
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ, ਰਾਵਤ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ।
ਚੰਡੀਗੜ੍ਹ (ਭੁੱਲਰ): ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ (Punjab Congress) ਦੇ ਇੰਚਾਰਜ ਹਰੀਸ਼ ਰਾਵਤ (Harish Rawat) ਨੇ ਅੱਜ ਚੰਡੀਗੜ੍ਹ ਪਹੁੰਚਣ ਬਾਅਦ ਵਿਵਾਦਤ ਬਿਆਨ ਦਿਤਾ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਮੀਟਿੰਗ ਤੋਂਂ ਬਾਅਦ ਰਾਵਤ ਨੇ ਪਾਰਟੀ ਦੇ ਪੰਜੇ ਪ੍ਰਧਾਨਾਂ (5 Presidents) ਨੂੰ ਪੰਜ ਪਿਆਰੇ (5 Pyare) ਦਸਿਆ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ (SAD) ਨੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਰਾਵਤ ਤੋਂ ਮੰਗ ਕੀਤੀ ਕਿ ਉਹ ਸਿੱਖ ਭਾਈਚਾਰੇ ਤੋਂ ਤੁਰਤ ਮਾਫ਼ੀ ਮੰਗਣ।
ਹੋਰ ਪੜ੍ਹੋ: ਖੱਟਰ ਤੇ ਕੈਪਟਨ ਆਹਮੋ-ਸਾਹਮਣੇ, ਕੈਪਟਨ ਨੇ ਹਰਿਆਣਾ CM ਦੇ ਕਿਸਾਨ ਪੱਖੀ ਦਾਅਵਿਆਂ ਨੂੰ ਕੀਤਾ ਖ਼ਾਰਜ
Punjab Congress in-charge Harish Rawat
ਹੋਰ ਪੜ੍ਹੋ: ਮਹੀਨੇ ਦੇ ਪਹਿਲੇ ਹੀ ਦਿਨ ਮਹਿੰਗਾਈ ਦੀ ਮਾਰ, ਘਰੇਲੂ ਗੈਸ ਸਿਲੰਡਰ ਦੀ ਕੀਮਤ 888.50 ਤੱਕ ਪਹੁੰਚੀ
ਉਨ੍ਹਾਂ ਪਾਰਟੀ ਸੰਗਠਨ ਦੇ ਹੇਠਲੇ ਪੱਧਰ ਤਕ ਗਠਨ ਦੀ ਗੱਲ ਕਰਦਿਆਂ ਕਿਹਾ ਕਿ ਸਾਡੇ ਪੰਜ ਪਿਆਰੇ ਇਸ ਕੰਮ ਵਿਚ ਲੱਗੇ ਹੋਏ ਹਨ। ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਰਾਵਤ ਦੇ ਬਿਆਨ ’ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ, "ਸਿੱਖ ਧਰਮ ’ਚ ਪੰਜ ਪਿਆਰਿਆਂ ਦਾ ਰੁਤਬਾ ਬਹੁਤ ਮਹਾਨ ਹੈ ਜਿਨ੍ਹਾਂ ਦੀ ਕਾਂਗਰਸ ਪ੍ਰਧਾਨ ਨਾਲ ਤੁਲਨਾ ਕਰ ਕੇ ਰਾਵਤ ਨੇ ਸਿੱਖ ਭਾਵਨਾਵਾਂ (Sikh Sentiments) ਨੂੰ ਭਾਰੀ ਠੇਸ ਪਹੁੰਚਾਈ ਹੈ। ਰਾਵਤ ਇਸ ਬਿਅਨ ਲਈ ਮਾਫ਼ੀ ਮੰਗਣ।"