
ਕਸਟਮ ਵਿਭਾਗ ਨੇ ਦੁਬਈ ਤੋਂ ਆਏ ਇਕ ਯਾਤਰੀ ਤੋਂ ਚੈਕਿੰਗ ਦੌਰਾਨ ਬਰਾਮਦ ਕੀਤਾ ਸੋਨਾ
ਅੰਮ੍ਰਿਤਸਰ: ਅੰਮ੍ਰਿਤਸਰ ਕਸਟਮਜ਼ (ਪ੍ਰੀਵੈਂਟਿਵ) ਨੇ ਵਿਦੇਸ਼ਾਂ ਤੋਂ ਤਸਕਰੀ ਵਿਰੁੱਧ ਕਾਰਵਾਈ ਦੇ ਤਹਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੁਬਈ ਤੋਂ ਆਉਣ ਵਾਲੇ ਇਕ ਯਾਤਰੀ ਕੋਲੋਂ 15,74,630 ਰੁਪਏ ਦਾ ਸੋਨਾ ਜ਼ਬਤ ਕੀਤਾ ਹੈ।
ਇਹ ਵੀ ਪੜ੍ਹੋ: ਨਕੋਦਰ ਮੱਥਾ ਟੇਕਣ ਜਾ ਰਹੇ 4 ਲੋਕਾਂ ਦੀ ਸੜਕ ਹਾਦਸੇ ਵਿਚ ਹੋਈ ਮੌਤ
ਕਸਟਮ ਦੇ ਬੁਲਾਰੇ ਅਨੁਸਾਰ ਵੀਰਵਾਰ ਸਵੇਰੇ ਜਦੋਂ ਸਪਾਈਸ ਜੈੱਟ ਦੀ ਉਡਾਣ ਐਸਜੀ-56 ਹਵਾਈ ਅੱਡੇ 'ਤੇ ਉਤਰੀ ਤਾਂ ਚੈਕਿੰਗ ਦੌਰਾਨ ਇਕ ਯਾਤਰੀ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ: ਅੰਮ੍ਰਿਤਸਰ: ਰੱਖੜੀ ਵਾਲੇ ਦਿਨ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
ਸਰੀਰਕ ਜਾਂਚ ਵਿੱਚ ਅੰਡਰ ਗਾਰਮੈਂਟਸ ਤੋਂ ਇਕ ਸਲੇਟੀ ਕੈਪਸੂਲ ਛੁਪਾਇਆ ਹੋਇਆ ਮਿਲਿਆ। ਜਦੋਂ ਇਸ ਨੂੰ ਤੋਲਿਆ ਗਿਆ ਤਾਂ ਇਸ ਦਾ ਵਜ਼ਨ 385 ਗ੍ਰਾਮ ਸੀ। ਪ੍ਰੋਸੈਸ ਕਰਨ 'ਤੇ 265 ਗ੍ਰਾਮ ਸ਼ੁੱਧ ਸੋਨਾ ਮਿਲਿਆ। ਫਿਲਹਾਲ ਸੋਨਾ ਜ਼ਬਤ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।