
ਹਾਦਸੇ ਵਿਚ ਵਾਹਨ ਹੋਏ ਚਕਨਾਚੂਰ
ਲੁਧਿਆਣਾ: ਲੁਧਿਆਣਾ ਦੇ ਵ੍ਰਿੰਦਾਵਨ ਰੋਡ 'ਤੇ ਸ਼੍ਰੀ ਸ਼ਿਵ ਮੰਦਰ ਦੇ ਬਾਹਰ ਇਕ ਤੇਜ਼ ਰਫਤਾਰ ਈਕੋਸਪੋਰਟ ਕਾਰ ਨੇ ਚਾਰ ਕਾਰਾਂ ਅਤੇ ਇੱਕ ਸਕੂਟੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ। ਦੱਸਿਆ ਜਾ ਰਿਹਾ ਹੈ ਕਿ 2 ਕਾਰਾਂ 'ਚ ਰੇਸ ਲੱਗੀ ਹੋਈ ਸੀ। ਇਸ ਦੌਰਾਨ ਇਕ ਕਾਰ ਕੰਟਰੋਲ ਤੋਂ ਬਾਹਰ ਹੋ ਗਈ। ਤੇਜ਼ ਰਫਤਾਰ ਕਾਰ ਨੂੰ ਦੇਖਦੇ ਹੀ ਪੈਦਲ ਯਾਤਰੀਆਂ ਨੇ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜੇ। ਇਹ ਘਟਨਾ ਘਰਾਂ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ: ਐਸਜੀਜੀਐਸ ਕਾਲਜ ਸੈਕਟਰ 26 ਨੇ ਸੀਆਈਆਈ, ਚੰਡੀਗੜ੍ਹ ਦੇ ਸਹਿਯੋਗ ਨਾਲ ਸੀਪੀਆਰ ਵਰਕਸ਼ਾਪ ਦਾ ਕੀਤਾ ਆਯੋਜਨ
ਇਸ ਘਟਨਾ ਤੋਂ ਤੁਰੰਤ ਬਾਅਦ ਲੋਕਾਂ ਨੇ ਥਾਣਾ ਡਵੀਜ਼ਨ ਨੰਬਰ 8 ਅਧੀਨ ਪੈਂਦੀ ਕੈਲਾਸ਼ ਚੌਂਕੀ ਪੁਲਿਸ ਨੂੰ ਸੂਚਨਾ ਦਿੱਤੀ। ਲੋਕਾਂ ਨੇ ਕਾਰ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿਤਾ। ਪੁਲਿਸ ਸੀਸੀਟੀਵੀ ਦੇ ਆਧਾਰ ’ਤੇ ਜਾਂਚ ਕਰ ਰਹੀ ਹੈ। ਪੁਲਿਸ ਵਲੋਂ ਕਾਰ ਚਲਾ ਰਹੇ ਨੌਜਵਾਨ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।ਇਲਾਕਾ ਨਿਵਾਸੀ ਹਿਤੇਸ਼ ਸਚਦੇਵਾ ਨੇ ਦੱਸਿਆ ਕਿ ਕਾਰ 'ਚ ਦੋ ਨੌਜਵਾਨ ਬੈਠੇ ਸਨ, ਜੋ ਤੇਜ਼ ਰਫਤਾਰ ਨਾਲ ਗੱਡੀ ਚਲਾ ਰਹੇ ਸਨ।
ਇਹ ਵੀ ਪੜ੍ਹੋ: 35 ਲੱਖ ਲਗਾ ਕੇ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਇਸ ਦੌਰਾਨ ਕਾਰ ਨੇ ਪਹਿਲਾਂ ਈਟੀਓਸ ਅਤੇ ਇਨੋਵਾ ਨੂੰ ਨੁਕਸਾਨ ਪਹੁੰਚਾਇਆ ਅਤੇ ਫਿਰ ਵਰਨਾ ਅਤੇ ਇਨੋਵਾ ਨਾਲ ਟਕਰਾ ਗਈ। ਇਸ ਤੋਂ ਬਾਅਦ ਸੜਕ 'ਤੇ ਖੜੀ ਇਕ ਐਕਟਿਵਾ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਪੁਲਿਸ ਦੂਜੀ ਕਾਰ ਦੀ ਭਾਲ ਕਰ ਰਹੀ ਹੈ ਜਿਸ ਨਾਲ ਨੌਜਵਾਨ ਰੇਸ ਲਗਾ ਰਹੇ ਸਨ।
ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਨੁਕਸਾਨੀਆਂ ਕਾਰਾਂ ਦੇ ਮਾਲਕਾਂ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਹੈ। ਉਨ੍ਹਾਂ ਕੋਲ ਸੀਸੀਟੀਵੀ ਵੀ ਪਹੁੰਚ ਗਿਆ ਹੈ। ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।