
ਉਹਨਾਂ ਨੇ ਪੰਜਾਬ ਕਾਂਗਰਸ ਦੇ ਪੰਜ ਪ੍ਰਧਾਨਾਂ ਨੂੰ ਪੰਜ ਪਿਆਰੇ ਦੱਸਿਆ ਸੀ। ਇਸ ਬਿਆਨ ਲਈ ਵਿਰੋਧੀ ਪਾਰਟੀਆਂ ਵੱਲੋਂ ਉਹਨਾਂ ਦੀ ਅਲੋਚਨਾ ਵੀ ਕੀਤੀ ਜਾ ਰਹੀ ਹੈ।
ਚੰਡੀਗੜ੍ਹ: ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ (Punjab Congress in-charge Harish Rawat) ਨੇ ਬੀਤੇ ਦਿਨ ਚੰਡੀਗੜ੍ਹ ਪਹੁੰਚਣ ਤੋਂ ਬਾਅਦ ਅਪਣੇ ਵੱਲੋਂ ਦਿੱਤੇ ਇਕ ਵਿਵਾਦਤ ਬਿਆਨ ਲਈ ਮੁਆਫੀ ਮੰਗੀ ਹੈ। ਦਰਅਸਲ ਉਹਨਾਂ ਨੇ ਪੰਜਾਬ ਕਾਂਗਰਸ ਦੇ ਪੰਜ ਪ੍ਰਧਾਨਾਂ ਨੂੰ ਪੰਜ ਪਿਆਰੇ (Panj Pyare) ਦੱਸਿਆ ਸੀ। ਇਸ ਬਿਆਨ ਲਈ ਵਿਰੋਧੀ ਪਾਰਟੀਆਂ ਵੱਲੋਂ ਉਹਨਾਂ ਦੀ ਅਲੋਚਨਾ ਵੀ ਕੀਤੀ ਜਾ ਰਹੀ ਹੈ।
Punjab Congress in-charge Harish Rawat
ਹੋਰ ਪੜ੍ਹੋ: ਮਹੀਨੇ ਦੇ ਪਹਿਲੇ ਹੀ ਦਿਨ ਮਹਿੰਗਾਈ ਦੀ ਮਾਰ, ਘਰੇਲੂ ਗੈਸ ਸਿਲੰਡਰ ਦੀ ਕੀਮਤ 888.50 ਤੱਕ ਪਹੁੰਚੀ
ਅਪਣੇ ਬਿਆਨ ਲਈ ਮੁਆਫੀ ਮੰਗਦਿਆਂ ਹਰੀਸ਼ ਰਾਵਤ (Harish Rawat Apologises) ਨੇ ਇਕ ਟਵੀਟ ਕੀਤਾ ਹੈ। ਉਹਨਾਂ ਕਿਹਾ, ‘ਕੱਲ ਮੇਰੇ ਕੋਲੋਂ ਅਪਣੇ ਮਾਣਯੋਗ ਪ੍ਰਧਾਨ ਅਤੇ ਚਾਰ ਕਾਰਜਕਾਰੀ ਅਧਿਕਾਰੀਆਂ ਲਈ ਪੰਜ ਪਿਆਰੇ ਸ਼ਬਦ ਦੀ ਵਰਤੋਂ ਕਰਨ ਦੀ ਗਲਤੀ ਹੋਈ। ਪੰਜ ਪਿਆਰਿਆਂ ਦੀ ਕਿਸੇ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਮੈਂ ਇਹ ਗਲਤੀ ਕੀਤੀ ਹੈ, ਮੈਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮੁਆਫ਼ੀ ਮੰਗਦਾ ਹਾਂ’।
Tweet
ਹੋਰ ਪੜ੍ਹੋ: ਸਾਰੇ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ ਜਾ ਸਕਦੇ : CM ਕੈਪਟਨ ਅਮਰਿੰਦਰ ਸਿੰਘ
ਉਹਨਾਂ ਅੱਗੇ ਕਿਹਾ ਕਿ ਪਛਚਾਤਾਪ ਵਜੋਂ ਮੈਂ ਕੁਝ ਸਮੇਂ ਲਈ ਆਪਣੇ ਰਾਜ ਦੇ ਕਿਸੇ ਗੁਰਦੁਆਰਾ ਸਾਹਿਬ ਵਿਚ ਝਾੜੂ ਲਗਾ ਕੇ ਸਫਾਈ ਕਰਾਂਗਾ। ਮੈ ਹਮੇਸ਼ਾਂ ਸਿੱਖ ਧਰਮ ਅਤੇ ਇਸ ਦੀਆਂ ਮਹਾਨ ਪਰੰਪਰਾਵਾਂ ਪ੍ਰਤੀ ਸਮਰਪਣ ਅਤੇ ਸਤਿਕਾਰ ਦੀ ਭਾਵਨਾ ਰੱਖਦਾ ਰਿਹਾ ਹਾਂ। ਮੈਂ ਚੰਪਾਵਤ ਜ਼ਿਲ੍ਹੇ ਵਿਚ ਸਥਿਤ ਸ਼੍ਰੀ ਰੀਠਾ ਸਾਹਬ ਦੇ ਮਿੱਠੇ ਰੀਠੇ ਦੇਸ਼ ਦੇ ਰਾਸ਼ਟਰਪਤੀ ਤੋਂ ਲੈ ਕੇ ਲੈ ਕੇ ਬਹੁਤ ਸਾਰੇ ਲੋਕਾਂ ਨੂੰ ਪ੍ਰਸਾਦ ਵਜੋਂ ਪਹੁੰਚਾਉਣ ਦਾ ਕੰਮ ਕੀਤਾ ਹੈ।
Tweet
ਹੋਰ ਪੜ੍ਹੋ: ਆਸਟ੍ਰੇਲੀਆ ਵਿਚ ਸੰਸਾਰ ਜੰਗ ਨੂੰ ਸਮਰਪਿਤ ਸਿੱਖ ਫ਼ੌਜੀਆਂ ਦੇ ਲੱਗਣਗੇ ਬੁੱਤ
ਉਹਨਾਂ ਦੱਸਿਆ ਕਿ ਜਦੋਂ ਉਹ ਮੁੱਖ ਮੰਤਰੀ ਬਣੇ ਤਾਂ ਉਹਨਾਂ ਨੇ ਸ੍ਰੀ ਨਾਨਕਮੱਤਾ ਸਾਹਿਬ ਅਤੇ ਰੀਠਾ ਸਾਹਬ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਪਣੇ ਚਰਨ ਪਾਏ ਸੀ, ਦੀ ਸੜਕ ਨੂੰ ਜੋੜਨ ਦਾ ਕੰਮ ਕੀਤਾ। ਹੇਮਕੁੰਟ ਸਾਹਿਬ ਯਾਤਰਾ ਸੁਚਾਰੂ ਢੰਗ ਨਾਲ ਚੱਲ ਸਕੇ, ਇਸ ਦੇ ਲਈ ਮੇਰੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਨੂੰ ਅੱਜ ਵੀ ਵੇਖਿਆ ਜਾ ਸਕਦਾ ਹੈ।
Harish Rawat
ਹੋਰ ਪੜ੍ਹੋ: ਖੱਟਰ ਤੇ ਕੈਪਟਨ ਆਹਮੋ-ਸਾਹਮਣੇ, ਕੈਪਟਨ ਨੇ ਹਰਿਆਣਾ CM ਦੇ ਕਿਸਾਨ ਪੱਖੀ ਦਾਅਵਿਆਂ ਨੂੰ ਕੀਤਾ ਖ਼ਾਰਜ
ਦੱਸ ਦਈਏ ਕਿ ਇਸ ਬਿਆਨ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਸੀ। ਉਹਨਾਂ ਰਾਵਤ ਤੋਂ ਮੰਗ ਕੀਤੀ ਕਿ ਉਹ ਸਿੱਖ ਭਾਈਚਾਰੇ ਤੋਂ ਤੁਰੰਤ ਮਾਫ਼ੀ ਮੰਗਣ। ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸੀ ਕਿ, "ਸਿੱਖ ਧਰਮ ’ਚ ਪੰਜ ਪਿਆਰਿਆਂ ਦਾ ਰੁਤਬਾ ਬਹੁਤ ਮਹਾਨ ਹੈ ਜਿਨ੍ਹਾਂ ਦੀ ਕਾਂਗਰਸ ਪ੍ਰਧਾਨ ਨਾਲ ਤੁਲਨਾ ਕਰ ਕੇ ਰਾਵਤ ਨੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਰਾਵਤ ਇਸ ਬਿਅਨ ਲਈ ਮਾਫ਼ੀ ਮੰਗਣ।"