ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ
Published : Sep 1, 2023, 3:38 pm IST
Updated : Sep 1, 2023, 3:38 pm IST
SHARE ARTICLE
Dr. Baljit Kaur
Dr. Baljit Kaur

ਅਰਜੀਆਂ ਭੇਜਣ ਦੀ ਆਖ਼ਰੀ  ਮਿਤੀ 15 ਸਤੰਬਰ

ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ  ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। 

ਮੰਤਰੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਪ੍ਰਤੀ ਬੇਨਤੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਸਮੇਤ ਤਸਦੀਕਸ਼ੁਦਾ ਦਸਤਾਵੇਜ਼ ਰਜਿਸਟਰਡ ਪੋਸਟ ਰਾਹੀਂ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ ਨੰ:102-103, ਸੈਕਟਰ-34-ਏ, ਚੰਡੀਗੜ੍ਹ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ। 

 ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਅਸਾਮੀ ਸਬੰਧੀ ਯੋਗਤਾ, ਤਜਰਬਾ, ਬਿਨੈਪੱਤਰ ਪ੍ਰੋਫਾਰਮਾ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ www.sswcd.punjab.gov.in ਤੇ ਉਪਲੱਬਧ ਹੈ।

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement