Punjab News : ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ 2 ਦਿਨਾਂ ਮੁਹਿੰਮ ਚਲਾਈ ਗਈ : ਹਰਪਾਲ ਚੀਮਾ
Published : Sep 1, 2024, 4:38 pm IST
Updated : Sep 1, 2024, 4:38 pm IST
SHARE ARTICLE
Harpal Singh Cheema
Harpal Singh Cheema

ਕਿਹਾ, ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ 'ਤੇ ਕੀਤੀਆਂ ਜਾਣਗੀਆਂ

Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਦੋ ਰੋਜ਼ਾ ਇਨਫੋਰਸਮੈਂਟ ਮੁਹਿੰਮ ਦੌਰਾਨ 23 ਅਹਾਤਿਆਂ ਦਾ ਨਿਰੀਖਣ ਕੀਤਾ ਗਿਆ ਅਤੇ ਇਹ ਪਾਇਆ ਗਿਆ ਕਿ 9 ਬਾਰਾਂ ਨਾਬਾਲਗਾਂ ਨੂੰ ਸ਼ਰਾਬ ਪਰੋਸ ਕੇ ਕਾਨੂੰਨ ਦੀ ਉਲੰਘਣਾ ਕਰ ਰਹੀਆਂ ਸਨ।  ਉਨ੍ਹਾਂ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਆਬਕਾਰੀ ਤੇ ਕਰ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਨਿਰੰਤਰ ਜਾਰੀ ਯਤਨਾਂ ਦਾ ਹਿੱਸਾ ਹੈ ਅਤੇ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਸਿੰਘ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜਮ ਦੀ ਸਿੱਧੀ ਨਿਗਰਾਨੀ ਹੇਠ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ 'ਤੇ  ਕੀਤੀਆਂ ਜਾਣਗੀਆਂ।  ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਟੀਮਾਂ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਸ਼ਰਾਬ ਵਿਕਰੇਤਾਵਾਂ ਦੇ ਸਥਾਨਾਂ ਦੀ ਲਗਾਤਾਰ ਨਿਗਰਾਨੀ ਅਤੇ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਇਨਟੌਕਸਿਕੈਂਟਸ ਲਾਇਸੈਂਸ ਐਂਡ ਸੇਲਜ਼ ਆਰਡਰ 1956 ਦੇ ਤਹਿਤ ਕਿਸੇ ਵੀ ਲਾਇਸੰਸਧਾਰਕ ਲਈ 25 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸ਼ਰਾਬ ਵੇਚਣ ਦੀ ਮਨਾਹੀ ਹੈ ਅਤੇ ਇਸ ਕਾਨੂੰਨ ਦੀ ਉਲੰਘਣਾ ਕਰਨ 'ਤੇ ਮੁਕੱਦਮਾ ਚਲਾਇਆ ਜਾ ਸਕਦਾ ਹੈ ਅਤੇ ਸ਼ਰਾਬ ਵੇਚਣ ਦੇ ਲਾਇਸੈਂਸ ਨੂੰ ਮੁਅੱਤਲ ਕੀਤਾ ਜਾ ਸਕਦਾ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੋ ਰੋਜ਼ਾ ਮੁਹਿੰਮ ਦੌਰਾਨ ਸਬੰਧਤ ਅਦਾਰਿਆਂ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਨੌਜਵਾਨਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੀਆਂ ਅਹਿਮ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਵੀ ਯਾਦ ਕਰਵਾਇਆ ਗਿਆ।  ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਰਾਬ ਪਰੋਸਣ ਤੋਂ ਪਹਿਲਾਂ ਗਾਹਕਾਂ ਦੀ ਉਮਰ ਦੀ ਤਸਦੀਕ ਸਮੇਤ ਆਬਕਾਰੀ ਪ੍ਰਬੰਧਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਵੱਲੋਂ ਬਾਰ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਕਾਨੂੰਨ ਦੁਆਰਾ ਲੋੜੀਂਦੀਆਂ ਕਾਨੂੰਨੀ ਚੇਤਾਵਨੀਆਂ ਨੂੰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਅਤੇ ਉਨ੍ਹਾਂ ਦੀਆਂ ਸੰਚਾਲਨ ਪ੍ਰਕਿਰਿਆਵਾਂ ਦੀ ਸਮੀਖਿਆ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇੰਨਾ ਸ਼ਰਾਬ ਵਿਕਰੇਤਾਵਾਂ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਉਲੰਘਣਾਵਾਂ ਤੋਂ ਬਚਣ ਲਈ ਆਪਣੇ ਸਟਾਫ ਨੂੰ ਲੋੜੀਂਦੀ ਸਿਖਲਾਈ ਦੇਣ ਲਈ ਵੀ ਕਿਹਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement