰਜ ਕਰ ਦਿੱਤੀ ਹੈ। ਐੱਸਆਈਟੀ ਹੁਣ ਕਿਸੇ ਵੀ ਸਮੇਂ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
Sumedh Singh Saini
ਦੱਸ ਦਈਏ ਕਿ ਇਸ ਮਾਮਲੇ ਵਿਚ ਕੋਰਟ ਨੇ 28 ਅਗਸਤ ਨੂੰ ਸਾਬਕਾ ਡੀਜੀਪੀ ਦੀ ਗ੍ਰਿਫਤਾਰੀ ਤੇ 1 ਸਤੰਬਰ ਤਕ ਰੋਕ ਲਗਾ ਦਿੱਤੀ ਸੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ ) ਦੇ ਡੀਐਸਪੀ ਵਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਪੁਲੀਸ ਟੀਮ ਵੱਲੋਂ ਸੈਣੀ ਦੀ ਗ੍ਰਿਫਤਾਰੀ ਲਈ ਉਹਨਾਂ ਦੀ ਚੰਡੀਗੜ੍ਹ ਦੇ 20 ਡੀ ਸਥਿਤ ਕੋਠੀ ਨੰਬਰ 3048 ਤੇ ਛਾਪੇਮਾਰੀ ਕੀਤੀ ਗਈ ਸੀ।
Sumedh Saini
ਹਾਲਾਂਕਿ ਸਾਬਕਾ ਡੀਜੀਪੀ ਇਸ ਛਾਪੇਮਾਰੀ ਦੌਰਾਨ ਘਰ ਵਿਚ ਨਹੀਂ ਸਨ ਅਤੇ ਪੁਲੀਸ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ ਸੀ। ਇਸ ਮਾਮਲੇ 'ਚ ਗ੍ਰਿਫ਼ਤਾਰੀ ਤੋਂ ਬਚਣ ਲਈ ਡੀਜੀਪੀ ਸੈਣੀ ਨੇ ਅਪਣੀ ਜ਼ਮਾਨਤ ਲਈ ਮੋਹਾਲੀ ਅਦਾਲਤ 'ਚ ਅਰਜ਼ੀ ਦਿੱਤੀ ਸੀ ਜਿਸ ‘ਤੇ ਸੁਣਵਾਈ ਕਰਦਿਆਂ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ 25 ਅਗੱਸਤ ਨੂੰ ਸੈਣੀ ਦੀ ਗ੍ਰਿਫ਼ਤਾਰੀ ਤੇ 27 ਅਗੱਸਤ ਤਕ ਰੋਕ ਲਗਾ ਦਿੱਤੀ ਗਈ ਸੀ।