
ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਪੇਸ਼ ਕਰੇਗੀ ਬਿੱਲ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਨੂੰ ਲੈ ਕੇ ਇਕ ਬਿੱਲ ਪੇਸ਼ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ500 ਗਜ ਪਲਾਟਾਂ ਉੱਤੇ ਐਨਓਸੀ ਦੀ ਸ਼ਰਤ ਖਤਮ ਕਰਨ ਲਈ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਬਿੱਲ ਦੀ ਇਕ ਕਾਪੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਅਣਅਧਿਕਾਰਤ ਕਲੌਨੀਆਂ ਦੇ ਫੈਲਾਅ ਨੂੰ ਰੋਕਣ ਲਈ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਦੀ ਤਿਆਰੀ ਕੀਤੀ ਜਾ ਸਕਦੀ ਹੈ।
ਪੰਜਾਬ ਸਰਕਾਰ ਬਿੱਲ ਵਿੱਚ ਸੋਧ ਕਰਕੇ ਐਨਓਸੀ ਦੀ ਸ਼ਰਤ ਨੂੰ ਕਰੇਗੀ ਖਤਮ
ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ 500 ਗਜ ਤੱਕ ਦੇ ਪਲਾਟ ਖਰੀਦਣ ਵਾਲਿਆ ਲਈ ਇਹ ਵੱਡੀ ਰਾਹਤ ਹੋਵੇਗੀ। ਬਿੱਲ ਪਾਸ ਹੋਣ ਨਾਲ 500 ਗਜ ਤੱਕ ਦੇ ਪਲਾਟ ਖਰੀਦਣ ਵਾਲਿਆ ਨੂੰ ਐਨਓਸੀ ਲਈ ਸਰਕਾਰੀ ਦਫਤਰਾਂ ਦੇ ਧੱਕੇ ਨਹੀਂ ਖਾਣੇ ਪੈਣਗੇ।