ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ
Published : Sep 1, 2022, 1:19 pm IST
Updated : Sep 1, 2022, 4:57 pm IST
SHARE ARTICLE
Drug
Drug

ਨਸ਼ਿਆਂ ਨਾਲ ਹਰ ਰੋਜ਼ ਨੌਜਵਾਨ ਗਵਾ ਰਹੇ ਹਨ ਆਪਣੀਆਂ ਜਾਨਾਂ

 

ਅੰਮ੍ਰਿਤਸਰ : ਪੰਜਾਬ ਵਿਚ ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋਂ ਦਿਨ ਵਧ ਰਿਹਾ ਹੈ। ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹਾ ਹੀ ਇਕ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਇਥੋਂ ਦੇ ਬਘਿਆੜੀ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਨਿਰਮਲ ਕੌਰ ਨੇ ਦੱਸਿਆ ਕਿ ਇਲਾਕੇ ’ਚ ਸ਼ਰੇਆਮ ਵਿਕ ਰਹੇ ਚਿੱਟੇ ਕਾਰਨ ਉਨ੍ਹਾਂ ਦਾ ਪੁੱਤ ਨਸ਼ਿਆਂ ਦਾ ਆਦੀ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਪੂਰਤੀ ਲਈ ਉਸ ਨੇ ਨਵਾਂ ਖਰੀਦਿਆ ਮੋਟਰਸਾਈਕਲ ਵੀ ਗਹਿਣੇ ਪਾ ਦਿੱਤਾ।

 ਵਾਰ-ਵਾਰ ਕਹਿਣ ਦੇ ਬਾਵਜੂਦ ਉਹਨਾਂ ਦਾ ਪੁੱਤਰ ਨਸ਼ੇ ਕਰਨ ਤੋਂ ਨਹੀਂ ਹਟਿਆ।  ਤੋੜੀ ਵਾਲੇ ਕੋਠੇ ’ਚ ਜਦੋਂ ਉਹ ਨਸ਼ੇ ਦਾ ਟੀਕਾ ਲਗਾ ਰਿਹਾ ਸੀ ਤਾਂ ਓਵਰਡੋਜ਼ ਹੋਣ ਕਰਕੇ ਉਹ ਹੇਠਾਂ ਡਿੱਗ ਪਿਆ। ਜਦੋਂ ਉਸ ਨੂੰ ਬੇਹੋਸ਼ੀ ਦੀ ਹਾਲਤ ’ਚ ਨੇੜਲੇ ਹਸਪਤਾਲ ਚ ਦਾਖਲ ਕਰਵਾਇਆ ਗਿਆ। ਜਿਥੇ ਉਸਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement