ਓਲੰਪੀਅਨ ਹਾਕੀ ਖਿਡਾਰੀ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ
Published : Sep 1, 2021, 6:36 pm IST
Updated : Sep 1, 2021, 6:37 pm IST
SHARE ARTICLE
Olympian hockey players join AAP
Olympian hockey players join AAP

‘ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਹੋ ਰਹੇ ਨੇ ਪਾਰਟੀ ’ਚ ਸ਼ਾਮਲ: ਹਰਪਾਲ ਸਿੰਘ ਚੀਮਾ

 

ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਕਾਫ਼ਿਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ ਅਤੇ ਵੱਡੀਆਂ ਹਸਤੀਆਂ ਪਾਰਟੀ ਵਿੱਚ ਸ਼ਾਮਲ ਹੋ ਰਹੀਆਂ ਹਨ। ਇਸੇ ਕੜੀ ਤਹਿਤ ਬੁੱਧਵਾਰ ਨੂੰ ਓਲੰਪੀਅਨ ਹਾਕੀ ਖਿਡਾਰੀ ਬਲਬੀਰ ਗਰੇਵਾਲ ਖੰਨਾ, ਹਾਈਕੋਰਟ ਦੇ ਐਡਵੋਕੇਟ ਗੁਰਜੀਤ ਸਿੰਘ ਕੌੜਾ ਅਤੇ ਜਨਤਾ ਦਲ ਯੂਨਾਈਟਿਡ ਦੇ ਆਗੂ ਜਸਵੀਰ ਸਿੰਘ ਖਹਿਰਾ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ। ਇਨ੍ਹਾਂ ਆਗੂਆਂ ਦਾ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਰਟੀ ਦਫ਼ਤਰ ਵਿੱਚ ਰਸਮੀ ਤੌਰ ’ਤੇ ਸਵਾਗਤ ਕੀਤਾ। 

 

Olympian hockey players join AAPOlympian hockey players join AAP

 

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ। ਉਨ੍ਹਾਂ ਕਿਹਾ ਕਿ ਲੋਕ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਕੇਵਲ ਮਾਫੀਆ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਮਾਫੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ। ਇਸ ਲਈ ਆਮ ਲੋਕ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ।

Olympian hockey players join AAPOlympian hockey players join AAP

 

ਚੀਮਾ ਨੇ ਦੱਸਿਆ ਕਿ ਸਾਬਕਾ ਹਾਕੀ ਖਿਡਾਰੀ ਅਤੇ ਓਲੰਪੀਅਨ ਬਲਬੀਰ ਗਰੇਵਾਲ ਖੰਨਾ, ਜਿਨ੍ਹਾਂ ਖੇਡ ਵਿਭਾਗ ਅਤੇ ਰੇਲਵੇ ’ਚ ਵੀ ਸੇਵਾਵਾਂ ਨਿਭਾਈਆਂ ਹਨ,ਉਹ ਆਪਣੇ ਸਾਥੀਆਂ ਨਾਲ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਗੁਰਜੀਤ ਸਿੰਘ ਕੌੜਾ ਨੇ ‘ਆਪ’ ਦਾ ਪੱਲਾ ਫੜਿਆ ਹੈ, ਜਿਨ੍ਹਾਂ ਨੇ 2014 ਦੀਆਂ ਚੋਣਾ ਸਮੇਂ ਹਰਿਆਣਾ ਦੀ ਏਲਨਾਬਾਦ ਵਿਧਾਨ ਸਭਾ ਸੀਟ ਤੋਂ ਅਭੈ ਸਿੰਘ ਚੌਟਾਲਾ ਖਿਲਾਫ਼ ਚੋਣ ਲੜੀ ਸੀ।

 

Olympian hockey players join AAPOlympian hockey players join AAP

 

ਜਦੋਂ ਕਿ ਜਨਤਾ ਦਲ ਯੂਨਾਈਟਿਡ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਭਾਰੀ ਜਸਬੀਰ ਸਿੰਘ ਵੀ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਬਣੇ ਹਨ।  ਇਸ ਮੌਕੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਲਾਈ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement