
ਮਾਮੂਲੀ ਤਕਰਾਰ ਤੋਂ ਬਾਅਦ ਮੁਲਜ਼ਮਾਂ ਨੇ ਦਿਤਾ ਵਾਰਦਾਤ ਨੂੰ ਅੰਜਾਮ
ਬਾਬਾ ਬਕਾਲਾ ਸਾਹਿਬ: ਬਾਬਾ ਬਕਾਲਾ ਸਾਹਿਬ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ। ਮ੍ਰਿਤਕ ਨੌਜਵਾਨ ਦੀ ਪਹਿਚਾਣ ਕਮਲਜੋਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਘੁਮਾਣ (ਗੁਰਦਾਸਪੁਰ) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 'ਤੇ ਕੁਝ ਵਿਅਕਤੀਆਂ ਨੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਸਾਹਮਣੇ ਰਾਤ ਨੂੰ 11.30 ਵਜੇ ਦੇ ਕਰੀਬ ਗੋਲ਼ੀਆਂ ਚਲਾ ਦਿਤੀਆਂ। ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨੇ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਗਿਆ ਸੀ, ਜਿਥੇ ਉਹ ਕਿਸੇ ਹੋਟਲ ਵਿਚ ਖਾਣਾ ਖਾ ਰਿਹਾ ਸੀ। ਉਥੇ ਮੁਲਜ਼ਮਾਂ ਨਾਲ ਕਮਲਜੋਤ ਦੀ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ।
ਇਹ ਵੀ ਪੜ੍ਹੋ: ਮੈਸਰਜ਼ ਸਟਾਰ ਫਿਊਚਰ ਐਜੂਕੇਸ਼ਨ ਅਤੇ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੈਂਸ ਰੱਦ
ਤਕਰਾਰ ਦੇ ਚੱਲਦਿਆਂ ਮੁਲਜ਼ਮਾਂ ਨੇ ਪਿਸਤੌਲ ਨਾਲ ਕਮਲਜੋਤ ਨੂੰ ਗੋਲ਼ੀਆਂ ਮਾਰ ਦਿੱਤੀਆਂ। ਕਮਲਜੋਤ ਦੇ ਦੋਸਤਾਂ ਵਲੋਂ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਕਮਲਜੋਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ 'ਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।