ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ
Published : Sep 1, 2023, 5:29 pm IST
Updated : Sep 1, 2023, 5:29 pm IST
SHARE ARTICLE
Dr. Baljit Kaur hands over appointment letters to 62 supervisors and 1 clerk
Dr. Baljit Kaur hands over appointment letters to 62 supervisors and 1 clerk

ਨਵ-ਨਿਯੁਕਤ ਮੁਲਾਜਮਾਂ ਨੂੰ ਦਿਤੀਆਂ ਸ਼ੁਭਕਾਮਨਾਵਾਂ ਅਤੇ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।

ਇਹ ਵੀ ਪੜ੍ਹੋ: ਵਿਦੇਸ਼ ਭੇਜਣ ਦੇ ਨਾਂਅ ’ਤੇ ਕਰੋੜਾਂ ਦੀ ਠੱਗੀ ਮਾਰਨ ਵਾਲਾ ਟਰੈਵਲ ਏਜੰਟ ਕਾਬੂ  

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿਚ ਨਾ ਜਾਣਾ ਪਵੇ।

ਇਹ ਵੀ ਪੜ੍ਹੋ: ਇੰਡੀਆ ਗਠਜੋੜ ਵਲੋਂ ਤਾਲਮੇਲ ਕਮੇਟੀ ਸਣੇ ਤਿੰਨ ਅਹਿਮ ਕਮੇਟੀਆਂ ਦਾ ਗਠਨ  

ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਭ੍ਰਿਸ਼ਟਾਚਾਰ ਮੁਕਤ ਹੈ ਇਸ ਲਈ ਲੋਕਾਂ ਵਿਚ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਚਾਇਤਾਂ ਭੰਗ ਕਰਨ ਦੇ ‘ਸਿਆਸੀ ਫੈਸਲੇ’ ਲਈ ਆਈ.ਏ.ਐਸ. ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਬਣਾਇਆ ਗਿਆ-ਬਲਬੀਰ ਸਿੱਧੂ

ਇਸ ਮੌਕੇ ਉਨ੍ਹਾਂ 62 ਸੁਪਰਵਾਈਜ਼ਰ, ਜਿਨ੍ਹਾਂ ਵਿਚ ਇਕ ਅੰਗਹੀਣ ਵੀ ਸ਼ਾਮਿਲ ਹੈ ਅਤੇ 1 ਕਲਰਕ ਨੂੰ ਤਰਸ ਦੇ ਅਧਾਰ ਤੇ ਨਿਯੁਕਤੀ ਪੱਤਰ ਦਿਤੇ। ਇਸ ਮੌਕੇ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਮਾਧਵੀ ਕਟਾਰੀਆ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement