ਖੱਟਰ ਤੇ ਕੈਪਟਨ ਆਹਮੋ-ਸਾਹਮਣੇ, ਕੈਪਟਨ ਨੇ ਹਰਿਆਣਾ CM ਦੇ ਕਿਸਾਨ ਪੱਖੀ ਦਾਅਵਿਆਂ ਨੂੰ ਕੀਤਾ ਖ਼ਾਰਜ
Published : Sep 1, 2021, 9:30 am IST
Updated : Sep 1, 2021, 9:30 am IST
SHARE ARTICLE
Manohar Lal Khattar and Captain Amarinder Singh
Manohar Lal Khattar and Captain Amarinder Singh

ਹਰਿਆਣਾ ਦੇ ਮੁੱਖ ਮੰਤਰੀ ਵਲੋਂ ਕਿਸਾਨ ਪੱਖੀ ਸਕੀਮਾਂ ਬਾਰੇ ਟਵੀਟਾਂ ਰਾਹੀਂ ਕੀਤੇ ਦਾਅਵਿਆਂ ਤੇ ਪਲਟ ਵਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਇਨ੍ਹਾਂ ਨੂੰ ਖ਼ਾਰਜ ਕੀਤਾ ਹੈ।

 

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਇਕ ਵਾਰ ਮੁੜ ਆਹਮੋ ਸਾਹਮਣੇ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਖੱਟਰ ਵਲੋਂ ਕਿਸਾਨ ਪੱਖੀ ਸਕੀਮਾਂ ਬਾਰੇ ਟਵੀਟਾਂ ਰਾਹੀਂ ਕੀਤੇ ਦਾਅਵਿਆਂ ਤੇ ਪਲਟ ਵਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਸਾਰੇ ਤੱਤਾਂ ਨੂੰ ਖ਼ਾਰਜ ਕਰ ਦਿਤਾ ਹੈ। 

Manohar Lal KhattarManohar Lal Khattar

ਖੱਟਰ ਵਲੋਂ ਕੀਤੇ ਗਏ ਵੱਖ ਵੱਖ ਟਵੀਟਾਂ ਰਾਹੀਂ ਮੁੱਖ ਮੰਤਰੀ ਨੂੰ ਸੰਬੋਧਨ ਹੁੰਦਿਆਂ ਜਿਹੜੇ ਸਵਾਲ ਪੁਛੇ ਗਏ ਹਨ, ਉਨ੍ਹਾਂ ਵਿਚ ਪਹਿਲਾ ਹੈ ਕਿ ਅਸੀ 10 ਫ਼ਸਲਾਂ ਐਮ.ਐਸ.ਪੀ. ਤੇ ਖ਼ਰੀਦਦੇ ਹਾਂ ਤੇ ਸਿੱਧੀ ਅਦਾਇਗੀ ਕਿਸਾਨਾਂ ਦੇ ਖਾਤੇ ਵਿਚ ਪਾਉਂਦੇ ਹਾਂ। ਤੁਸੀਂ ਦੱਸੋ ਕਿੰਨੀਆਂ ਫ਼ਸਲਾਂ ਐਮ.ਐਸ.ਪੀ. ’ਤੇ ਖ਼ਰੀਦਦੇ ਹੋ? ਹਰਿਆਣਾ ਪਿਛਲੇੇ 7 ਸਾਲਾਂ ਤੋਂ ਲਗਾਤਾਰ ਕਿਸਾਨਾਂ ਨੂੰ ਗੰਨੇ ਉਪਰ ਸੱਭ ਰਾਜਾਂ ਤੋਂ ਵੱਧ ਮੁੱਲ ਦੇ ਰਿਹਾ ਹੈ ਅਤੇ ਤੁਸੀਂ ਚਾਰ ਸਾਲ ਬਾਅਦ ਗੰਨੇ ਦਾ ਮੁੱਲ ਵਧਾਇਆ ਹੈ। ਬਦਲਵੀ ਫ਼ਸਲ ਬੀਜਣ ’ਤੇ ਕਿਸਾਨਾਂ ਨੂੰ ਹਰਿਆਣਾ 7000 ਰੁਪਏ ਪ੍ਰਤੀ ਏਕੜ ਦਿੰਦਾ ਹੈ।

Captain Amarinder SinghCaptain Amarinder Singh

ਹੋਰ ਪੜ੍ਹੋ: CM ਨੂੰ ਤਲਬ ਕਰਨ ’ਤੇ ਬੋਲੇ ਰਵਨੀਤ ਬਿੱਟੂ- 'ਜਣਾ-ਖਣਾ ਬਣਿਆ ਫਿਰਦੈ ਅਕਾਲ ਤਖ਼ਤ ਦਾ ‘ਜਥੇਦਾਰ’'

ਉਨ੍ਹਾਂ ਅੱਗੇ ਕਿਹਾ ਕਿ ਫ਼ਸਲ ਦੀ ਅਦਾਇਗੀ 72 ਘੰਟੇ ਵਿਚ ਨਾ ਹੋਣ ’ਤੇ ਵਿਆਜ ਸਮੇਤ ਪੈਸੇ ਦਿਤੇ ਜਾਂਦੇ ਹਨ। ਕੀ ਤੁਸੀਂ ਅਜਿਹਾ ਕਰਦੇ ਹੋ? ਹਰਿਆਣਾ ਹਰ ਇਕ ਕਿਸਾਨ ਨੂੰ ਪਰਾਲੀ ਦੇ ਪ੍ਰਬੰਧ ਲਈ 1000 ਰੁੁਪਏ ਪ੍ਰਤੀ ਏਕੜ ਦੇ ਰਿਹਾ ਹੈ। ਪੰਜਾਬ ਕਿਸਾਨਾਂ ਦੀ ਭਰਪਾਈ ਲਈ ਕੀ ਦੇ ਰਿਹਾ ਹੈ? ਖੱਟਰ ਨੇ ਕਿਹਾ ਕਿ ਸਾਨੂੰ ਕਿਸਾਨ ਵਿਰੋਧੀ ਦਸ ਰਹੇ ਹੋ ਪਰ ਇਨ੍ਹਾਂ ਸਵਾਲਾਂ ਦਾ ਜਵਾਬ ਦਿਉ ਤੇ ਦੱਸੋ ਕਿ ਕਿਸਾਨਾਂ ਦੀ ਭਲਾਈ ਤੁਸੀਂ ਕੀ ਕਰ ਰਹੇ ਹੋ ਜਾਂ ਅਸੀਂ?

Tweet
Tweet

 

ਹੋਰ ਪੜ੍ਹੋ: ਆਸਟ੍ਰੇਲੀਆ ਵਿਚ ਸੰਸਾਰ ਜੰਗ ਨੂੰ ਸਮਰਪਿਤ ਸਿੱਖ ਫ਼ੌਜੀਆਂ ਦੇ ਲੱਗਣਗੇ ਬੁੱਤ

ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਵਲੋਂ ਟਵੀਟਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਕਿਸਾਨਾਂ ਦੀ ਭਲਾਈ ਲਈ ਚੁੱਕੇ ਕਦਮਾਂ ਬਾਰੇ ਪੁੱਛੇ ਸਵਾਲਾਂ ਦਾ ਕਰਾਰਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਖੱਟਰ ਦੇ ਦਾਅਵਿਆਂ ਨੂੰ ਖ਼ਾਰਜ ਕੀਤਾ ਅਤੇ ਇਸ ਨੂੰ ਭਾਜਪਾ ਆਗੂ ਵਲੋਂ ਅਪਣੀ ਸਰਕਾਰ ਵਲੋਂ ਕਿਸਾਨਾਂ ਉਤੇ ਕੀਤੇ ਗਏ ਅਣਮਨੁੱਖੀ ਤਸ਼ੱਦਦ ’ਤੇ ਪਰਦਾ ਪਾਉਣ ਦੀ ਕੋਝੀ ਕੋਸ਼ਿਸ਼ ਕਰਾਰ ਦਿਤਾ।

Tweet
Tweet

ਖੱਟਰ ਦੇ ਕਿਸਾਨ ਪੱਖੀ ਸਰਕਾਰ ਚਲਾਉਣ ਦੇ ਬੇਤੁਕੇ ਦਾਅਵਿਆਂ ਨੂੰ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਤੁਹਾਡੀ ਪਾਰਟੀ ਨੇ ਸਾਡੇ ਕੋਲ ਇਥੋਂ ਤਕ ਕਿ ਸਾਡੇ ਕਰਮਚਾਰੀਆਂ ਨੂੰ ਤਨਖ਼ਾਹ ਦੇਣ ਜੋਗਾ ਪੈਸਾ ਵੀ ਨਹੀਂ ਸੀ ਛਡਿਆ ਅਤੇ ਫਿਰ ਵੀ ਅਸੀਂ ਸਫ਼ਲਤਾ ਪੂਰਵਕ 5,64,143 ਛੋਟੇ ਅਤੇ ਦਰਮਿਆਨੇ ਕਿਸਾਨਾਂ ਦਾ 4624.38 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕੀਤਾ ਅਤੇ 2.85 ਲੱਖ ਬੇਜ਼ਮੀਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਕਰਜ਼ਾ ਮਾਫ਼ੀ ਲਈ 590 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਗਏ।’’ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਅਪਣੇ ਕਿਸਾਨਾਂ ਨੂੰ ਬਿਜਲੀ ਸਬਸਿਡੀ ਲਈ ਇਕ ਪੈਸਾ ਵੀ ਨਹੀਂ ਦਿੰਦਾ ਜਦੋਂ ਕਿ ਪੰਜਾਬ 

TweetTweet

ਹੋਰ ਪੜ੍ਹੋ: ਸਾਰੇ ਪੰਜਾਬੀ, ਇਕ ਦੂਜੇ ਉਤੇ ਬੇਵਿਸ਼ਵਾਸੀ ਕਰਦੇ ਹਨ, ਲੜਦੇ ਹਨ ਤੇ ਸੱਭ ਕੁੱਝ ਗਵਾਈ ਜਾਂਦੇ ਹਨ

ਸਰਕਾਰ ਵਲੋਂ ਕਿਸਾਨਾਂ ਦੀਆਂ ਖੇਤੀ ਮੋਟਰਾਂ ਲਈ ਹਰ ਇਕ ਸਾਲ 7200 ਕਰੋੜ ਰੁਪਏ (ਲਗਭਗ 17000 ਰੁਪਏ ਪ੍ਰਤੀ ਹੈਕਟੇਅਰ) ਬਿਜਲੀ ਸਬਸਿਡੀ ਦੇ ਰੂਪ ਵਿਚ ਦਿਤੇ ਜਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਘੱਟੋ-ਘੱਟ ਸਮਰਥਨ ਮੁਲ ’ਤੇ ਕਣਕ, ਝੋਨੇ ਅਤੇ ਕਪਾਹ ਜਿਹੀਆਂ ਮੁੱਖ ਫ਼ਸਲਾਂ ਦੀ ਖ਼ਰੀਦ ਦੇ ਮਾਮਲੇ ਵਿਚ ਨਾ ਸਿਰਫ਼ ਦੇਸ਼ ਦੀ ਅਗਵਾਈ ਕਰ ਰਿਹਾ ਹੈ, ਬਲਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਭਾਰਤ ਖ਼ੁਰਾਕ ਨਿਗਮ ਦੀਆਂ ਗ਼ਲਤ ਨੀਤੀਆਂ ਦਰਮਿਆਨ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਵਾਧੂ ਸਹਾਇਤਾ ਵੀ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 2020-21 ਵਿਚ ਕਣਕ ਅਤੇ ਝੋਨੇ ਦੀ ਖ਼ਰੀਦ ’ਤੇ 62000 ਕਰੋੜ ਰੁਪਏ ਖ਼ਰਚ ਕੀਤੇ ਹਨ। ਇਸ ਤੋਂ ਇਲਾਵਾ ਸਾਉਣੀ ਅਤੇ ਹਾੜੀ ਸੀਜ਼ਨ ਵਿਚ ਕ੍ਰਮਵਾਰ 1100 ਕਰੋੜ ਰੁਪਏ ਅਤੇ 900 ਕਰੋੜ ਰੁਪਏ ਵਾਧੂ ਖ਼ਰਚ ਕੀਤੇ ਗਏ ਹਨ।

Captain Amarinder SinghCaptain Amarinder Singh

ਚੌਲ ਤਕਨਾਲੋਜੀ ਤਹਿਤ ਸਿੱਧੀ ਬਿਜਾਈ ਨੂੰ ਅਪਣਾਉਣ ਵਾਲੇ ਕਿਸਾਨ ਨੂੰ 5000 ਰੁਪਏ ਪ੍ਰਤੀ ਏਕੜ ਦੇ ਪ੍ਰੋਤਸਾਹਨ ਸਬੰਧੀ ਖੱਟਰ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਦੇ 1.00 ਲੱਖ ਹੈਕਟੇਅਰ ਦੇ ਮੁਕਾਬਲੇ ਪੰਜਾਬ ਵਿਚ 40 ਫ਼ੀਸਦੀ ਸਬਸਿਡੀ (ਜਾਂ 900 ਮਸ਼ੀਨਾਂ ‘ਤੇ 16000 ਰੁਪਏ) ਨਾਲ ਮੌਜੂਦਾ ਸਮੇਂ ਡੀ.ਐਸ.ਆਰ. ਤਕਨਾਲੋਜੀ ਅਧੀਨ 6.01 ਲੱਖ ਹੈਕਟੇਅਰ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਖੱਟਰ ਨੂੰ ਪੁੱਛਿਆ, ‘‘ਪਰਾਲੀ ਪ੍ਰਬੰਧਨ ਲਈ ਇਹ 1000 ਰੁਪਏ ਪ੍ਰਤੀ ਏਕੜ ਕੀ ਹੈ ਜਿਸ ਬਾਰੇ ਤੁਸੀਂ ਦਾਅਵਾ ਕਰ ਰਹੇ ਹੋ? ਅਸੀਂ 2500 ਰੁਪਏ ਪ੍ਰਤੀ ਏਕੜ ਦਿੰਦੇ ਹਾਂ ਜੋ ਕਿ ਵਿੱਤੀ ਸਾਲ 2020 ਵਿਚ 19.93 ਕਰੋੜ ਰੁਪਏ ਸੀ ਜਿਸ ਨਾਲ 31231 ਕਿਸਾਨਾਂ ਨੂੰ ਲਾਭ ਹੋਇਆ। ਤਾਂ ਇਸ ਸਮੇਂ ਦੌਰਾਨ ਤੁਹਾਡੀ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਅਸਲ ਵਿਚ ਕਿੰਨਾ ਖਰਚ ਕੀਤਾ?’’

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement