
Punjab Colleges Holidays News: ਸੂਬੇ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਲਿਆ ਫ਼ੈਸਲਾ
Punjab all colleges and universities Holidays News: ਪੰਜਾਬ ਵਿਚ ਲਗਾਤਾਰ ਪੈ ਰਹੇ ਮੀਂਹ ਕਾਰਨ ਸੂਬੇ ਦੇ ਸਾਰੇ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ। ਸੂਬੇ ਦੇ ਸਾਰੇ ਵਿਦਿਅਕ ਅਦਾਰੇ 3 ਸਤਬੰਰ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਲਿਖਿਆ ਕਿ ਸੂਬੇ ਵਿੱਚ ਰਾਤ ਤੋਂ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਮੱਦੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ।
ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਸਥਾਨਕ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰੋ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਰਕੇ ਵਿਗੜਦੇ ਹਾਲਾਤ ਕਰਕੇ ਸੂਬਾ ਸਰਕਾਰ ਨੇ ਲੰਘੇ ਦਿਨ ਸਾਰੇ ਸਕੂਲਾਂ ਵਿੱਚ ਵੀ ਛੁੱਟੀਆਂ ਤਿੰਨ ਸਤੰਬਰ ਤੱਕ ਵਧਾ ਦਿੱਤੀਆਂ ਸਨ। ਅੱਜ ਹਾਲਾਤ ਹੋਰ ਨਾਜ਼ੁਕ ਹੁੰਦਿਆਂ ਵੇਖ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਵੀ ਛੁੱਟੀ ਕਰ ਦਿੱਤੀ ਹੈ।
(For more news apart from “Punjab all colleges and universities Holidays News, ” stay tuned to Rozana Spokesman.)