ਆਸਟ੍ਰੇਲੀਆ ਵਿਚ ਸੰਸਾਰ ਜੰਗ ਨੂੰ  ਸਮਰਪਿਤ ਸਿੱਖ ਫ਼ੌਜੀਆਂ ਦੇ ਲੱਗਣਗੇ ਬੁੱਤ
Published : Sep 1, 2021, 6:37 am IST
Updated : Sep 1, 2021, 6:37 am IST
SHARE ARTICLE
image
image

ਆਸਟ੍ਰੇਲੀਆ ਵਿਚ ਸੰਸਾਰ ਜੰਗ ਨੂੰ  ਸਮਰਪਿਤ ਸਿੱਖ ਫ਼ੌਜੀਆਂ ਦੇ ਲੱਗਣਗੇ ਬੁੱਤ

ਸਿੱਖ ਫ਼ੌਜੀਆਂ ਦੇ ਬੁਤ ਜਿਥੇ ਨਵੀਂ ਪੀੜ੍ਹੀ ਦਾ ਮਾਰਗ ਦਰਸ਼ਨ ਕਰਨਗੇ ਉਥੇ ਸਿੱਖਾਂ ਦੇ ਆਸਟਰੇਲੀਆ 'ਚ ਇਤਿਹਾਸ ਦੀ ਤਸਵੀਰ ਨੂੰ  ਵੀ ਕਰਨਗੇ ਪੇਸ਼ 

ਮੈਲਬੌਰਨ, 31 ਅਗੱਸਤ : ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਪਹਿਲੀ ਅਤੇ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਬਹਾਦਰ ਸਿੱਖ ਫ਼ੌਜੀਆਂ ਦੀ ਯਾਦ ਨੂੰ  ਸਮਰਪਿਤ ਇਕ ਯਾਦਗਾਰ ਬਣਾਉਣ ਨੂੰ  ਪ੍ਰਵਾਨਗੀ ਮਿਲ ਗਈ ਹੈ ਜਿਸ ਦੇ ਚਲਦਿਆਂ ਆਉਂਦੇ ਦਿਨਾਂ ਵਿਚ ਯਾਦਗਾਰ ਵਿਚ ਸਿੱਖ ਫ਼ੌਜੀਆਂ ਦੇ ਬੁਤ ਸਥਾਪਤ ਕੀਤੇ ਜਾਣਗੇ | ਇਹ ਯਾਦਗਾਰ ਸਿਡਨੀ ਦੇ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਬਲੈਕਟਾਊਨ ਕੌਂਸਲ ਦੇ ਇਲਾਕੇ ਗਲੈਨਵੁੱਡ ਵਿਖੇ ਬਣਾਈ ਜਾਵੇਗੀ | ਜ਼ਿਕਰਯੋਗ ਹੈ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਭਰ ਵਿਚ ਸਿੱਖ ਫ਼ੌਜੀਆਂ ਦੀ ਬਹਾਦਰੀ ਨੂੰ  ਦਰਸਾਉਂਦਾ ਇਹ ਪਹਿਲਾ ਬੁਤ ਹੋਵੇਗਾ |
ਇਸ ਯਾਦਗਾਰ ਨੂੰ  ਬਣਵਾਉਣ ਲਈ ਫ਼ਤਿਹ ਫ਼ਾਉਂਡੇਸ਼ਨ ਨੂੰ  ਕਾਫ਼ੀ ਲੰਮਾ ਸੰਘਰਸ਼ ਵੀ ਕਰਨਾ ਪਿਆ | ਫ਼ਤਿਹ ਫ਼ਾਊਾਡੇਸਨ ਦੇ ਅਮਰਿੰਦਰ ਸਿੰਘ ਬਾਜਵਾ, ਹਰਕੀਰਤ ਸਿੰਘ ਸੰਧਰ, ਦਵਿੰਦਰ ਸਿੰਘ ਧਾਰੀਆ,ਗੈਰੀ ਸਿੰਘ ਸਾਹਣੀ ਤੇ ਨਵਤੇਜ ਸਿੰਘ ਬਸਰਾ ਦੇ ਯਤਨਾਂ ਤੇ ਬਲੈਕਟਾਊਨ ਕੋਂਸਲ ਦੇ ਸਹਿਯੋਗ ਸਦਕਾ ਇਹ ਯਾਦਗਾਰ ਬਣਨੀ ਸੰਭਵ ਹੋ ਪਾਈ ਹੈ ਜਿਸ ਲਈ ਫ਼ਤਿਹ ਫ਼ਾਉਂਡੇਸ਼ਨ ਨੂੰ  ਚਾਰ ਸਾਲ ਦੇ ਕਰੀਬ ਚਾਰਾਜੋਈ ਕਰਨੀ ਪਈ ਤੇ ਵੱਖ-ਵੱਖ ਪੱਖਾਂ 'ਤੇ ਇਤਿਹਾਸਕ ਤੱਥ ਪੇਸ਼ ਕਰਨੇ ਪਏ ਤਾਂ ਕਿਤੇ ਜਾ ਕੇ ਇਹ ਯਾਦਗਾਰ ਬਣਨੀ ਸੰਭਵ ਹੋ ਸਕੀ |
ਫ਼ਾਊਾਡੇਸ਼ਨ ਨੇ ਕਿਹਾ ਕਿ ਇਹ ਯਾਦਗਾਰੀ ਬੁਤ ਜਿਥੇ ਨਵੀਂ ਪੀੜ੍ਹੀ ਦਾ ਮਾਰਗ ਦਰਸ਼ਨ ਕਰਨਗੇ ਉਥੇ ਸਿੱਖਾਂ ਦੇ ਆਸਟਰੇਲੀਆ ਵਿਚ ਇਤਿਹਾਸ ਦੀ ਤਸਵੀਰ ਨੂੰ  ਵੀ ਪੇਸ਼ ਕਰੇਗਾ | ਫ਼ਤਿਹ ਫ਼ਾਊਾਡੇਸ਼ਨ ਨੇ ਸਾਰੇ ਭਾਈਚਾਰੇ ਦਾ ਧਨਵਾਦ ਕੀਤਾ ਅਤੇ ਦਸਿਆ ਕਿ ਸਿੱਖ ਫ਼ੌਜੀਆਂ ਦੀ ਬਣਨ ਵਾਲੀ ਇਹ ਯਾਦਗਾਰ ਹਮੇਸ਼ਾ ਸਾਡੇ ਭਾਈਚਾਰੇ ਨੂੰ  ਮਾਣ ਦਿਵਾਉਂਦੀ ਰਹੇਗੀ  |     (ਏਜੰਸੀ)   

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement