
ਟਰੈਕਟਰ ਸਵਾਰ ਪਰਵਾਸੀ ਮਜ਼ਦੂਰ ਦੀ ਹੋਈ ਮੌਤ, ਬੱਸ ਸਵਾਰ 35 ਸਵਾਰੀਆਂ ਵੀ ਹੋਈਆਂ ਜ਼ਖਮੀ
Jalandhar-Pathankot news : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰ ਗਿਆ ਅਤੇ ਇਕ ਪ੍ਰਾਈਵੇਟ ਕੰਪਨੀ ਦੀ ਬੇਕਾਬੂ ਬੱਸ ਪਲਟ ਗਈ। ਇਸ ਬੇਕਾਬੂ ਬੱਸ ਨੇ ਟਰੈਕਟਰ, ਸਕੂਟੀ ਅਤੇ ਇਕ ਕਾਰ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਦੌਰਾਨ ਟਰੈਕਟਰ ਸਵਾਰ ਇਕ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ ਪ੍ਰਾਈਵੇਟ ਬੱਸ ਵਿਚ ਸਵਾਰ 30 ਤੋਂ 35 ਸਵਾਰੀਆਂ ਵੀ ਗੰਭੀਰ ਜ਼ਖਮੀ ਹੋ ਗਈਆਂ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ।