ਪੰਜਾਬ ਪੁਲਿਸ ਨੇ ਇਕ ਹੋਰ ਸੰਭਾਵੀ ਅਤਿਵਾਦੀ ਹਮਲਾ ਕੀਤਾ ਨਾਕਾਮ
Published : Sep 1, 2021, 12:04 am IST
Updated : Sep 1, 2021, 12:04 am IST
SHARE ARTICLE
image
image

ਪੰਜਾਬ ਪੁਲਿਸ ਨੇ ਇਕ ਹੋਰ ਸੰਭਾਵੀ ਅਤਿਵਾਦੀ ਹਮਲਾ ਕੀਤਾ ਨਾਕਾਮ

ਤਰਨ ਤਾਰਨ, 31 ਅਗੱਸਤ (ਅਜੀਤ ਸਿੰਘ ਘਰਿਆਲਾ) : ਵਿਦੇਸ਼ੀ ਅਤਿਵਾਦੀ ਸੰਗਠਨਾਂ ਨਾਲ ਜੁੜਿਆ ਅਤਿਵਾਦੀ ਸਰੂਪ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਜੌਹਲ ਧਾਈਵਾਲਾ ਦਾ ਰਹਿਣ ਵਾਲਾ ਹੈ, ਦੀ ਗਿ੍ਰਫ਼ਤਾਰੀ ਨਾਲ ਪੰਜਾਬ ਪੁਲਿਸ ਵਲੋਂ ਸਰਹੱਦੀ ਸੂਬੇ ਵਿਚ ਇਕ ਹੋਰ ਸੰਭਾਵੀ ਅਤਿਵਾਦੀ ਹਮਲੇ ਨੂੰ ਨਾਕਾਮ ਕਰ ਦਿਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਇਥੇ ਦਸਿਆ ਕਿ ਪੁਲਿਸ ਵਲੋਂ ਉਸ ਪਾਸੋਂ ਚੀਨ ਦੇ ਬਣੇ ਪੀ-86 ਮਾਰਕੇ ਦੇ 2 ਜ਼ਿੰਦਾ ਹੱਥਗੋਲੇ ਵੀ ਬਰਾਮਦ ਕੀਤੇ ਗਏ ਹਨ।
ਡੀਜੀਪੀ ਨੇ ਦਸਿਆ ਕਿ ਸਰੂਪ ਸਿੰਘ ਨੂੰ ਤਰਨਤਾਰਨ ਪੁਲਿਸ ਵਲੋਂ ਸੋਮਵਾਰ ਨੂੰ ਅੰਮ੍ਰਿਤਸਰ-ਹਰੀਕੇ ਰੋਡ ’ਤੇ ਇਕ ਚੌਕੀ ਵਿਖੇ ਸ਼ੱਕ ਦੇ ਆਧਾਰ ’ਤੇ ਫੜਿਆ ਗਿਆ ਸੀ। ਇਹ ਗਿ੍ਰਫ਼ਤਾਰੀ ਉਸ ਸਮੇਂ ਹੋਈ ਹੈ ਜਦੋਂ ਪੰਜਾਬ ਵਿਚ ਹੱਥਗੋਲਿਆਂ ਅਤੇ ਆਰਡੀਐਕਸ ਨਾਲ ਭਰੇ ਟਿਫਿਨ ਬਾਕਸਾਂ ਤੋਂ ਇਲਾਵਾ ਹੋਰ ਹਥਿਆਰ ਅਤੇ ਗੋਲੀ ਸਿੱਕੇ ਦੀ ਬਰਾਮਦਗੀ ਹੋ ਰਹੀ ਹੈ, ਜੋ ਕਿ ਵਿਦੇਸ਼ ਆਧਾਰਤ ਅਤਿਵਾਦੀ ਆਗੂਆਂ ਅਤੇ ਦੇਸ਼ ਵਿਰੋਧੀ ਅਨਸਰਾਂ ਵਲੋਂ ਸਰਹੱਦੀ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਵੱਡੀਆਂ ਕੋਸ਼ਿਸ਼ਾਂ ਦਾ ਸੰਕੇਤ ਹੈ। ਡੀਜੀਪੀ ਨੇ ਦਸਿਆ ਕਿ ਮੁੱਢਲੀ ਪੜਤਾਲ ਦੌਰਾਨ ਸਰੂਪ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਉਹ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਆਧਾਰਤ ਅਤਿਵਾਦੀ ਸੰਚਾਲਕਾਂ ਦੇ ਸੰਪਰਕ ਵਿਚ ਆਇਆ ਸੀ ਅਤੇ ਉਨ੍ਹਾਂ ਨੇ ਉਸ ਨੂੰ ਹੋਰ ਕੱਟੜਪੰਥੀ ਬਣਾਇਆ ਅਤੇ ਪੰਜਾਬ ਵਿਚ ਅਤਿਵਾਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਲਈ ਪ੍ਰੇਰਿਤ ਕੀਤਾ।
ਡੀਜੀਪੀ ਨੇ ਦਸਿਆ ਕਿ ਸਰੂਪ ਨੇ ਅੱਗੇ ਖੁਲਾਸਾ ਕੀਤਾ ਕਿ ਉਸ ਦੇ ਵਿਦੇਸ਼ੀ ਸੰਚਾਲਕਾਂ ਨੇ ਉਸ ਲਈ 2 ਹੱਥਗੋਲਿਆਂ ਦੀ ਖੇਪ ਦਾ ਪ੍ਰਬੰਧ ਕੀਤਾ। ਉਨ੍ਹਾਂ ਅੱਗੇ ਦਸਿਆ ਕਿ ਸਰੂਪ ਪਹਿਲਾਂ ਹੀ ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ਕੁੱਝ ਸੰਵੇਦਨਸ਼ੀਲ ਟਾਰਗੇਟਾਂ ਦੀ ਰੈਕੀ ਕਰ ਚੁੱਕਾ ਸੀ। ਉਨ੍ਹਾਂ ਅੱਗੇ ਦਸਿਆ ਕਿ ਮੁਲਜ਼ਮ ਦੇ ਮੋਬਾਈਲ ਫ਼ੋਨ ਵਿਚੋਂ ਉਸ ਦੇ ਵਿਦੇਸ਼ੀ ਸੰਚਾਲਕਾਂ ਵਲੋਂ ਹੱਥਗੋਲੇ ਨੂੰ ਸਫ਼ਲਤਾਪੂਰਵਕ ਵਿਸਫ਼ੋਟ ਕਰਨ ਬਾਰੇ ਦਸਦੇ ਹੋਏ ਇਕ ਸਿਖਲਾਈ ਵੀਡੀਉ ਵੀ ਬਰਾਮਦ ਕੀਤੀ ਗਈ ਹੈ। ਡੀਜੀਪੀ ਨੇ ਦਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲਗਦਾ ਹੈ ਕਿ ਇਹ ਸਾਰੀਆਂ ਖੇਪਾਂ ਸਰਹੱਦ ਪਾਰੋਂ ਵੱਖ-ਵੱਖ ਅਤਿਵਾਦੀ ਸੰਗਠਨਾਂ ਵਲੋਂ ਪੰਜਾਬ ਵਿਚ ਅਤਿਵਾਦੀ ਹਮਲਿਆਂ ਨੂੰ ਅੰਜ਼ਾਮ ਦੇਣ ਲਈ ਭੇਜੀਆਂ ਜਾ ਰਹੀਆਂ ਹਨ। ਇਸ ਦੌਰਾਨ, ਐਫ਼ਆਈਆਰ ਨੰਬਰ 217 ਮਿਤੀ 30 ਅਗੱਸਤ, 2021 ਨੂੰ ਵਿਸਫ਼ੋਟਕ ਪਦਾਰਥ (ਸੋਧ) ਐਕਟ ਦੀ ਧਾਰਾ 3, 4 ਅਤੇ 5 ਅਧੀਨ ਸਿਟੀ ਪੁਲਿਸ ਸਟੇਸ਼ਨ ਤਰਨਤਾਰਨ ਵਿਖੇ ਦਰਜ ਕੀਤੀ ਗਈ ਹੈ।
 

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement