
ਝੋਨੇ ਨੂੰ ਪਾਣੀ ਲਾ ਰਹੇ ਕਿਸਾਨ ਗੁਰਮੇਲ ਸਿੰਘ ਨੂੰ ਸੱਪ ਨੇ ਡੰਗਿਆ
ਮੁਹਾਲੀ :ਗੜ੍ਹਸ਼ੰਕਰ ਦੇ ਪਿੰਡ ਖੁਰਾਲਗੜ੍ਹ ਸਾਹਿਬ ਵਿਖੇ ਸੱਪ ਦੇ ਡੰਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ (23) ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਨਕੋਦਰ ਮੱਥਾ ਟੇਕਣ ਜਾ ਰਹੇ 4 ਲੋਕਾਂ ਦੀ ਸੜਕ ਹਾਦਸੇ ਵਿਚ ਹੋਈ ਮੌਤ
ਜਾਣਕਾਰੀ ਅਨੁਸਾਰ ਬਿਜਲੀ ਨਾ ਹੋਣ ਕਰਕੇ ਨੌਜਵਾਨ ਘਰ ਦੇ ਵਿਹੜੇ 'ਚ ਬੈਠਾ ਸੀ। ਅਚਾਨਕ ਉਸ ਨੂੰ ਕਿਸੇ ਜ਼ਹਿਰੀਲੀ ਚੀਜ਼ ਵਲੋਂ ਕੱਟਣ ਨਾਲ ਦਰਦ ਮਹਿਸੂਸ ਹੋਇਆ। ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਜਾਇਆ ਜਾ ਰਿਹਾ ਸੀ ਪਰ ਉਸ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਹੀ ਦਮ ਤੋੜ ਦਿਤਾ।
ਇਹ ਵੀ ਪੜ੍ਹੋ: ਅੰਮ੍ਰਿਤਸਰ ਹਵਾਈ ਅੱਡੇ 'ਤੇ 15.74 ਲੱਖ ਰੁਪਏ ਦਾ ਸੋਨਾ ਬਰਾਮਦ
ਦੂਜੇ ਪਾਸੇ ਸੰਗਰੂਰ ਦੇ ਪਿੰਡ ਸ਼ਾਹਪੁਰ ਕਲਾਂ 'ਚ ਝੋਨੇ ਨੂੰ ਪਾਣੀ ਲੈ ਰਹੇ ਕਿਸਾਨ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਦੁਖਦਾਇਕ ਖ਼ਬਰ ਮਿਲੀ ਹੈ। ਪਿੰਡ ਵਾਸੀ ਪਰਮਿੰਦਰ ਸਿੰਘ ਪੱਪੂ ਨੇ ਦੱਸਿਆ ਕਿ ਕਿਸਾਨ ਗੁਰਮੇਲ ਸਿੰਘ ਆਪਣੇ ਖੇਤ ਝੋਨੇ ਨੂੰ ਪਾਣੀ ਲਾ ਰਿਹਾ ਸੀ ਤੇ ਅਚਾਨਕ ਸੱਪ ਨੇ ਡੰਗ ਮਾਰ ਦਿੱਤਾ। ਉਹਨਾਂ ਦੱਸਿਆ ਕਿ ਸੱਪ ਜ਼ਹਿਰੀਲਾ ਹੋਣ ਕਾਰਨ ਕਿਸਾਨ ਦੀ ਖੇਤ ਵਿੱਚ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਮੇਲ ਸਿੰਘ ਇਕ ਛੋਟਾ ਕਿਸਾਨ ਸੀ ਜੋ ਕਿ ਖੇਤੀਬਾੜੀ ਦੇ ਸਹਾਰੇ ਆਪਣੇ ਪਰਿਵਾਰ ਨੂੰ ਪਾਲ ਰਿਹਾ ਸੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪੀੜ੍ਹਤ ਪਰਿਵਾਰ ਲਈ ਸੂਬਾ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।