15,435 ਵਿਅਕਤੀਆਂ ਵਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ- ਹਰਪਾਲ ਸਿੰਘ ਚੀਮਾ
Published : Sep 1, 2023, 8:02 pm IST
Updated : Sep 1, 2023, 8:02 pm IST
SHARE ARTICLE
'Mera Bill' app downloaded by more than 15,435 people - Harpal Singh Cheema
'Mera Bill' app downloaded by more than 15,435 people - Harpal Singh Cheema

948 ਖਪਤਕਾਰਾਂ ਵਲੋਂ ਆਪਣੇ ਬਿਲ ਅਪਲੋਡ ਕੀਤੇ ਗਏ

 

ਚੰਡੀਗੜ੍ਹ:  ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਨੂੰ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ ਮੁਹਿੰਮ ਸਦਕਾ ਇਸ ਐਪ ਦੇ ਲਾਂਚ ਹੋਣ ਤੋਂ ਕੁਝ ਘੰਟਿਆਂ ਵਿਚ ਹੀ 15, 452 ਵਿਅਕਤੀਆਂ ਵਲੋਂ ਇਹ ਇਸ ਨੂੰ ਡਾਊਨਲੋਡ ਕੀਤਾ ਗਿਆ ਅਤੇ 948 ਖਪਤਕਾਰਾਂ ਵਲੋਂ ਆਪਣੇ ਬਿੱਲ ਵੀ ਅਪਲੋਡ ਕੀਤੇ ਗਏ।

ਇਹ ਵੀ ਪੜ੍ਹੋ: ਕੀ ਆਪ ਦਾ ਸਰਕਲ ਪ੍ਰਧਾਨ ਮੋਬਾਈਲ ਚੋਰੀ ਕਰਦਾ ਫੜ੍ਹਿਆ ਗਿਆ? ਨਹੀਂ, ਜਾਣੋ ਤਸਵੀਰ ਦਾ ਅਸਲ ਸੱਚ

ਇਥੇ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹਰ ਖਰੀਦ ਦਾ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਇਸ ਐਪ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਵੱਡੀ ਗਿਣਤੀ ਵਿਚ ਵਿਅਕਤੀਆਂ ਵਲੋਂ ਸ਼ੁਰੂਆਤੀ ਦੌਰ ਤੋਂ ਹੀ ਇਸ ਐਪ ਨੂੰ ਡਾਊਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੁਹਿੰਮ ਦੌਰਾਨ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਵਲੋਂ ਵੀ ਇਸ ਐਪ ਨੂੰ ਡਾਊਨਲੋਡ ਕੀਤਾ ਗਿਆ ਤਾਂ ਜੋ ਆਮ ਲੋਕਾਂ ਤੱਕ ਇਸ ਐਪ ਦੇ ਇਸਤੇਮਾਲ ਰਾਹੀਂ ਸੂਬੇ ਦੀ ਆਰਥਿਕ ਮਜ਼ਬੂਤੀ ਵਿਚ ਹਿੱਸਾ ਪਾਉਣ ਦਾ ਸੁਨੇਹਾ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ: ਕੀ ਆਪ ਦਾ ਸਰਕਲ ਪ੍ਰਧਾਨ ਮੋਬਾਈਲ ਚੋਰੀ ਕਰਦਾ ਫੜ੍ਹਿਆ ਗਿਆ? ਨਹੀਂ, ਜਾਣੋ ਤਸਵੀਰ ਦਾ ਅਸਲ ਸੱਚ

ਐਪ ਨੂੰ ਦਿੱਤੇ ਭਰਵੇ ਹੁੰਗਾਰੇ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ‘ਮੇਰਾ ਬਿੱਲ’ ਐਪ ਉਤੇ ਖਰੀਦ ਦਾ ਬਿੱਲ ਅਪਲੋਡ ਕਰਨ ਵਾਲੇ ਖਪਤਕਾਰਾਂ ਨੂੰ ਲੱਕੀ ਡਰਾਅ ਵਿਚ ਸ਼ਾਮਿਲ ਕੀਤੇ ਜਾਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਉਨ੍ਹਾਂ ਕਿਹਾ ਕਿ ਕਿ ਸੂਬੇ ਵਿਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ।  ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। 

ਇਹ ਵੀ ਪੜ੍ਹੋ: ਪੰਜਾਬ ਵਿਚ ਮੇਰਾ ਬਿੱਲ ਐਪ ਦੀ ਸ਼ੁਰੂਆਤ, ਟੈਕਸ ਚੋਰੀ ਰੋਕਣ ਲਈ ਸਰਕਾਰ ਦਾ ਅਹਿਮ ਕਦਮ

ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ। ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨ ਦਾ ਸੱਦਾ ਦਿੰਦਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਟੈਕਸ ਦੀ ਪਾਲਣਾ ਕਰਨ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ ਬਨਾਉਣ’ ਅਤੇ ਸਮਾਜ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਨੂੰ ਲੋੜੀਂਦੀ ਰਫਤਾਰ ਮਿਲ ਸਕੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement