Punjab Weather Update: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਰੈੱਡ ਅਲਰਟ, ਕਈ ਇਲਾਕਿਆਂ ਵਿਚ ਰਾਤ ਤੋਂ ਪੈ ਰਿਹਾ ਭਾਰੀ ਮੀਂਹ

By : GAGANDEEP

Published : Sep 1, 2025, 7:49 am IST
Updated : Sep 1, 2025, 8:55 am IST
SHARE ARTICLE
Punjab Weather Update News
Punjab Weather Update News

Punjab Weather Update:ਲਗਾਤਾਰ ਮੀਂਹ ਕਾਰਨ ਬੇਹਾਲ ਹੋ ਰਿਹੈ ਸ਼ਹਿਰ ਮੋਹਾਲੀ, ਏਅਰਪੋਰਟ ਰੋਡ ਪਾਣੀ 'ਚ ਡੁੱਬਿਆ

Punjab Weather Update News: ਪੰਜਾਬ ਦੇ 9 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਅੱਜ ਪੰਜਾਬ, ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਪਹਾੜਾਂ ਵਿੱਚ ਵੀ ਭਾਰੀ ਮੀਂਹ ਪੈਂਦਾ ਹੈ ਤਾਂ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਕਾਰਨ ਹੋਰ ਨੁਕਸਾਨ ਹੋ ਸਕਦਾ ਹੈ। ਜ਼ੀਰਕਪੁਰ ਵਿੱਚ ਘੱਗਰ ਦੇ ਪਾਣੀ ਦਾ ਪੱਧਰ ਵਧ ਗਿਆ ਹੈ।

ਜਿਸ ਤੋਂ ਬਾਅਦ ਪਟਿਆਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਤੋਂ ਹੋ ਰਹੀ ਬਾਰਿਸ਼ ਤੋਂ ਬਾਅਦ ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਕਈ ਇਲਾਕੇ 2 ਤੋਂ 3 ਫੁੱਟ ਪਾਣੀ ਨਾਲ ਭਰ ਗਏ ਹਨ। ਅੰਮ੍ਰਿਤਸਰ ਦੇ ਅਜਨਾਲਾ ਵਿੱਚ ਵੀ ਰਾਵੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।

ਅੰਮ੍ਰਿਤਸਰ ਦੇ ਘੋਨੇਵਾਲਾ ਵਿੱਚ ਧੁੱਸੀ ਬੰਨ੍ਹ ਟੁੱਟਣ ਕਾਰਨ ਆਲੇ-ਦੁਆਲੇ ਦਾ 15 ਕਿਲੋਮੀਟਰ ਖੇਤਰ ਪਾਣੀ ਵਿੱਚ ਡੁੱਬ ਗਿਆ ਹੈ। ਪਾਣੀ ਅਜਨਾਲਾ ਸ਼ਹਿਰ ਤੱਕ ਪਹੁੰਚ ਗਿਆ ਹੈ, ਇਸ ਲਈ ਪ੍ਰਸ਼ਾਸਨ ਚੌਕਸ ਹੈ। ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲਾ ਦੀ ਦੂਰੀ ਸਿਰਫ਼ 10 ਕਿਲੋਮੀਟਰ ਹੈ।

 ਐਤਵਾਰ ਨੂੰ ਮੁਹਾਲੀ ਵਿੱਚ ਹੋਈ ਬਾਰਿਸ਼ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਬਹੁਤ ਵੱਧ ਗਈਆਂ। ਸ਼ਹਿਰ ਦੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਮੀਂਹ ਦਾ ਪਾਣੀ ਵੜ ਗਿਆ। ਇਸ ਦੇ ਨਾਲ ਹੀ ਸ਼ਹਿਰ ਦੀ ਜੀਵਨ ਰੇਖਾ ਮੰਨੀ ਜਾਂਦੀ ਏਅਰਪੋਰਟ ਰੋਡ ਵੀ ਪਾਣੀ ਵਿੱਚ ਡੁੱਬੀ ਹੋਈ ਦਿਖਾਈ ਦਿੱਤੀ। ਹਾਲਾਤ ਅਜਿਹੇ ਸਨ ਕਿ ਏਅਰਪੋਰਟ ਰੋਡ 'ਤੇ ਲੋਕਾਂ ਦੇ ਗੱਡੀਆਂ /ਵਾਹਨ ਪਾਣੀ ਵਿੱਚ ਫਸ ਗਏ ਜਿਨ੍ਹਾਂ ਨੂੰ ਬੜੀ ਮੁਸ਼ਕਲ ਨਾਲ ਉਨ੍ਹਾਂ ਨੇ ਧੱਕਾ ਲੱਗਾ ਕੇ ਪਾਸੇ ਕੀਤਾ। ਹਾਲਾਤ ਇਹ ਰਹੇ ਕਿ ਪਾਣੀ ਦਾ ਪੱਧਰ ਘੱਟ ਹੋਣ ਤੋਂ ਬਾਅਦ, ਵਾਹਨਾਂ ਦੀ ਮੁਰੰਮਤ ਲਈ ਮਕੈਨਿਕਾਂ ਨੂੰ ਬੁਲਾਇਆ ਗਿਆ।

ਰਿਹਾਇਸ਼ੀ ਖੇਤਰਾਂ ਦੀਆਂ ਸੜਕਾਂ ’ਤੇ ਪਾਣੀ : ਜੇਕਰ ਅਸੀਂ ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਜਿਵੇਂ ਕਿ ਫੇਜ਼-4, ਫੇਜ਼-5, ਫੇਜ਼-7 ਅਤੇ ਫੇਜ਼-11 ਦੀ ਗੱਲ ਕਰੀਏ ਤਾਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਸ ਇਲਾਕੇ ਵਿੱਚ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ। ਜਿਸ ਕਾਰਨ ਲੋਕਾਂ ਨੂੰ ਨੁਕਸਾਨ ਹੋਇਆ। ਲੋਕ ਸਾਰਾ ਦਿਨ ਮੀਂਹ ਦੇ ਪਾਣੀ ਨੂੰ ਆਪਣੇ ਘਰਾਂ ਵਿੱਚ ਜਾਣ ਤੋਂ ਰੋਕਣ ਲਈ ਰੁੱਝੇ ਰਹੇ।

ਲੋਕ ਹੱਥਾਂ ਵਿੱਚ ਵਾਈਪਰ ਅਤੇ ਝਾੜੂ ਲੈ ਕੇ ਆਪਣੇ ਘਰਾਂ ਵਿੱਚ ਪਾਣੀ ਦਾਖ਼ਲ ਹੋਣ ਤੋਂ ਰੋਕ ਰਹੇ ਸਨ ਅਤੇ ਅੰਦਰੋਂ ਪਾਣੀ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਸਿਲਸਿਲਾ ਸਾਰਾ ਦਿਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਨਾਲ ਜਾਰੀ ਰਿਹਾ। ਪਰ ਇਸ ਦੇ ਬਾਵਜੂਦ, ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ।
ਮੀਂਹ ਦੇ ਨਾਲ-ਨਾਲ ਬਿਜਲੀ ਦੀ ਵੀ ਸਮੱਸਿਆ : ਦਿਨ ਭਰ ਭਾਰੀ ਮੀਂਹ ਕਾਰਨ ਸ਼ਹਿਰ ਵਿੱਚ ਕਈ ਥਾਵਾਂ ’ਤੇ ਬਿਜਲੀ ਗੁੱਲ ਹੋ ਗਈ ਅਤੇ ਕਈ ਥਾਵਾਂ ’ਤੇ ਬਿਜਲੀ ਚਲੀ ਗਈ। ਹੁਣ ਭਾਰੀ ਮੀਂਹ ਕਾਰਨ ਬਿਜਲੀ ਕਰਮਚਾਰੀਆਂ ਨੂੰ ਵੀ ਨੁਕਸ ਠੀਕ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਇਸ ਲਈ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਸ਼ਾਮ ਤੱਕ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ। ਜਿਸ ਕਾਰਨ ਲੋਕਾਂ ਨੂੰ ਪਾਣੀ ਦੀ ਮਾਰ ਝੱਲਣੀ ਪਈ, ਅਤੇ ਬਿਜਲੀ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪਿਆ।


 


(For more news apart from “ Lucknow firecracker factory Explosion News, ” stay tuned to Rozana Spokesman.)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement