ਸਰਕਾਰੀ ਸਕੂਲਾਂ ਲਈ 16.33 ਕਰੋੜ ਤੋਂ ਵੱਧ ਦੀਆਂ ਕਿਤਾਬਾਂ ਖਰੀਦੀਆਂ ਜਾਣਗੀਆਂ
Published : Sep 1, 2021, 5:05 pm IST
Updated : Sep 1, 2021, 5:05 pm IST
SHARE ARTICLE
Vijay Inder Singla
Vijay Inder Singla

ਸਕੂਲ ਲਾਇਬ੍ਰੇਰੀਆਂ ਦਾ ਪੱਧਰ ਉੱਚਾ ਚੁੱਕਣਾ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਧੀਆ ਕਿਤਾਬਾਂ ਮੁਹੱਈਆ ਕਰਵਾਉਣਾ ਹੈ।

 

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਅਕਾਦਮਿਕ ਸੈਸ਼ਨ 2021-22 ਦੌਰਾਨ ਕਿਤਾਬਾਂ ਖਰੀਦਣ ਵਾਸਤੇ 16.33 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦਾ ਉਦੇਸ਼ ਸਕੂਲ ਲਾਇਬ੍ਰੇਰੀਆਂ ਦਾ ਪੱਧਰ ਉੱਚਾ ਚੁੱਕਣਾ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਧੀਆ ਕਿਤਾਬਾਂ ਮੁਹੱਈਆ ਕਰਵਾਉਣਾ ਹੈ।

 

 

   ਇਹ ਵੀ ਪੜ੍ਹੋੋ: ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ  

Vijay Inder SinglaVijay Inder Singla

 

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੁੱਚੇ 19145 ਸਕੂਲਾਂ ਨੂੰ ਕਿਤਾਬਾਂ ਖਰੀਦਣ ਵਾਸਤੇ 16 ਕਰੋੜ 33 ਲੱਖ ਅਤੇ 80 ਹਜ਼ਾਰ ਰੁਪਏ ਦੀ ਕੁੱਲ ਰਾਸ਼ੀ ਦਿੱਤੀ ਗਈ ਹੈ। ਬੁਲਾਰੇ ਅਨਸਾਰ ਇਸ ਸਮੇਂ ਸੂਬੇ ਵਿੱਚ 12830 ਪ੍ਰਾਇਮਰੀ, 2655 ਅੱਪਰ ਪ੍ਰਾਇਮਰੀ, 1697 ਸੈਕੰਡਰੀ ਅਤੇ 1963 ਸੀਨੀਅਰ ਸੈਕੰਡਰੀ ਸਕੂਲ ਹਨ ਅਤੇ ਇਨ੍ਹਾਂ ਨੂੰ ਕ੍ਰਮਵਾਰ 641.5 ਲੱਖ, 345.15 ਲੱਖ, 254.55 ਲੱਖ ਅਤੇ 392.6 ਲੱਖ ਰੁਪਏ ਜਾਰੀ ਕੀਤੇ ਗਏ ਹਨ।

   ਇਹ ਵੀ ਪੜ੍ਹੋੋ: ਹਰੀਸ਼ ਰਾਵਤ ਨੇ BJP ਤੇ ਸਾਧੇ ਸ਼ਬਦੀ ਹਮਲੇ, BJP ਦੀ ਲੁੱਟ ਨੇ ਦੇਸ਼ ਵਾਸੀਆਂ ਨੂੰ ਰੁਆਏ ਖੂਨ ਦੇ ਹੰਝੂ

Vijay Inder singla  Vijay Inder singla

 

ਬੁਲਾਰੇ ਅਨੁਸਾਰ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਕਿਤਾਬਾਂ ਹੀ ਖਰੀਦਣ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।  ਵਿਭਾਗ ਵੱਲੋਂ ਪੰਜਾਬ ਦੇ ਇਤਿਹਾਸ, ਸਭਿਆਚਾਰ, ਭੂਗੋਲ, ਸਮਾਜ, ਲੋਕ ਸਾਹਿਤ, ਜਾਂ ਬੋਲੀਆਂ ਆਧਾਰਤ ਵਧੇਰੇ ਪੁਸਤਕਾਂ ਖਰੀਦਣ ਲਈ ਕਿਹਾ ਗਿਆ ਹੈ।

 

BooksBooks

 

ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਅਤੇ ਉਨ੍ਹਾਂ ਨੂੰ ਇਸ ਪਾਸੇ ਵੱਲ ਅਕ੍ਰਸ਼ਿਤ ਕਰਨ ਲਈ ਰੰਗਦਾਰ ਤੇ ਸਚਿੱਤਰ ਪੁਸਤਕਾਂ ਦੀ ਖਰੀਦ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਸਰਕਾਰੀ ਪਬਲਿਸ਼ਰ ਦੁਆਰਾ ਪ੍ਰਕਾਸ਼ਿਤ ਪੁਸਤਕਾਂ ਖਰੀਦਣ ਸਮੇਂ ਉਨ੍ਹਾਂ ਦੀ ਨੀਤੀ ਅਨੁਸਾਰ ਡਿਸਕਾਉਟ ਲੈਣ, ਨੈਸ਼ਨਲ ਬੁੱਕ ਟ੍ਰਸਟ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ 25 ਫੀਸਦੀ ਅਤੇ ਪ੍ਰਾਈਵੇਟ ਪਬਲਿਸ਼ਰਾਂ ਤੋਂ ਖਰੀਦੀਆਂ ਜਾਣ ਵਾਲੀਆਂ ਪੁਸਤਕਾਂ ’ਤੇ ਘੱਟੋ-ਘੱਟ 40 ਫੀਸਦੀ ਡਿਸਕਾਉਟ ਲੈਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

 

ਹੋਰ ਵੀ ਪੜ੍ਹੋ: Bigg Boss OTT ਵਿਚ ਨੀਆ ਸ਼ਰਮਾ ਦੀ ਐਂਟਰੀ, ਪਹਿਲੇ ਦਿਨ ਹੀ ਬਣੀ 'ਬੌਸ ਲੇਡੀ'

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement