ਪੰਜਾਬ ਵਿਚ ਹੜਾਂ ਦੇ ਹਾਲਾਤਾਂ ਨੂੰ ਮੱਦੇਨਜਰ ਰੱਖਦਿਆਂ ਭਾਜਪਾ ਨੇ ਸੂਬਾ ਆਗੂਆਂ ਨੂੰ ਬਣਾਇਆ ਜ਼ਿਲ੍ਹਾ ਇੰਚਾਰਜ
Published : Sep 1, 2025, 3:51 pm IST
Updated : Sep 1, 2025, 3:51 pm IST
SHARE ARTICLE
Keeping in view the flood situation in Punjab, BJP has made state leaders district in-charges.
Keeping in view the flood situation in Punjab, BJP has made state leaders district in-charges.

ਰਾਹਤ ਕਾਰਜਾਂ ਦੀ ਨਿਗਰਾਨੀ ਲਈ ਸੌਂਪੀ ਗਈ ਜ਼ਿੰਮੇਵਾਰੀ

ਚੰਡੀਗੜ੍ਹ: ਪੰਜਾਬ ਵਿਚ ਆਏ ਹੜਾਂ ਦੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਰਾਹਤ ਕਾਰਜਾਂ ਨੂੰ ਤੇਜ਼ੀ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਪਾਰਟੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਸੂਬਾ ਪੱਧਰੀ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜੋ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਸਹਾਇਤਾ ਕਾਰਜਾਂ ਦੀ ਦੇਖਭਾਲ ਕਰਨਗੇ।

ਪਾਰਟੀ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੀ ਜ਼ਿੰਮੇਵਾਰੀ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਸੌਂਪੀ ਗਈ ਹੈ ਜਦਕਿ ਤਰਨ ਤਾਰਨ ਦੀ ਜਿੰਮੇਵਾਰੀ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੂੰ, ਫ਼ਾਜ਼ਿਲਕਾ ਵਿਚ ਸੁਰਜੀਤ ਕੁਮਾਰ ਜਿਆਨੀ , ਪਠਾਨਕੋਟ ਵਿੱਚ ਦਿਨੇਸ਼ ਬੱਬੂ , ਫ਼ਿਰੋਜ਼ਪੁਰ ਵਿੱਚ ਰਾਣਾ ਗੁਰਮੀਤ ਸਿੰਘ ਸੋਢੀ, ਅੰਮ੍ਰਿਤਸਰ ਦਿਹਾਤੀ ਲਈ ਮਨਜੀਤ ਸਿੰਘ ਮੰਨਾ ਤੇ ਗੁਰਦਾਸਪੁਰ ਦੀ ਜਿੰਮੇਵਾਰੀ ਰਵੀ ਕਰਨ ਸਿੰਘ ਕਾਹਲੋ ਨੂੰ ਦਿੱਤੀ ਗਈ ਹੈ।

ਇਹ ਸਾਰੇ ਆਗੂ ਨਾ ਸਿਰਫ਼ ਹੜ੍ਹ-ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ ਬਲਕਿ ਲੋਕਾਂ ਦੀਆਂ ਜ਼ਰੂਰਤਾਂ ਬਾਰੇ ਪਾਰਟੀ ਹਾਈਕਮਾਂਡ ਨੂੰ ਜਾਣਕਾਰੀ ਵੀ ਦੇਣਗੇ ਤਾਂ ਜੋ ਰਾਹਤ ਸਮੱਗਰੀ ਦੀ ਪਹੁੰਚ ਨੂੰ ਜਲਦ ਤੋਂ ਜਲਦ ਯਕੀਨੀ ਬਣਾਈ ਜਾ ਸਕੇ। ਹਾਲਾਂਕਿ ਪਾਰਟੀ ਆਗੂ ਪਹਿਲਾਂ ਹੀ ਪਿਛਲੇ ਕੁਝ ਦਿਨਾਂ ਤੋਂ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਦੌਰੇ ਕਰ ਰਹੇ ਸਨ, ਪਰ ਹੁਣ ਵਿਸ਼ੇਸ਼ ਤੌਰ ‘ਤੇ ਹਰ ਜ਼ਿਲ੍ਹੇ ਲਈ ਇੰਚਾਰਜ ਨਿਯੁਕਤ ਕਰਨ ਨਾਲ ਰਾਹਤ ਕਾਰਜ ਹੋਰ ਸੁਚਾਰੂ ਹੋਣਗੇ।

ਭਾਜਪਾ ਨੇ ਦਾਅਵਾ ਕੀਤਾ ਹੈ ਕਿ ਉਹ ਹੜ੍ਹ-ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ ਅਤੇ ਸਾਰੇ ਆਗੂਆਂ ਨੂੰ ਕਿਹਾ ਗਿਆ ਹੈ ਕਿ ਉਹ  ਰਾਹਤ ਕਾਰਜਾਂ ਨੂੰ ਹੋਰ ਮਜ਼ਬੂਤ ਬਣਾਉਣ।

ਭਾਜਪਾ ਵਲੋਂ ਇੰਚਾਰਜਾਂ ਦੀ ਨਿਯੁਕਤੀ ਨਾਲ ਇਹ ਸਾਫ਼ ਹੈ ਕਿ ਪਾਰਟੀ ਹੜ੍ਹ-ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਮੁਸ਼ਕਲ ਘੜੀਆਂ ਵਿੱਚ ਪੂਰਾ ਸਹਿਯੋਗ ਦੇਣ ਲਈ ਵਚਨਬੱਧ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement