ਦੇਵੀਗੜ੍ਹ ਰੋਡ ’ਤੇ ਵਾਪਰਿਆ ਹਾਦਸਾ, ਬੱਸ ਡਰਾਈਵਰ ਫਰਾਰ
ਪਟਿਆਲਾ: ਪਟਿਆਲਾ ਦੇ ਦੇਵੀਗੜ੍ਹ ਰੋਡ ’ਤੇ ਪੈਂਦੇ ਪਿੰਡ ਖਾਂਸੀਆਂ ਨੇੜੇ ਪੀ.ਆਰ.ਟੀ.ਸੀ. ਬੱਸ ਦੀ ਲਪੇਟ ਵਿਚ ਆਉਣ ਕਾਰਨ 2 ਭਰਾਵਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਨਰੇਸ਼ ਕੁਮਾਰ ਅਤੇ ਉਸ ਦਾ ਭਰਾ ਕਾਸ਼ਿਕ ਪਾਲ ਅਪਣੇ ਪਿੰਡ ਨੈਨਾਕੋਤ ਤੋਂ ਪਟਿਆਲਾ ਕੰਮ ਲਈ ਜਾ ਰਹੇ ਸਨ। ਇਸ ਦੌਰਾਨ ਦੇਵੀਗੜ੍ਹ ਤੋਂ ਆ ਰਹੀ ਪੀ.ਆਰ.ਟੀ.ਸੀ. ਦੀ ਤੇਜ਼ ਰਫ਼ਤਾਰ ਬੱਸ ਨੇ ਦੋਵੇਂ ਭਰਾਵਾਂ ਨੂੰ ਅਪਣੀ ਲਪੇਟ ਵਿਚ ਲੈ ਗਿਆ ਅਤੇ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ।
ਇਹ ਵੀ ਪੜ੍ਹੋ: ਅੰਮ੍ਰਿਤਸਰ: ਰੱਖੜੀ ਵਾਲੇ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਪਟਿਆਲਾ ਦੇ ਇਕ ਨਿਜੀ ਮਾਲ ਦੇ ਵਿਚ ਕੰਮ ਕਰਦੇ ਸਨ। ਉਨ੍ਹਾਂ ਦੇ ਸਾਥੀਆਂ ਨੇ ਦਸਿਆ ਕਿ ਦੋਵੇਂ ਭਰਾ ਜਿਵੇਂ ਹੀ ਰੋਜ਼ਾਨਾ ਦੀ ਤਰ੍ਹਾਂ ਕੰਮ ਜਾਣ ਲਈ ਪਿੰਡ ਤੋਂ ਨਿਕਲੇ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਬੱਸ ਨੇ ਉਨ੍ਹਾਂ ਨੂੰ ਦਰੜ ਦਿਤਾ ਅਤੇ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ।