
‘ਆਪ’ ਆਗੂ ਅਨਮੋਲ ਗਗਨ ਮਾਨ ਦੀ ਮੁੜ ਹਾਲਤ ਵਿਗੜੀ, ਹਸਪਤਾਲ ਦਾਖ਼ਲ
ਐਸ.ਏ.ਐਸ. ਨਗਰ, 31 ਅਗੱਸਤ (ਨਰਿੰਦਰ ਸਿੰਘ ਝਾਮਪੁਰ) : ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀਆਂ ਵਰਕਰਾਂ ਵਲੋਂ ਸੀਨੀਅਰ ਲੀਡਰ ਅਤੇ ਹਲਕਾ ਖਰੜ ਦੇ ਇੰਚਾਰਜ ਅਨਮੋਲ ਗਗਨ ਮਾਨ ਦੀ ਅਗਵਾਈ ਵਿਚ ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਦਫ਼ਤਰ ਦਾ ਘਿਰਾਉ ਕਰਨ ਦੇ ਪ੍ਰੋਗਰਾਮ ਦੌਰਾਨ ਪੁਲਿਸ ਨੇ ਜਿਥੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਗਈਆਂ ਉਥੇ ਧੱਕਾਮੁੱਕੀ ਦੌਰਾਨ ਕਈ ਵਰਕਰ ਜ਼ਖ਼ਮੀ ਵੀ ਹੋ ਗਏ। ਇਸ ਦੌਰਾਨ ਅਨਮੋਲ ਗਗਨ ਮਾਨ ਸਮੇਤ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਬੀਤੇ ਦਿਨ ਭਾਵੇਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਹੋ ਗਈ ਪਰ ਇਸ ਉਪਰੰਤ ਅਨਮੋਲ ਗਗਨ ਮਾਨ ਨੂੰ ਅੱਜ ਫੇਰ ਸਮੱਸਿਆ ਆਈ ਜਿਸ ਕਰ ਕੇ ਅਨਮੋਲ ਗਗਨ ਮਾਨ ਨੂੰ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਇਕਬਾਲ ਸਿੰਘ ਨੇ ਦਸਿਆ ਕਿ ਅਨਮੋਲ ਗਗਨ ਮਾਨ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਪਰ ਪÇੁਲਸ ਵਲੋਂ ਕੀਤੇ ਗਏ ਤਸ਼ੱਦਦ ਕਰ ਕੇ ਗੰਭੀਰ ਸੱਟਾਂ ਲੱਗੀਆਂ ਜਿਸ ਕਰ ਕੇ ਉਨ੍ਹਾਂ ਨੂੰ ਲਗਾਤਾਰ ਦਰਦ ਦੀ ਸ਼ਿਕਾਇਤ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਭਾਰਤੀ ਜਨਤਾ ਪਾਰਟੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਬਾਰੇ ਕਿਹਾ ਕਿ ਸਰਕਾਰ ਲੋਕਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਅੰਨਾ ਤਸ਼ੱਦਦ ਕੀਤਾ ਜਾ ਰਿਹਾ ਹੈ।
ਐਸਏਐਸ-ਨਰਿੰਦਰ-31-1