ਮੈਸਰਜ਼ ਸਟਾਰ ਫਿਊਚਰ ਐਜੂਕੇਸ਼ਨ ਅਤੇ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੈਂਸ ਰੱਦ  
Published : Sep 1, 2023, 11:43 am IST
Updated : Sep 1, 2023, 11:51 am IST
SHARE ARTICLE
File Photo
File Photo

ਜ਼ਿਲ੍ਹਾ ਪਟਿਆਲਾ ਨੂੰ ਇਮੀਗ੍ਰੇਸ਼ਨ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 19 ਜੁਲਾਈ 2023 ਨੂੰ ਖ਼ਤਮ ਹੋ ਚੁੱਕੀ ਹੈ।

ਮੁਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਤਾਕਤਾਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਮੈਸਰਜ਼ ਸਟਾਰ ਫਿਊਚਰ ਐਜੂਕੇਸ਼ਨ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। 

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਸਟਾਰ ਫਿਊਚਰ ਐਜੂਕੇਸ਼ਨ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਐਸ.ਸੀ.ਓ. ਨੰਬਰ 664, ਤੀਜੀ ਮੰਜਿਲ, ਸੈਕਟਰ-70, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਛਵੀ ਸ਼ਰਮਾ (ਪਾਰਟਨਰ) ਪੁੱਤਰੀ ਸੁਭਾਸ਼ ਚੰਦਰ ਕਾਲੀਆ ਪਤਨੀ ਅਰਵਿੰਦਰ ਕੁਮਾਰ ਸ਼ਰਮਾ ਵਾਸੀ ਐਚ.ਆਈ.ਜੀ- 206, ਸੈਕਟਰ-48-ਸੀ, ਐਸ.ਏ.ਐਸ ਨਗਰ ਅਤੇ ਕਮਲਜੀਤ ਕੌਰ (ਪਾਰਟਨਰ) ਪਤਨੀ ਮਨਜੀਤ ਸਿੰਘ ਵਾਸੀ ਪਿੰਡ ਉਕਸੀ ਸੈਣੀਆਂ ਡਾਕਘਰ- ਬਸੰਤਪੁਰਾ ਤਹਿਸੀਲ- ਰਾਜਪੁਰਾ, ਜ਼ਿਲ੍ਹਾ ਪਟਿਆਲਾ ਨੂੰ ਇਮੀਗ੍ਰੇਸ਼ਨ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 19 ਜੁਲਾਈ 2023 ਨੂੰ ਖ਼ਤਮ ਹੋ ਚੁੱਕੀ ਹੈ।

ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 170/ਆਈ.ਸੀ. ਮਿਤੀ 20-07-2018 ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

 


 

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement