
ਪੁਲਿਸ ਨੇ ਪੀੜਤਾ ਦੇ ਬਿਆਨਾਂ 'ਤੇ ਮੁਲਜ਼ਮ ਖਿਲਾਫ਼ ਮਾਮਲਾ ਕੀਤਾ ਦਰਜ
ਸੰਗਰੂਰ: ਸੰਗਰੂਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇਥੇ ਸੁਨਾਮ ਇਲਾਕੇ 'ਚ ਲੜਕੀ ਨੂੰ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਮੁਲਜ਼ਮ ਨੇ ਉਸ ਨਾਲ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਲੜਕੀ ਦੇ ਬਿਆਨਾਂ 'ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਰੇਸ ਲਗਾ ਰਹੇ ਨੌਜਵਾਨ ਨੇ ਪੰਜ ਵਾਹਨਾਂ ਨੂੰ ਮਾਰੀ ਟੱਕਰ, CCTV 'ਚ ਕੈਦ ਹੋਈ ਘਟਨਾ
ਥਾਣਾ ਸਿਟੀ ਸੁਨਾਮ ਦੇ ਥਾਣਾ ਇੰਚਾਰਜ ਦੀਪ ਇੰਦ ਪਾਲ ਸਿੰਘ ਨੇ ਦਸਿਆ ਕਿ ਪੁਲਿਸ ਨੇ ਸੁਨਾਮ ਦੀ ਰਹਿਣ ਵਾਲੀ ਇਕ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਨਾਮ ਦੇ ਨੌਜਵਾਨ ਸੁਖਬੀਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਆਸਟ੍ਰੇਲੀਆ ਵਿਚ ਰਹਿ ਰਹੇ ਲੋਕਾਂ ਲਈ ਵੱਡੀ ਖ਼ਬਰ, ਸਰਕਾਰ ਨੇ ਕੀਤਾ ਇਹ ਐਲਾਨ
ਪੀੜਤਾ ਨੇ ਦਸਿਆ ਕਿ ਮੁਲਜ਼ਮ ਨੇ ਉਸ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦਿਤਾ, ਧਮਕੀਆਂ ਦਿੱਤੀਆਂ ਅਤੇ ਉਸ ਨਾਲ ਸਰੀਰਕ ਸਬੰਧ ਬਣਾਏ। ਮੁਲਜ਼ਮ ਨੇ ਪੀੜਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਉਕਤ ਦੋਸ਼ੀ ਨੇ ਪੀੜਤਾ ਦੀਆਂ ਅਸ਼ਲੀਲ ਵੀਡੀਓ ਅਤੇ ਫੋਟੋਆਂ ਵਾਇਰਲ ਕਰਨ ਦੀ ਧਮਕੀ ਵੀ ਦਿਤੀ ਸੀ। ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।