ਸੁਖਰਾਜ ਸਿੰਘ ਨਿਆਮੀਵਾਲਾ ਵਾਲੇ ਦਾ ਵੱਡਾ ਐਲਾਨ, ਗਿੱਦੜਬਾਹਾ ਤੋਂ ਲੜਨਗੇ ਜ਼ਿਮਨੀ ਚੋਣ
Published : Sep 1, 2024, 3:49 pm IST
Updated : Sep 1, 2024, 3:59 pm IST
SHARE ARTICLE
he will contest the by-election from Giddarbaha
he will contest the by-election from Giddarbaha

ਸੁਖਰਾਜ ਸਿੰਘ ਨਿਆਮੀਵਾਲਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਉਹ ਸਾਰੇ ਸਾਥ ਦੇਣ।

ਗਿੱਦੜਬਾਹਾ: ਬਹਿਬਲ ਕਲਾਂ ਗੋਲੀਕਾਂਡ 'ਚ ਸ਼ਹੀਦ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਪ੍ਰੈੱਸ ਕਾਨਫਰੰਸ ਕਰਕੇ ਵੱਡਾ ਐਲਾਨ ਕੀਤਾ ਹੈ। ਸੁਖਰਾਜ ਸਿੰਘ ਨਿਆਮੀਵਾਲਾ ਨੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲ਼ੜਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਉਹ ਆਜ਼ਾਦ ਚੋਣ ਲੜਨਗੇ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਪੰਥਕ ਉਮੀਦਵਾਰ ਵਜੋਂ ਲੜਾਂਗਾ। ਸੁਖਰਾਜ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਬਹਿਬਲ ਕਲਾਂ ਗੋਲੀਕਾਂਡ ਤੋਂ ਬਾਅਦ ਪੰਜਾਬ ਵਿੱਚ 3 ਸਰਕਾਰਾਂ  ਬਦਲ ਗਈਆ ਹਨ ਪਰ ਕਿਸੇ ਨੇ ਦੋਸ਼ੀਆਂ ਨੂੰ ਕੋਈ ਸਜ਼ਾ ਨਹੀਂ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਕਹਿੰਦੀ ਸੀ 24 ਘੰਟੇ ਵਿੱਚ ਬੇਅਦਬੀਆਂ ਦਾ ਇਨਸਾਫ਼ ਦੇਵਾਂਗੇ ਪਰ ਹਲੇ ਤੱਕ ਕੋਈ ਠੋਸ ਕਾਰਵਾਈ ਨਹੀ ਕੀਤੀ।

ਉਨ੍ਹਾਂ ਨੇ ਕਿਹਾ ਹੈ ਕਿ ਗਿੱਦੜਬਾਹਾ ਵਾਸੀਆ ਨੂੰ ਅਪੀਲ ਕਰਦਾ ਹਾਂ ਮੈਂ ਪੰਥਕ ਉਮੀਦਵਾਰ ਵਜੋਂ ਚੋਣ ਲੜਾਂਗੇ ਅਤੇ ਮੈਨੂੰ ਉਮੀਦ ਹੈ ਕਿ ਸਾਰੇ ਲੋਕ ਮੇਰਾ ਸਾਥ ਦੇਣਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਇੰਨ੍ਹਾਂ ਲੋਕਾਂ ਨੂੰ ਕੁਰਸੀਆਂ ਉੱਤੇ ਬੈਠਾ ਦਿੰਦੇ ਹਾਂ ਪਰ ਇਹ ਲੋਕ ਬੇਅਦਬੀਆਂ ਕਰਨ ਵਾਲਿਆ ਨੂੰ ਕੋਈ ਸਜ਼ਾ ਨਹੀ ਦਿਵਾ ਸਕੇ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਜਥੇਬੰਦੀਆਂ ਸਾਡੇ ਨਾਲ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਪੰਥਕ ਮੁੱਦਿਆ ਉੱਤੇ ਗੱਲ ਹਮੇਸਾ ਹੁੰਦੀ ਰਹੇਗੀ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਵੀ ਉਸ ਟੀਮ ਦੇ ਮੈਂਬਰ ਬਣਕੇ ਅੱਗੇ ਆਵਾਗੇ ਤੇ ਬੇਅਦਬੀਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਾਂਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement